Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ ਮੈਂਬਰ ਤਿਵਾੜੀ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ

ਲੋਕਾਂ ਦੀਆਂ ਮੁਸ਼ਕਲਾਂ ਜਾਣੀਆਂ, ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਵੀ ਸੌਂਪੀਆਂ

Congress Leader Manish Tewari

Web Admin

Web Admin

5 Dariya News

ਨਵਾਂਸ਼ਹਿਰ , 06 Jan 2024

Last updated on: Jan 06, 2024, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਮਹਿਰਾਮਪੁਰ ਅਤੇ ਦੌਲਤਪੁਰ ਵਿਖੇ ਪਹੁੰਚ ਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ।  ਜਿੱਥੇ ਐਮ.ਪੀ ਤਿਵਾੜੀ ਨੇ ਮਹਿਰਮਪੁਰ ਅਤੇ ਦੌਲਤਪੁਰ ਦੇ ਵਾਸੀਆਂ ਦੇ ਨਾਲ-ਨਾਲ ਪੱਲੀਆਂ ਕਲਾਂ ਅਤੇ ਪੱਲੀਆਂ ਖੁਰਦ ਪਿੰਡਾਂ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਵੀ ਸੌਂਪੀ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਲੋਕ ਸਭਾ ਹਲਕੇ ਦੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣ ਕੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ 'ਚ ਰੱਖ ਕੇ ਫੈਸਲੇ ਲੈਂਦੀ ਹੈ।  ਇਸ ਤਹਿਤ ਕੇਂਦਰ ਵਿੱਚ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਮਨਰੇਗਾ ਤਹਿਤ ਨਾ ਸਿਰਫ਼ ਸਾਲ ਵਿੱਚ 365 ਦਿਨ ਰੁਜ਼ਗਾਰ ਮਿਲੇਗਾ ਅਤੇ ਦਿਹਾੜੀ ਦੀ ਦਰ ਵਿੱਚ ਵੀ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪਾਰਟੀ ਸੰਵਿਧਾਨ ਦੇ ਨਿਰਮਾਤਾ ਡਾ ਬੀ.ਆਰ ਅੰਬੇਦਕਰ ਦੇ ਵਿਚਾਰਾਂ 'ਤੇ ਚੱਲਦਿਆਂ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ, ਜਿਨ੍ਹਾਂ ਨੂੰ ਮੌਜੂਦਾ ਸਰਕਾਰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਨੂੰ ਮਜ਼ਬੂਤ ਕਰਨ ਲਈ ਵੀ ਕੰਮ ਕਰੇਗੀ।

ਜਿੱਥੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਅੰਗਦ ਸਿੰਘ, ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਬਲਾਕ ਸਮਤੀ ਚੇਅਰਮੈਨ ਪਰਮਜੀਤ ਕੌਰ ਗਰਚਾ, ਨਰਿੰਦਰ ਸਿੰਘ ਚਾਹਲ, ਦਿਲਬਾਗ ਸਿੰਘ ਸਰਪੰਚ, ਜੋਗਿੰਦਰ ਸਿੰਘ ਨੰਬਰਦਾਰ ਬੁਰਜ, ਗਿਆਨੀ ਜਗਦੀਸ਼ ਸਿੰਘ ਬੁਰਜ, ਪ੍ਰੇਮ ਸਿੰਘ ਦਰਿਆ ਪੁਰ, ਸਰਪੰਚ ਜਸਵੰਤ ਕੌਰ, ਸਰਪੰਚ ਤਰਸੇਮ ਸਿੰਘ, ਸਰਪੰਚ ਜਰਨੈਲ ਸਿੰਘ, ਸਰਪੰਚ ਕਸ਼ਮੀਰ ਸਿੰਘ, ਪੰਚ ਜਰਨੈਲ ਸਿੰਘ, ਪੰਚ ਸ਼ਮਸ਼ੇਰ ਸਿੰਘ, ਪੰਚ ਅਵਤਾਰ ਸਿੰਘ, ਪੰਚ ਰਾਜਵਿੰਦਰ ਕੌਰ, ਪੰਚ ਮਨਜੀਤ ਕੌਰ, ਪੰਚ ਨਿਰਮਲ ਕੌਰ, ਨੰਬਰਦਾਰ ਹਰਮੀਤ ਕੌਰ, ਬਚਿੱਤਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ |

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Angad Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD