Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਇੰਸਪੈਕਸ਼ਨ ਟੀਮ ਵੱਲੋਂ ਮਲੋਟ ਦੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਕੀਤੀ ਗਈ ਇੰਸਪੈਕਸ਼ਨ

ਪੰਜਾਬ ਸਰਕਾਰ ਕਰ ਰਹੀ ਹੈ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਉਪਰਾਲੇ:ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਮਲੋਟ

SDM Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Jan 2024

Last updated on: Jan 05, 2024, 00:00 IST

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਡਾ. ਰੂਹੀ ਦੁੱਗ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਇੰਸਪੈਕਸ਼ਨ ਟੀਮ ਵਲੋਂ ਮਲੋਟ ਦੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਮਲੋਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ਅਤੇ ਜਿਲ੍ਹੇ ਵਿਚ ਪ੍ਰਾਇਵੇਟ ਨਸ਼ਾ ਛੁਡਾਉ ਹਸਪਤਾਲਾਂ ਵਿਚ ਵੀ ਦਾਖਲ ਕਰਕੇ ਬਿਨ੍ਹਾਂ ਤਕਲੀਫ ਤੋਂ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਨਸ਼ਾ ਛੁਡਵਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੌਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ। ਇਸ ਦੋਰਾਨ ਮਲੋਟ ਵਿਖੇ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰ ਵੱਲੋਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਅਤੇ ਲੋਕ ਭਲਾਈ ਲਈ ਨਸ਼ੇ ਤੋਂ ਪੀੜਤ ਵਿਅਕਤੀ ਜੋ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਦੇ ਚਾਹਵਾਨ ਹੁੰਦੇ ਹਨ ਉਨ੍ਹਾਂ ਨੂੰ ਦਾਖਲ ਕਰਕੇ ਨਸ਼ਾ ਛੁਡਵਾਇਆ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਲਿਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਰੋਜਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ ਪੰਜਾਬ ਸਰਕਾਰ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ।

ਇਸ ਇੰਸਪੈਕਸ਼ਨ ਟੀਮ ਵਿਚ ਡਾ. ਰਛਮੀ ਚਾਵਲਾ ਐਸ.ਐਮ.ਓ. ਮਨੋਰੋਗ ਮਾਹਿਰ, ਸ਼੍ਰੀ ਪੰਕਜ ਕੁਮਾਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਹਰਜਿੰਦਰ ਸਿੰਘ ਜਿਲ੍ਹਾ ਡਰੱਗ ਇੰਸਪੈਕਟਰ,  ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼੍ਰੀਮਤੀ ਬੀਨੂੰ ਕਾਉਂਸਲਰ, ਸ਼ਾਮਿਲ ਸਨ। 

 

Tags: Punjab Admin , Dr. Sanjeev Kumar , SDM Malot , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD