Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਧਾਨ ਸਭਾ ਹਲਕਾ ਕੇਂਦਰੀ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

Mukh Mantri Tirth Yatra Scheme

Web Admin

Web Admin

5 Dariya News

ਅੰਮ੍ਰਿਤਸਰ , 05 Jan 2024

Last updated on: Jan 05, 2024, 00:00 IST

ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ  ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।

ਇਸ ਮੌਕੇ ਵਿਧਾਇਕ  ਡਾ. ਅਜੈ ਗਪਤਾ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਹਫ਼ਤੇ ਹੀ ਯਾਤਰੀਆਂ ਨੂੰ ਧਾਰਮਿਕ ਯਾਤਰੀਆਂ ਦਾ ਸ਼ੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ਕਰਨ ਵਾਲੇ ਸ਼ਰਧਾਲੂ ਨਵੇਂ ਸਾਲ ਦੇ ਸ਼ੁੱਭ ਅਵਸਰ ’ਤੇ ਸਮੂਹ ਧਾਰਮਿਕ ਸਥਾਨਾਂ ’ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਉਣ, ਤਾਂ ਜੋ ਨਵਾਂ ਚੜਿਆ ਸਾਲ ਸਾਰਿਆਂ ਦੇ ਘਰ ਖੁਸ਼ੀਆਂ ਤੇ ਖੇੜੇ ਲੈਕੇ ਆਵੇ।

ਵਿਧਾਇਕ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ  ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਵਿਧਾਇਕ ਗੁਪਤਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ ।  ਵਿਧਾਇਕ ਗੁਪਤਾ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ।

 

Tags: Dr. Ajay Gupta , AAP , Aam Aadmi Party , Aam Aadmi Party Punjab , AAP Punjab , Amritsar , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD