Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਦੀ ਵਿੱਚ ਨਮੂਨੀਆ ਦੇ ਲੱਛਣ ਅਤੇ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ

ਬੱਚਿਆਂ ਵਿੱਚ ਨਮੂਨੀਆ ਦੀ ਜਲਦ ਜਾਂਚ ਤੇ ਬਚਾਅ ਲਈ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ-ਸਹਾਇਕ ਸਿਵਲ ਸਰਜਨ

Dr. Gurchetan Parkash Civil Surgeon

Web Admin

Web Admin

5 Dariya News

ਮਾਨਸਾ , 05 Jan 2024

Last updated on: Jan 05, 2024, 00:00 IST

ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸਹਾਇਕ ਸਿਵਲ ਸਰਜਨ ਡਾ. ਵੇਦ ਪ੍ਰਕਾਸ਼ ਸੰਧੂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਮਲਪ੍ਰੀਤ ਬਰਾੜ ਦੁਆਰਾ ਸਾਂਸ ਪ੍ਰੋਗਰਾਮ ਤਹਿਤ ਬੱਚਿਆਂ ਵਿਚ ਨਮੂਨੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਸਹਾਇਕ  ਸਿਵਲ ਸਰਜਨ ਡਾ. ਵੇਦਪ੍ਰਕਾਸ਼ ਸੰਧੂ ਨੇ ਦੱਸਿਆ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਮੂਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਮੂਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਿਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਮੂਨੀਆ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।

ਉਨ੍ਹਾਂ ਕਿਹਾ ਕਿ ਨਮੂਨੀਆ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।ਇਸ ਲਈ ਬੱਚਿਆਂ ਵਿਚ ਨਮੂਨੀਆ ਦੇ ਲੱਛਣ ਹੋਣ 'ਤੇ ਘਰੇਲੂ ਇਲਾਜ਼ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ।ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ । 

ਨਮੂਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ,  ਜ਼ਿਲ੍ਹਾ ਅਕਾਊਂਟ ਅਫਸਰ ਲਵਲੀ ਗੋਇਲ, ਸੀਨੀਅਰ ਸਹਾਇਕ ਸੰਦੀਪ ਸਿੰਘ,ਬੀ.ਈ.ਈ ਕੇਵਲ ਸਿੰਘ, ਰਾਜਵੀਰ ਕੌਰ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ , ਆਸ਼ਾ ਕਮਿਊਨਿਟੀ ਮੋਬਿਲਾਈਜ਼ਰ ਜਗਦੇਵ ਸਿੰਘ, ਸਟੈਨੋ  ਜਸਪ੍ਰੀਤ ਕੌਰ , ਚੰਦਰਸ਼ੇਖਰ ਅਤੇ ਹੋਰ ਕਰਮਚਾਰੀ ਵੀ ਹਾਜ਼ਿਰ ਸਨ।

 

Tags: Health , Dr. Gurchetan Parkash , Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD