Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਕਿਹਾ: ਦੇਸ਼ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਵਿੱਚ ਹੀ ਹੋਇਆ

Manish Tewari Punjab Congress

Web Admin

Web Admin

5 Dariya News

ਬੰਗਾ , 06 Jan 2024

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬੱਜੋ, ਮਹਿਮੂਦਪੁਰ ਅਤੇ ਸਰਹਾਲ ਕਾਜ਼ੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕਾ ਨਿਵਾਸੀਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕਣ ਦਾ ਭਰੋਸਾ ਵੀ ਦਿੱਤਾ।  

ਸੰਸਦ ਮੈਂਬਰ ਤਿਵਾੜੀ ਨੇ ਤਿੰਨਾਂ ਪਿੰਡਾਂ ਦੇ ਵਿਕਾਸ ਲਈ ਕੁੱਲ 8 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਦੇਸ਼ ਦੇ ਸਰਬਪੱਖੀ ਵਿਕਾਸ ਨੂੰ ਅਹਿਮੀਅਤ ਦਿੱਤੀ ਹੈ ਅਤੇ ਸੂਬੇ ਦਾ ਵਿਕਾਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। 

ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਬੰਗਾ ਵਿਧਾਨ ਸਭਾ ਹਲਕੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਏ ਗਏ ਸਨ। ਇਸੇ ਤਰ੍ਹਾਂ ਕਾਂਗਰਸ ਸਰਕਾਰ ਨੇ ਬਹਿਰਾਮ ਤੋਂ ਮੁਕੰਦਪੁਰ ਤੱਕ 10.9 ਕਿਲੋਮੀਟਰ ਸੜਕ ਲਈ 4.57 ਕਰੋੜ ਰੁਪਏ ਜਾਰੀ ਕੀਤੇ ਸਨ, ਜੋ ਅੱਜ ਲੋਕਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ।

ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਖਾਲੀ ਦਾਅਵੇ ਨਹੀਂ ਕਰਦੀ, ਸਗੋਂ ਪਾਰਟੀ ਨੇ ਹਮੇਸ਼ਾ ਵਿਕਾਸ ਦੀ ਰਾਜਨੀਤੀ ਕੀਤੀ ਹੈ। ਇਸੇ ਤਰ੍ਹਾਂ ਉਹ ਲੋਕ ਸਭਾ ਹਲਕੇ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਫੰਡ ਜਾਰੀ ਕਰ ਰਹੇ ਹਨ, ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ।  ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਜਿੱਥੇ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ, ਬਲਾਕ ਪ੍ਰਧਾਨ ਰਾਮ ਦਾਸ, ਕਮਲਜੀਤ ਬੰਗਾ, ਹਰਭਜਨ ਸਿੰਘ ਭਰੋਲੀ, ਰਘਬੀਰ ਬਿੱਲਾ, ਕਲਵਰਨ ਸਿੰਘ ਬਲਾਕ ਪ੍ਰਧਾਨ, ਸੋਖੀ ਰਾਮ ਬੱਜੋ, ਗੁਰਦਿਆਲ ਸਿੰਘ ਸਰਪੰਚ, ਟੇਕ ਚੰਦ ਸਾਬਕਾ ਸਰਪੰਚ, ਰਾਮ ਲਾਲ ਸਾਬਕਾ ਸਰਪੰਚ, ਹੈੱਡ ਮਾਸਟਰ ਸੰਦੀਪ ਕੁਮਾਰ ਦੱਤਾ, ਸਰਪੰਚ ਰਾਮ ਲਾਲ, ਪੰਚ ਸਰਦਾਰਾ ਸਿੰਘ, ਨੰਬਰਦਾਰ ਹਰਪ੍ਰੀਤ ਸਿੰਘ, ਪੰਚ ਸੇਵਾ ਸਿੰਘ, ਪੰਚ ਰਾਮ ਰਤਨ, ਨੰਬਰਦਾਰ ਕਸ਼ਮੀਰ ਲਾਲ, ਪੰਚ ਪਲਵਿੰਦਰ ਸਿੰਘ ਢਿੱਲੋਂ, ਡਾ. ਸ਼ਾਦੀ ਲਾਲ, ਸੁਰਿੰਦਰ ਕੁਮਾਰ ਚੱਢਾ, ਲਖਵਿੰਦਰ ਸਾਬੀ ਸਰਪੰਚ, ਗੁਰਪ੍ਰੀਤ ਸਿੰਘ ਪੰਚ, ਪੂਜਾ ਰਾਣੀ ਪੰਚ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD