Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

District Legal Services Authority Patiala

Web Admin

Web Admin

5 Dariya News

ਪਟਿਆਲਾ , 06 Jan 2024

Last updated on: Jan 06, 2024, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਅੱਜ ਕੇਂਦਰੀ ਜੇਲ੍ਹ, ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮਾਨੀ ਅਰੋੜਾ ਵੀ ਮੌਜੂਦ ਸਨ। ਦੌਰੇ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਮਰਦ ਅਤੇ ਔਰਤ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਕੋਰਸ ਅਤੇ ਬੇਕਰੀ ਕੋਰਸ ਦਾ ਉਦਘਾਟਨ ਕੀਤਾ। 

ਇਯ ਮੌਕੇ ਉਨ੍ਹਾਂ ਕਿਹਾ ਕਿ ਅਜਿਹੀ ਸਿਖਲਾਈ ਨਾ ਸਿਰਫ਼ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਦੇ ਕੰਮ ਲਈ ਮਹੱਤਵ ਪ੍ਰਦਾਨ ਕਰਦੀ ਹੈ ਬਲਕਿ ਕੈਦੀਆਂ ਨੂੰ ਸਿੱਖਣ ਦੇ ਹੁਨਰ ਨੂੰ ਵਿਕਸਤ ਕਰਨ ਵਿੱਚ ਵੀ ਮਦਦ ਕਰਦੀ ਹੈ ਜੋ ਕਿ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਰੋਜ਼ਗਾਰ ਦੇ ਨਾਲ ਸਨਮਾਨਜਨਕ ਜੀਵਨ ਦੀ ਪਾਲਣਾ ਕਰਨ ਦੇ ਯੋਗ ਬਣ ਸਕਦੀ ਹੈ। ਵੋਕੇਸ਼ਨਲ ਸਿਖਲਾਈ ਕੈਦੀਆਂ ਨੂੰ ਜੇਲ੍ਹ ਤੋਂ ਬਾਅਦ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਇਨ੍ਹਾਂ ਵੋਕੇਸ਼ਨਲ ਪ੍ਰੋਗਰਾਮਾਂ ਦਾ ਲਾਭ ਲਗਭਗ 100 ਜੇਲ੍ਹ ਕੈਦੀਆਂ ਨੂੰ ਮਿਲੇਗਾ।

ਇਸ ਮੌਕੇ 'ਤੇ ਜੱਜ ਸਾਹਿਬਾਨ ਨੇ ਜੇਲ 'ਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ 'ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਇਸ ਤੋਂ ਇਲਾਵਾ ਸ੍ਰੀਮਤੀ ਮਾਨੀ ਅਰੋੜਾ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ । ਇਸ ਪ੍ਰੋਗਰਾਮ ਦੌਰਾਨ ਜੇਲ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫਤ ਕਾਨੂੰਨੀ ਸਹਾਇਤਾ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ    ਉਨ੍ਹਾਂ  ਦੱਸਿਆ  ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਵਿਅਕਤੀ ਨਿੱਜੀ ਤੌਰ 'ਤੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 'ਤੇ ਸੰਪਰਕ ਕਰ ਸਕਦੇ ਹਨ।

ਇਸ ਤੋਂ ਇਲਾਵਾ ਜੱਜ ਸਾਹਿਬਾਨ ਨੇ ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਫਰੰਟ ਆਫਿਸ ਦੇ ਨਾਲ-ਨਾਲ ਲੀਗਲ ਏਡ ਡਿਫੈਂਸ ਕਾਉਂਸਲ ਦੇ ਆਫਿਸ ਦਾ ਵੀ ਦੌਰਾ ਕੀਤਾ ਗਿਆ ਅਤੇ ਫਰੰਟ ਆਫਿਸ ਵਿੱਚ ਰਿਟੇਨਰ ਐਡਵੋਕੇਟਸ ਨਾਲ ਗੱਲ-ਬਾਤ ਕੀਤੀ । ਇਸ ਦੌਰਾਨ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਉੱਥੇ ਹਾਜ਼ਰ ਸਨ।

 

Tags: Judiciary , Manjinder Singh , Member Secretary , Punjab State Legal Services Authority , District Legal Services Authority , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD