Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਅਯੁੱਧਿਆ ਵਿੱਚ ਲੰਗਰ ਸੇਵਾ ਲਈ ਪੰਜਾਬ ਤੋਂ ਨਿਹੰਗ ਰਸੂਲਪੁਰ ਦੀ ਅਗਵਾਈ ਵਿੱਚ ਨਿਹੰਗਾਂ ਦਾ ਇੱਕ ਜਥਾ ਰਾਸ਼ਨ ਲੈ ਕੇ ਹੋਇਆ ਰਵਾਨਾ

Nihang Rasulpur

Web Admin

Web Admin

5 Dariya News

ਚੰਡੀਗੜ੍ਹ , 07 Jan 2024

ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਵੱਲੋਂ 22 ਤਰੀਕ ਨੂੰ ਹੋਣ ਵਾਲੇ ਵਿਸ਼ਾਲ ਰਾਮ ਮੰਦਰ ਦੇ ਉਦਘਾਟਨ ਮੌਕੇ ਪੁੱਜਣ ਵਾਲੇ ਵਿਸ਼ਵ ਭਰ ਤੋਂ ਸੰਗਤਾਂ ਲਈ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ, ਉਸ ਲੰਗਰ ਸੇਵਾ ਲਈ ਅੱਜ ਉਨ੍ਹਾਂ ਦੀ ਅਗਵਾਈ ਵਿੱਚ ਚੰਡੀਗੜ੍ਹ ਤੋਂ ਦੋ ਟਰੱਕ ਰਾਸ਼ਨ ਅਤੇ ਹੋਰ ਸਮਾਨ ਦੇ ਭੇਜੇ ਗਏ। ਵਰਨਣਯੋਗ ਹੈ ਕਿ ਬਾਬਾ ਹਰਜੀਤ ਸਿੰਘ ਰਸੂਲਪੁਰ 1885 ਵਿਚ ਬਾਬਰੀ ਢਾਂਚੇ 'ਤੇ ਕਬਜ਼ਾ ਕਰਕੇ ਹਵਨ ਕਰਨ ਵਾਲੇ ਨਿਹੰਗ ਬਾਬਾ ਫਕੀਰ ਸਿੰਘ ਦੇ ਅੱਠਵੇਂ ਵੰਸ਼ਜ ਹਨ।

ਅੱਜ ਸੈਕਟਰ 26 ਸਥਿਤ ਅਨਾਜ ਮੰਡੀ ਤੋਂ ਰਾਸ਼ਨ ਦੇ 2 ਟਰੱਕਾਂ ਦਾ ਜੱਥਾ ਰਵਾਨਾ ਕਰਦੇ ਹੋਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਨਾ ਸਿਰਫ਼ ਉਨ੍ਹਾਂ ਦੇ ਪੁਰਖਿਆਂ ਦੀ ਭਗਵਾਨ ਰਾਮ ਪ੍ਰਤੀ ਸੱਚੀ ਸ਼ਰਧਾ ਅਤੇ ਆਸਥਾ ਸੀ ਬਲਕਿ ਉਨ੍ਹਾਂ ਦੀ ਵੀ ਇਹੋ ਹੀ ਹੈ ਅਤੇ ਇਸੇ ਲਈ ਉਨ੍ਹਾਂ ਕਿਹਾ ਕਿ ਹੁਣ ਜਦੋਂ 22 ਜਨਵਰੀ 2024 ਨੂੰ ਸ੍ਰੀ ਰਾਮ ਮੰਦਰ ਦਾ ਪ੍ਰਕਾਸ਼ ਹੋ ਰਿਹਾ ਹੈ ਤਾਂ ਉਹ ਪਿੱਛੇ ਕਿਵੇਂ ਰਹਿ ਸਕਦੇ ਹਨ। 

ਇਸ ਲਈ ਉਨ੍ਹਾਂ ਫੈਸਲਾ ਕੀਤਾ ਕਿ ਉਹ ਆਪਣੇ ਨਿਹੰਗ ਸਿੰਘਾਂ ਨਾਲ ਅਯੁੱਧਿਆ ਵਿਖੇ ਲੰਗਰ ਲਗਾਉਣਗੇ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ ਮਾਘੀ ਦੇ ਸ਼ੁਭ ਮੌਕੇ 'ਤੇ ਅਯੁੱਧਿਆ 'ਚ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ, ਜੋ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਸਿੱਖਾਂ ਦਾ ਲੰਗਰ ਵਰਤਾਉਣ ਦਾ ਬਹੁਤ ਵੱਡਾ ਇਤਿਹਾਸ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਦਿ ਗੁਰੂ ਨਾਨਕ ਦੇਵ ਜੀ ਨੇ ਲਗਭਗ 15ਵੀਂ ਸਦੀ ਵਿੱਚ ਲੰਗਰ ਦੀ ਸ਼ੁਰੂਆਤ ਕੀਤੀ ਸੀ। ਗੁਰੂ ਨਾਨਕ ਦੇਵ ਜੀ ਜਿੱਥੇ ਵੀ ਜਾਂਦੇ, ਜ਼ਮੀਨ 'ਤੇ ਬੈਠ ਕੇ ਭੋਜਨ ਕਰਦੇ ਸਨ। 

ਵਿਤਕਰੇ, ਜਾਤ-ਪਾਤ ਅਤੇ ਅੰਧ-ਵਿਸ਼ਵਾਸ ਨੂੰ ਖਤਮ ਕਰਨ ਲਈ ਸਾਰੇ ਲੋਕਾਂ ਦੇ ਇਕੱਠੇ ਬੈਠ ਕੇ ਖਾਣਾ ਖਾਣ ਦੀ ਪਰੰਪਰਾ ਸ਼ੁਰੂ ਕੀਤੀ ਗਈ। ਤੀਜੇ ਗੁਰੂ ਅਮਰਦਾਸ ਜੀ ਨੇ ਲੰਗਰ ਦੀ ਇਸ ਪਰੰਪਰਾ ਨੂੰ ਅੱਗੇ ਤੋਰਿਆ। ਇਸ ਮੌਕੇ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਮੰਡੀ ਤੋਂ ਅਖਿਲ ਬਾਂਸਲ ਦਾ ਲੰਗਰ ਸੇਵਾ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਵੀ ਮੌਜੂਦ ਸਨ।

 

Tags: Vineet Joshi , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD