Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ

ਦੋ ਮਹੀਨੇ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਗਈਆਂ ਸਨ 6 ਕੀਮਤੀ ਜਾਨਾਂ

Aman Arora AAP

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 05 Jan 2024

Last updated on: Jan 05, 2024, 00:00 IST

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ ਹਲਕੇ ਦੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੁਲ 10 ਲੱਖ ਰੁਪਏ ਵਿੱਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰਾਂ ਦੇ ਘਰਾਂ ਵਿਖੇ ਜਾ ਕੇ ਪੀੜਤਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਭਿਆਨਕ ਸੜਕ ਹਾਦਸੇ ਵਿੱਚ ਵਿਛੜਨ ਵਾਲਿਆਂ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। 

ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਵਿੱਤੀ ਸਹਾਇਤਾ ਵਜੋਂ ਅੱਜ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈਕ ਸੌਂਪੇ ਗਏ ਹਨ ਜਦਕਿ ਬਾਕੀ 1 ਮ੍ਰਿਤਕ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਜਲਦੀ ਹੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਮ੍ਰਿਤਕ ਲਲਿਤ ਕੁਮਾਰ ਦੀ ਪਤਨੀ ਨੀਸ਼ਾ ਰਾਣੀ, ਮ੍ਰਿਤਕ ਵਿਜੈ ਕੁਮਾਰ ਦੀ ਪਤਨੀ ਨਿਰਮਲਾ ਦੇਵੀ, ਮ੍ਰਿਤਕ ਦੀਪਕ ਜਿੰਦਲ ਦੇ ਪਿਤਾ ਸੱਤਪਾਲ ਜਿੰਦਲ ਨੂੰ 2-2 ਲੱਖ ਰੁਪਏ ਜਦਕਿ ਮ੍ਰਿਤਕ ਨੀਰਜ ਸਿੰਗਲਾ ਅਤੇ ਮ੍ਰਿਤਕ ਮਾਧਵ ਸਿੰਗਲਾ ਦੇ ਪਰਿਵਾਰਕ ਮੈਂਬਰ ਓਪਮਾ ਗੋਇਲ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ ਅਤੇ ਹਮਦਰਦੀ ਪ੍ਰਗਟਾਈ। 

ਜ਼ਿਕਰਯੋਗ ਹੈ ਕਿ ਰਾਤ ਸਮੇਂ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ 4 ਸਾਲਾਂ ਦੇ ਇੱਕ ਬੱਚੇ ਸਮੇਤ 6 ਸੁਨਾਮ ਵਾਸੀਆਂ ਦੀ ਮੌਤ ਹੋ ਗਈ ਸੀ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਨਰਿੰਦਰ ਠੇਕੇਦਾਰ, ਮਨਪ੍ਰੀਤ ਬਾਂਸਲ, ਹਰਮੀਤ ਵਿਰਕ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD