Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

75 ਸਾਲਾਂ ਵਿਚ ਪਹਿਲੀ ਵਾਰ ਸਿੱਖ ਭਾਈਚਾਰੇ ਨੂੰ ਸਭ ਤੋਂ ਜ਼ਿਆਦਾ ਮਾਣ ਤੇ ਸਤਿਕਾਰ ਮੋਦੀ ਸਰਕਾਰ ਨੇ ਦਿੱਤਾ : ਮਨਜਿੰਦਰ ਸਿੰਘ ਸਿਰਸਾ

ਵਿਵਾਦਾਂ ਤੇ ਟਕਰਾਅ ਦੀ ਪਹੁੰਚ ਤਿਆਗ ਕੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਵਾਸਤੇ ਸਰਕਾਰ ਨਾਲ ਰਲ ਕੇ ਕੰਮ ਕਰਨ ਦਾ ਸੁਨਹਿਰੀ ਮੌਕਾ: ਸਿਰਸਾ

Manjinder Singh Sirsa BJP

Web Admin

Web Admin

5 Dariya News

ਚੰਡੀਗੜ੍ਹ , 07 Jan 2024

Last updated on: Jan 07, 2024, 00:00 IST

ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦੇਸ਼ ਦੇ ਆਜ਼ਾਦੀ ਦੇ 75 ਵਰ੍ਹਿਆਂ ਵਿਚ ਸਿੱਖ ਭਾਈਚਾਰੇ ਨੂੰ ਮਾਣ ਤੇ ਸਤਿਕਾਰ ਦੇਣ ਵਾਲੀ ਮੋਦੀ ਸਰਕਾਰ ਪਹਿਲੀ ਸਰਕਾਰ ਸਾਬਤ ਹੋਈ ਹੈ ਤੇ ਸਿੱਖ ਭਾਈਚਾਰੇ ਨੂੰ ਵਿਵਾਦਾਂ ਤੇ ਟਕਰਾਅ ਦੀ ਪਹੁੰਚ ਤਿਆਗ ਕੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਵਾਸਤੇ ਸਰਕਾਰ ਨਾਲ ਰਲ ਕੇ ਕੰਮ ਕਰਨ ਦਾ ਸੁਨਹਿਰੀ ਮੌਕੇ ਦਾ ਲਾਭ ਲੈਣਾ ਚਾਹੀਦਾ ਹੈ।

ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ ਜਦੋਂ ਸਿੱਖ ਭਾਈਚਾਰੇ ਨੂੰ ਇੰਨਾ ਮਾਣ ਤੇ ਸਤਿਕਾਰ ਮਿਲਿਆ ਹੈ। ਉਹਨਾਂ ਕਿਹਾ ਕਿ ਇਹ ਵੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਜਿਸ ਲਾਲ ਕਿਲ੍ਹੇ ਤੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕਰਨ ਦੇ ਹੁਕਮ ਦਿੱਤੇ ਗਏ ਸਨ, ਉਹਨਾਂ ਦਾ 400 ਸਾਲਾ ਪ੍ਰਕਾਸ਼ ਪੁਰਬ ਉਸੇ ਲਾਲ ਕਿਲ੍ਹੇ ’ਤੇ ਮਨਾਇਆ ਗਿਆ ਜਿਥੇ ਪ੍ਰਧਾਨ ਮੰਤਰੀ ਨੇ ਆਪ ਕਿਹਾ ਕਿ ਜੇਕਰ ਗੁਰੂ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਨਾ ਸਾਡੀ ਹੋਂਦ ਹੁੰਦੀ ਹੈ ਤੇ ਨਾ ਮੌਜੂਦਾ ਭਾਰਤ ਦੀ ਹੋਂਦ ਹੁੰਦੀ। 

ਉਹਨਾਂ ਕਿਹਾ ਕਿ ਦੇਸ਼ ਵਿਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਜਿਥੇ ਕਿਤੇ ਵੀ ਹੋਣ ਨੇੜਲੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਅਰਦਾਸ ਜ਼ਰੂਰ ਕਰਦੇ ਹਨ। ਉਹਨਾਂ ਕਿਹਾ ਕਿ ਭਾਜਪਾ ਦੇ ਰਾਜਕਾਲ ਵਿਚ ਸਿੱਖਾਂ ਨੂੰ ਵੱਡੀ ਪ੍ਰਤੀਨਿਧਤਾ ਮਿਲੀ ਹੈ। ਜਿਥੇ ਪਾਣੀਪਤ ਵਿਚ ਸਾਡੀ ਧੀ ਅਵਨੀਤ ਕੌਰ ਮੇਅਰ ਵਜੋਂ ਸੇਵਾਵਾਂ ਨਿਭਾ ਰਹੀ ਹੈ, ਉਥੇ ਹੀ ਰਾਜਸਥਾਨ ਵਿਚ ਵੀ ਸਿੱਖ ਨੂੰ ਮੰਤਰੀ ਬਣਾਇਆ ਗਿਆ ਤੇ ਹੋਰ ਥਾਵਾਂ ’ਤੇ ਵੀ ਪ੍ਰਤੀਨਿਧਤਾ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਅੱਜ ਤੋਂ ਪਹਿਲਾਂ ਦੇਸ਼ ਵਿਚ ਹਾਲਾਤ ਇਹ ਸਨ ਕਿ ਸਾਡੇ ’ਤੇ ਜ਼ੁਲਮ ਢਾਹੁਣ ਵਾਲੇ ਬਾਬਰ ਤੇ ਔਰੰਗਜੇਬ ਦੇ ਨਾਂ ’ਤੇ ਕੌਮੀ ਰਾਜਧਾਨੀ ਵਿਚ ਸੜਕਾਂ ਦੇ ਨਾਂ ਰੱਖੇ ਹੋਏ ਸਨ ਜਦੋਂ ਕਿ ਹੁਣ ਇਹ ਨਾਂ ਦਰੁੱਸਤ ਕਰ ਕੇ ਗੁਰੂ ਸਾਹਿਬਾਨ ਦੇ ਨਾਂ ’ਤੇ ਰੱਖੇ ਗਏ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਆਪ ਪਾਰਲੀਮੈਂਟ ਵਿਚ ਕਿਹਾ ਹੈ  ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਉਣਾ ਇਕ ਮਹਾਂਪਾਪ ਸੀ ਜੋ ਸਮੇਂ ਦੀ ਸਰਕਾਰ ਨੇ ਕੀਤਾ।

ਸਰਦਾਰ ਸਿਰਸਾ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਅੱਜ ਇਹ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਕਿ ਜੇਕਰ ਅਸੀਂ ਸਰਕਾਰ ਨੂੰ ਗਾਲ੍ਹਾਂ ਕੱਢਦੇ ਹਾਂ ਤਾਂ ਅਸੀਂ ਸੱਚੇ ਸਿੱਖ ਹਾਂ ਪਰ ਜੇਕਰ ਅਸੀਂ ਸਰਕਾਰ ਦੇ ਕਿਸੇ ਚੰਗੇ ਕੰਮ ਦੀ ਸਿਫ਼ਤ ਕਰਦੇ ਹਾਂ ਤਾਂ ਸਾਨੂੰ ਮਾੜਾ ਕਹਿਣ ਦੀ ਸ਼ੁਰੂਆਤ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਜਿਸ ਧਰਤੀ ’ਤੇ ਗੁਰੂ ਸਾਹਿਬ ਹੋਏ, ਗੁਰੂਆਂ ਦੀਆਂ ਸ਼ਹਾਦਤਾਂ ਹੋਈਆਂ, ਅਸੀਂ ਉਸਤੇ ਧਰਤੀ ਭਾਰਤ ਦੇ ਸਿੱਖ ਹਾਂ ਤੇ ਸਾਨੂੰ ਇਸ ਗੱਲ ’ਤੇ ਮਾਣ ਹੈ। 

ਉਹਨਾਂ ਕਿਹਾ ਕਿ ਸਾਨੂੰ ਵਿਵਾਦਾਂ ਤੇ ਟਕਰਾਅ ਦਾ ਰਵੱਈਆ ਤਿਆਗ ਕੇ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਵਾਸਤੇ ਸਰਕਾਰ ਨਾਲ ਰਲ ਕੇ ਕੰਮ ਕਰਨ ਦੇ ਸੁਨਹਿਰੀ ਮੌਕੇ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ’ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਨਾਲ ਅੱਜ ਦੇਸ਼ ਤੇ ਦੁਨੀਆਂ ਭਰ ਵਿਚ ਸਕੂਲਾਂ ਵਿਚ ਪੜ੍ਹਦੇ ਬੱਚੇ ਸਾਹਿਜ਼ਾਦਿਆਂ ਤੋਂ ਪ੍ਰੇਰਿਤ ਹੋ ਰਹੇ ਹਨ ਤੇ ਮੇਘਾਲਿਆ ਤੇ ਤ੍ਰਿਪੁਰਾ ਵਰਗੇ ਰਾਜਾਂ ਵਿਚ ਵੀ ਸਥਾਨਕ ਭਾਸ਼ਾਵਾਂ ਵਿਚ ਸਾਹਿਬਜ਼ਾਦਿਆ ਦੀ ਉਸਤਤ ਹੋ ਰਹੀ ਹੈ।

ਹੁਣ ਤੱਕ ਸਕੂਲਾਂ ਵਿਚ ਬਾਲ ਦਿਵਸ ਮਨਾਇਆ ਜਾਂਦਾ ਸੀ ਜਿਸ ਤੋਂ ਬੱਚੇ ਕਿਸੇ ਵੀ ਤਰੀਕੇ ਪ੍ਰੇਰਿਤ ਨਹੀਂ ਹੁੰਦੇ ਸਨ ਪਰ ਹੁਣ ’ਵੀਰ ਬਾਲ ਦਿਵਸ’ ਮਨਾਉਣ ਦੀ ਸ਼ੁਰੂਆਤ ਹੋਈ ਹੈ ਜਿਸ ਸਦਕਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਿਰਫ ਪੰਜਾਬੀ, ਅੰਗਰੇਜ਼ੀ ਜਾਂ ਹਿੰਦੀ ਹੀ ਨਹੀਂ ਬਲਕਿ ਤਾਮਿਲ, ਮਰਾਠੀ, ਬੰਗਾਲੀ ਸਮੇਤ ਵੱਖ-ਵੱਖ ਭਾਸ਼ਾਵਾਂ ਵਿਚ ਸਾਹਿਤ ਛਪਿਆ ਹੈ ਤੇ ਸਕੂਲਾਂ ਵਿਚ ਪੜ੍ਹਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਵੀਰ ਬਾਲ ਦਿਵਸ ਮਨਾਉਣ ਨਾਲ 12 ਸਾਲ ਸਕੂਲਾਂ ਵਿਚ ਪੜ੍ਹਨ ਵਾਲੇ ਬੱਚੇ ਜਦੋਂ ਨੌਜਵਾਨੀ ਰੂਪ ਧਾਰਨ ਕਰਨਗੇ ਤਾਂ ਉਹ ਨਿਵੇਕਲੀ ਸੋਚ ਦੇ ਧਾਰਨੀ ਹੋਣਗੇ।

 

Tags: Manjinder Singh Sirsa , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD