Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਵਿਰੁੱਧ ਸਾਂਝੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਤ੍ਰਿਵੇਦੀ ਕੈਂਪ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਡੀ ਸੀ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ

Anti Drug Mission at Derabassi

Web Admin

Web Admin

5 Dariya News

ਡੇਰਾਬੱਸੀ , 05 Jan 2024

Last updated on: Jan 05, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਨੂੰ ਹੋਰ ਤਿੱਖਾ ਕਰਨ ਲਈ ਦੁਹਰਾਇਆ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਡੇ ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਪਾ ਕੇ ਉਨ੍ਹਾਂ ਨੂੰ ਰਾਹ ਤੋਂ ਭਟਕਾਉਣ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਡੇਰਾਬੱਸੀ ਦੇ ਤ੍ਰਿਵੇਦੀ ਕੈਂਪ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਲਗਾਏ ਗਏ ਜ਼ਿਲ੍ਹੇ ਦੇ ਦੂਜੇ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਤੱਕ ਸੀਮਤ ਨਹੀਂ ਹੈ, ਇਸ ਮੁਹਿੰਮ ਦਾ ਹਿੱਸਾ ਬਣਨਾ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਖਾਤਮਾ ਕਰਨਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਅਤੇ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ "ਅਸੀਂ ਨਿਯਮਤ ਤੌਰ 'ਤੇ ਨਸ਼ਿਆਂ ਖ਼ਿਲਾਫ਼ ਸਖ਼ਤੀ ਕਰਨ ਦੇ ਨਾਲ-ਨਾਲ ਜਾਗਰੂਕਤਾ ਦਾ ਆਪਣਾ ਫਰਜ਼ ਨਿਭਾ ਰਹੇ ਹਾਂ ਅਤੇ ਹੁਣ ਲੋਕਾਂ ਨੂੰ ਨਸ਼ਾ ਤਸਕਰਾਂ ਅਤੇ ਪੀੜਤਾਂ ਦੀ ਜਾਣਕਾਰੀ ਦੇ ਕੇ ਸਾਡੇ ਯਤਨਾਂ ਦਾ ਸਮਰਥਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਵਟਸਐਪ ਹੈਲਪਲਾਈਨ ਨੰਬਰ 80541-00112 'ਤੇ ਸੁਨੇਹਾ ਭੇਜ ਕੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਸਮੱਸਿਆ ਦਾ ਨਿਪਟਾਰਾ ਜ਼ਰੂਰ ਕਰੇਗੀ।  ਉਨ੍ਹਾਂ ਕਿਹਾ ਕਿ ਇਸ ਨੰਬਰ ਦੀ ਸਿੱਧੇ ਤੌਰ 'ਤੇ ਐਸ ਐਸ ਪੀ ਡਾ. ਸੰਦੀਪ ਗਰਗ ਦੁਆਰਾ ਨਿਗਰਾਨੀ ਕੀਤੀ ਜਾ ਰਹੀ ਹੈ।

ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਅਤੇ ਨਸ਼ਿਆਂ ਬਾਰੇ ਫੀਡਬੈਕ ਲੈਂਦਿਆਂ, ਡੀ  ਸੀ ਨੇ ਉਨ੍ਹਾਂ ਨੂੰ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਇਸ ਹਨੇਰੇ ਵਿੱਚੋਂ ਬਾਹਰ ਨਿਕਲਣ ਦੀ ਇੱਛਾ ਰੱਖਣ ਵਾਲਿਆਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੀ ਹੈ।

ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਏ.ਐਸ.ਪੀ. ਡੇਰਾਬੱਸੀ ਸ੍ਰੀਮਤੀ ਦਰਪਣ ਆਹਲੂਵਾਲੀਆ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਾ ਤਸਕਰਾਂ ਖਿਲਾਫ ਪੁਲਿਸ ਕਾਰਵਾਈ ਵਿੱਚ ਕੋਈ ਢਿੱਲ ਨਾ ਵਰਤਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਐਸ ਐਸ ਪੀ  ਐਸ.ਏ.ਐਸ.ਨਗਰ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਪਹਿਲਾਂ ਹੀ ਨਸ਼ਾ ਛੱਡ ਕੇ ਇਲਾਜ ਕਰਵਾਉਣ ਦੇ ਚਾਹਵਾਨ ਪੀੜਤਾਂ ਦੀ ਸੇਵਾ ਵਿੱਚ ਹੈ।

ਇੱਕ ਤਾਜ਼ਾ ਉਦਾਹਰਣ ਦਾ ਹਵਾਲਾ ਦਿੰਦੇ ਹੋਏ, ਉਹਨਾਂ ਕਿਹਾ ਕਿ ਐਨ ਡੀ ਪੀ ਐਸ ਐਕਟ ਦੀ ਧਾਰਾ 27 ਦੇ ਤਹਿਤ ਇੱਕ ਐਫ ਆਈ ਆਰ ਵਿੱਚ, ਗ੍ਰਿਫਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਨੂੰ ਧਾਰਾ 64 (ਏ) ਦੇ ਤਹਿਤ ਅਦਾਲਤ ਤੋਂ ਉਚਿਤ ਆਗਿਆ ਮਿਲਣ ਤੋਂ ਬਾਅਦ ਨਸ਼ਾ ਛੁਡਾਊ ਇਲਾਜ ਲਈ ਭੇਜਿਆ ਗਿਆ ਹੈ।  ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਨਸ਼ਿਆਂ ਦੇ ਹੌਟ ਸਪਾਟ ਵਜੋਂ ਜਾਣੇ ਜਾਂਦੇ ਇਲਾਕੇ ਨੂੰ ਜਲਦੀ ਹੀ ਨਸ਼ਾ ਮੁਕਤ ਖੇਤਰ ਵਜੋਂ ਜਾਣਿਆ ਜਾਵੇਗਾ।

ਐੱਸ.ਐੱਚ.ਓ ਅਜਿਤੇਸ਼ ਕੌਸ਼ਲ ਨੇ ਡਿਪਟੀ ਕਮਿਸ਼ਨਰ ਨੂੰ ਡੇਰਾਬੱਸੀ ਥਾਣਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ।ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲਾਇਨਜ਼ ਕਲੱਬ ਡੇਰਾਬੱਸੀ ਦੀ ਤਰਫੋਂ ਲੋੜਵੰਦ ਵਿਅਕਤੀਆਂ ਨੂੰ 50 ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀ ਨਿਮਰਤਾ ਦੀ ਸ਼ਲਾਘਾ ਕੀਤੀ। ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਨਸ਼ਾ ਛੱਡ ਮੁੱਖ ਧਾਰਾ ਚ ਆਏ ਦੋ ਨੌਜਵਾਨ ਸਨ ਜਿਨ੍ਹਾਂ ਨੇ ਨਸ਼ਿਆਂ ਤੋਂ ਦੂਰ ਹੋਣ ਬਾਅਦ ਆਪਣੇ ਤਜ਼ਰਬੇ ਅਤੇ ਜੀਵਨ ਵਿੱਚ ਆਈ ਤਬਦੀਲੀ ਬਾਰੇ ਦੱਸਿਆ।

ਉਨ੍ਹਾਂ ਹੋਰਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਭੈੜੀ ਆਦਤ ਤੋਂ ਬਾਹਰ ਨਿਕਲਣ ਅਤੇ ਮੁੜ ਆਪਣੇ ਪਰਿਵਾਰਾਂ ਨਾਲ ਜੁੜ ਕੇ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ।ਇਸ ਮੌਕੇ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਵੀ ਮੌਜੂਦ ਸਨ।

 

Tags: DC Mohali , Aashika Jain , Deputy Commissioner Mohali , Derabassi , Dr. Sandeep Garg , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD