Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ : ਹਰਜੋਤ ਸਿੰਘ ਬੈਂਸ

67th School National Games at Ludhina

Web Admin

Web Admin

5 Dariya News

ਲੁਧਿਆਣਾ , 06 Jan 2024

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਉਦੇਸ਼ ਇਮਾਨਦਾਰੀ ਨਾਲ ਖੇਡਣਾ ਅਤੇ ਜਿੱਤਣ ਲਈ ਜੂਝਣਾ ਹੁੰਦਾ ਹੈ ਅਤੇ ਖੇਡਾਂ ਖੇਡਣ ਨਾਲ਼ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਇਸੇ ਕਰਕੇ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ ਭੋਲਾ,  ਕੁਲਵੰਤ ਸਿੰਘ ਸਿੱਧੂ ਉਚੇਚੇ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਵੱਲੋਂ ਫੈਡਰੈਸ਼ਨ ਆਫ ਇੰਡਿਆ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਸ਼ਾਂਤੀ ਦੇ ਪ੍ਰਤੀਕ ਗੁਬਾਰੇ ਵੀ ਅਸਮਾਨ ਵੱਲ ਛੱਡੇ।  ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਉਂਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵਿਰਕ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਬਲਦੇਵ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਜ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਵੱਲੋਂ ਕੈਬਨਿਟ ਮੰਤਰੀ ਸ੍ਰੀ ਬੈਂਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਕ੍ਰਾਂਤੀਕਾਰੀ ਦੌਰ ਵਿਚ ਪਹੁੰਚ ਚੁੱਕੀ ਹੈ । 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬੱਚਿਆਂ ਨੂੰ ਆਈ ਏ ਐਸ, ਯੂ ਪੀ ਐਸ ਈ ਵਰਗੇ ਇਮਤਿਹਾਨਾਂ ਦੀ ਤਿਆਰੀ ਲਈ ਕੋਚਿੰਗ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ । ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਬੱਚਿਆਂ ਦੇ ਇਮਤਿਹਾਨ ਫਰਵਰੀ ਮਹੀਨੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਬੈਂਸ ਵਲੋਂ ਅੰਤਰ ਰਾਸ਼ਟਰੀ ਜੂਡੋ ਖਿਡਾਰਨ ਕੰਵਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ।

ਉਦਘਾਟਨੀ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਡਿਪਟੀ ਡਾਇਰੈਕਟਰ ਸੁਸ਼ੀਲ ਭਾਰਦਵਾਜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡੀ. ਈ. ਓ. (ਸੈ.ਸਿੱ) ਮੈਡਮ ਡਿੰਪਲ ਮਦਾਨ ਨੇ ਆਏ ਹੋਏ ਮੁੱਖ-ਮਹਿਮਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਤੀ ਸੁਰਭੀ ਮਲਿਕ, ਪੀਏਯੂ ਵਾਈਸ ਚਾਂਸਲਰ ਸਤਵੀਰ ਸਿੰਘ ਗੋਸਲ, ਡਿਪਟੀ ਡੀ. ਈ. ਓ. ਜਸਵਿੰਦਰ ਸਿੰਘ ਵਿਰਕ, ਡੀ. ਈ. ਓ. (ਐਲੀ.) ਬਲਦੇਵ ਸਿੰਘ, ਡਿਪਟੀ ਡੀ. ਈ. ਓ. ਸ੍ਰੀ ਮਨੋਜ ਕੁਮਾਰ, ਜ਼ਿਲ੍ਹਾ ਖੇਡ ਕੋਆਰਡੀਨੇਟਰ ਕੁਲਵੀਰ ਸਿੰਘ, ਖੇਡ ਕੋਚ ਅਜੀਤਪਾਲ ਸਿੰਘ, ਪ੍ਰੋ. ਨਿਰਮਲ ਜੌੜਾ ਹਾਜ਼ਰ ਸਨ। ਪ੍ਰਿੰਸੀਪਲ ਸੰਤੋਖ ਸਿੰਘ ਗਿੱਲ ਨੇ ਮੰਚ ਸੰਚਾਲਨ ਦੀ ਬਾਖੂਬੀ ਭੂਮਿਕਾ ਨਿਭਾਈ।

ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਅਤੇ ਪ੍ਰਿੰਸੀਪਲ ਕਮਲਜੋਤ ਕੌਰ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਖੇਡ ਮੈਦਾਨਾਂ ਵਿਚ ਹੋਏ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ:-

ਫੁੱਟਬਾਲ ਦਾ ਪਹਿਲਾ ਮੈਚ ਹਰਿਆਣਾ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ 

ਜਿਸ ਵਿਚ ਹਰਿਆਣਾ 4-() ਨਾਲ ਜੇਤੂ ਰਿਹਾ। 

ਦੂਸਰਾ ਮੈਚ ਬਿਹਾਰ ਅਤੇ ਉੜੀਸਾ ਵਿਚਕਾਰ ਖੇਡਿਆ ਗਿਆ 

ਜਿਸ ਵਿਚ ਬਿਹਾਰ 3-0 ਨਾਲ ਜੇਤੂ ਰਿਹਾ। 

ਇਸ ਤੋਂ ਇਲਾਵਾ ਝਾਰਖੰਡ ਅਤੇ ਉਤਰਾਖੰਡ ਦੇ ਮੈਚ ਵਿਚ ਝਾਰਖੰਡ 12-0 ਨਾਲ ਜੇਤੂ ਰਿਹਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD