Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

Vigilance Bureau Punjab

Web Admin

Web Admin

5 Dariya News

ਅੰਮ੍ਰਿਤਸਰ , 06 Jan 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ.  ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। 

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ਟ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਇਵਜ਼ ਵਿੱਚ 8 ਲੱਖ ਰੁਪਏ ਵਸੂਲੇ ਹਨ। 

ਸ਼ਿਕਾਇਤਕਰਤਾ ਨੇ ਉਕਤ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ।ਬੁਲਾਰੇ ਨੇ ਦੱਸਿਆ ਕਿ ਕੇਸ ਦੀ ਜਾਂਚ ਦੌਰਾਨ ਉਕਤ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸ ਨੇ ਲੇਖਾਕਾਰ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। 

ਇਸ ਤੋਂ ਇਲਾਵਾ, ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੇ ਅਧਾਰ ’ਤੇ ਵਿਜੀਲੈਂਸ ਬਿਓਰੋ ਰੇਂਜ ਅੰਮ੍ਰਿਤਸਰ ਨੇ ਉਕਤ ਸਹਿ-ਮੁਲਜ਼ਮ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ਵਿੱਚ  ਦੋਸ਼ੀ ਪਾਏ ਜਾਣ ’ਤੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD