Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਰਿਵਾਰ ਸਮੇਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ

ਦਾਨੀ ਸਜਣਾ ਨੂੰ ਗਉਸ਼ਾਲਾ ਵਿਖੇ ਵੱਧ ਤੋਂ ਵੱਧ ਸੇਵਾ ਦੇਣ ਦੀ ਕੀਤੀ ਅਪੀਲ

DC Fazilka Senu Duggal

Web Admin

Web Admin

5 Dariya News

ਫਾਜ਼ਿਲਕਾ , 06 Jan 2024

Last updated on: Jan 06, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ ਪਰਿਵਾਰ ਸਮੇਤ ਪਿੰਡ ਸਲੇਮਸ਼ਾਹ ਵਿਖੇ ਸਥਿਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ ਅਤੇ ਆਪਣੀ ਹੱਥੀ ਗੳਵੰਸ਼ ਨੂੰ ਗੁੜ ਖਵਾਇਆ। ਇਸ ਮੌਕੇ ਉਨ੍ਹਾਂ ਗਉਵੰਸ਼ ਦੀ ਸੰਭਾਲ ਕਰ ਰਹੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ਦੇ ਮੱਦੇਨਜਰ ਗਉਵੰਸ਼ ਦਾ ਪੂਰਾ ਖਾਸ ਧਿਆਨ ਰੱਖਿਆ ਜਾਵੇ ਅਤੇ ਸਰਦੀ ਤੋਂ ਬਚਾਉਣ ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਉਵੰਸ਼ ਨੂੰ ਪੂਰੀ ਮਾਤਰਾ ਵਿਚ ਹਰਾ—ਚਾਰਾ, ਤੂੜੀ ਆਦਿ ਖੁਰਾਕ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸਿਹਤ ਠੀਕ ਰਹੇ ਇਸ ਲਈ ਰੋਜਾਨਾਂ ਪੱਧਰ *ਤੇ ਵੈਟਨਰੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਸ਼ੂ ਬਿਮਾਰ ਹੁੰਦਾ ਹੈ ਤਾਂ ਉਸਨੂੰ ਵੱਖਰੇ ਤੌਰ *ਤੇ ਸ਼ਿਫਟ ਕਰਕੇ ਉਸਦਾ ਇਲਾਜ ਕਰਵਾਇਆ ਜਾਵੇ ਤਾਂ ਜ਼ੋ ਹੋਰ ਪਸ਼ੂ ਬਿਮਾਰ ਨਾ ਹੋਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲਾ ਕਰਦਿਆਂ ਬੇਸਹਾਰਾ ਪਸ਼ੂਆਂ ਨੁੰ ਲਗਾਤਾਰ ਵੱਖ-ਵੱਖ ਗਉਸ਼ਾਲਾਵਾਂ ਵਿਖੇ ਭੇਜਿਆ ਜਾ ਰਿਹਾ ਹੈ ਤਾਂ ਜੋ ਇਕ ਪਾਸੇ ਤਾਂ ਗਊਵੰਸ਼ ਦੀ ਬਿਹਤਰੀਨ ਤਰੀਕੇ ਨਾਲ ਸੰਭਾਲ ਹੋ ਸਕੇ ਦੂਜੇ ਪਾਸੇ ਬੇਸਹਾਰਾ ਪਸ਼ੁਆਂ ਕਰਕੇ ਸੜਕੀ ਦੁਰਘਟਨਾਵਾਂ ਹੋਣ *ਤੇ ਵੀ ਠਲ ਪੈ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਪਸ਼ੂਆਂ ਨੂੰ ਸੜਕਾਂ *ਤੇ ਨਾ ਛਡਿਆ ਜਾਵੇ ਕਿਉਂ ਜੋ ਸਰਦੀ ਅਤੇ ਧੁੰਦ ਦੇ ਮੌਸਮ ਵਿਚ ਪਸ਼ੂਆਂ ਦੇ ਸੜਕ *ਤੇ ਹੋਣ ਨਾਲ ਕਈ ਵਾਰ ਕੀਮਤੀ ਜਾਨਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ।

ਉਨ੍ਹਾਂ ਸਮਾਜ ਸੇਵੀਆਂ ਅਤੇ ਦਾਨੀ ਸਜਣਾ ਨੂੰ ਅਪੀਲ ਕੀਤੀ ਗਈ ਸੀ ਕਿ ਵੱਧ ਤੋਂ ਵੱਧ ਗਉਸ਼ਾਲਾ ਨੁੰ ਦਾਨ ਸੇਵਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਸਭਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਕਿਸੇ ਨਾ ਕਿਸੇ ਰੂਪ ਵਿਚ ਦਾਨ-ਪੁੰਨ ਕਰਨਾਂ ਚਾਹੀਦਾ ਹੈ ਤਾਂ ਜੋ ਗਉਸ਼ਾਲਾ ਵਿਖੇ ਰਹਿ ਰਹੇ ਗਉਵੰਸ਼ ਦੀ ਹਰ ਪਖੋਂ ਸੰਭਾਲ ਹੋ ਸਕੇ। ਇਸ ਮੌਕੇ ਨਰੇਸ਼ ਕੁਮਾਰ ਚਾਵਲਾ, ਸੋਨੂ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੌਜੂਦ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD