Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

‘ਅਬਾਦ ਖੇਡ ਟੂਰਨਾਮੈਂਟ’, ਗੁਰਦਾਸਪੁਰ 2023-24 ਦਾ ਸਮਾਪਤੀ ਸਮਾਰੋਹ ਸਫਲਤਾਪੂਰਵਕ ਸੰਪੰਨ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ-ਕੈਬਨਿਟ ਮੰਤਰੀ ਧਾਲੀਵਾਲ

Kuldeep Singh Dhaliwal AAP

Web Admin

Web Admin

5 Dariya News

ਬਟਾਲਾ , 07 Jan 2024

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਉਲੰਪਿਕ ਐਸ਼ੋਸੀਏਸਨ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 ਦਾ ਸਮਾਪਤੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ। ਅੱਜ ਟੂਰਨਾਂਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ, ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਅਤੇ ਸ੍ਰੀ ਸੁਰਿੰਦਰ ਅਗਰਵਾਲ, ਪ੍ਰਧਾਨ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ (ਮੁੱਖ ਸਪਾਂਸਰ) ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ‘ਅਬਾਦ ਖੇਡ ਟੂਰਨਾਂਮੈਂਟ’ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਜਿਹੇ ਖੇਡ ਟੂਰਨਾਂਮੈਂਟ ਵੱਧ ਤੋਂ ਵੱਧ ਕਰਵਾਏ ਜਾਣ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। 

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ਅੰਦਰ ਖਿਡਾਰੀਆਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ। 

ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ  ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ, ਸਰਕਾਰ ਲਗਾਤਾਰ ਯਤਨਸ਼ੀਲ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 ਕਰਵਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਜਵਾਨਾਂ ਨੂੰ ਖੇਡਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੱਕ ਖਿਡਾਰੀਆਂ ਨੂੰ ਖੇਡਣ ਦਾ ਮੋਕਾ ਮੁਹੱਈਆ ਕਰਵਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 21 ਦਸੰਬਰ ਨੂੰ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ ਫੁੱਟਬਾਲ (ਲੜਕੇ), ਹਾਕੀ (ਲੜਕੇ), ਕਿ੍ਰਕੇਟ (ਲੜਕੇ), ਜਿਮਨਾਸਟਿਕ (ਲੜਕੇ ਤੇ ਲੜਕੀਆਂ) ਅਤੇ ਬੈਡਮਿੰਟਨ (ਲੜਕੇ-ਲੜਕੀਆਂ) ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਵੀ ਕੀਤੀ।  ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਰਿੰਦਰ ਅਗਰਵਾਲ, ਪ੍ਰਧਾਨ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ, ਬੱਚਿਆਂ ਨੂੰ ਖੇਡਾਂ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜਾਈ ਵਿੱਚ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਇਸ ਇਲਾਵਾ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਅਤੇ ਸਮਾਜਿਕ ਕਾਰਜਾਂ ਲਈ ਅਖਿਲ ਭਾਰਤੀ ਅਗਰਵਾਲ ਸੰਮੇਲਨ ਮੋਹਰੀ ਰਹਿੰਦਾ ਹੈ। 

ਅੱਜ ਪਿੰਡ ਮਰੜ ਦੇ ਸ਼ਾਨਦਾਰ ਐਸਟਰੋਟਰਫ ਹਾਕੀ ਸਟੇਡੀਅਮ ਵਿੱਚ ਫਾਈਨਲ ਡੇਅ-ਨਾਈਟ ਮੈਚ (ਲੜਕੇ ਸੀਨੀਅਰ ਵਰਗ), ਹਾਕੀ ਸੈਂਟਰ ਘੁੰਮਣ ਕਲਾਂ ਅਤੇ ਰੈਂਕਰਜ਼ ਅਕੈਡਮੀ ਕੋਟ ਧੰਦਲ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਜਿਸ ਵਿੱਚ ਹਾਕੀ ਸੈਂਟਰ ਘੁੰਮਣ ਕਲਾਂ ਦੀ ਟੀਮ ਜੇਤੂ ਰਹੀ। ਇਹ ਮੈਚ ਬਹੁਤ ਦਿਲਚਸਪ ਰਿਹਾ। ਦੋਵੇਂ ਟੀਮਾਂ ਨਿਰਧਾਰਿਤ ਸਮੇਂ ਵਿੱਚ ਬਰਾਬਰ ਰਹੀਆਂ ਤੇ ਮੈਚ ਦਾ ਨਿਰਣਾ ਪੈਨਲਟੀ ਸ਼ੂਟ ਨਾਲ ਹੋਇਆ।

ਉਪਰੰਤ ਚੇਅਰਮੈਨ ਬਲਬੀਰ ਸਿੰਘ ਪਨੂੰ ਅਤੇ ਸ੍ਰੀ ਸੁਰਿੰਦਰ ਅਗਰਵਾਲ, ਪ੍ਰਧਾਨ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ (ਮੁੱਖ ਸਪਾਂਸਰ) ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਜੇਤੂ ਖਿਡਾਰੀਆਂ ਨੂੰ  ਸਨਮਾਨਿਤ ਕੀਤਾ ਗਿਆ। ਪਹਿਲੇ ਸਥਾਨ ਤੇ ਰਹੀ ਟੀਮ ਨੂੰ 21 ਹਜਾਰ ਰੁਪਏ ਤੇ ਦੂਜੇ ਸਥਾਨ ਤੇ ਰਹੀ ਟੀਮ ਨੂੰ 11 ਹਜ਼ਾਰ ਰੁਪਏ ਦਾ ਨਗਦ ਇਨਾਮ ਤੇ ਸ਼ਾਨਦਾਰ ਟਰਾਫ਼ੀ ਦਿੱਤੀ ਗਈ। 

ਇਸ ਮੌਕੇ ਜਗਵਿੰਦਰ ਸਿੰਘ ਸੰਧੂ, ਐਸ ਪੀ (ਹੈੱਡਕੁਆਰਟਰ),ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਸਤਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਜਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ,ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਸਿਮਰਨ ਅਗਰਵਾਲ, ਦਿਨੇਸ਼ ਗੋਇਲ, ਸੁਨੀਲ ਗੁਪਤਾ, ਨਿਤਿਨ ਅਗਰਵਾਲ, ਅਮਿਤ ਅਗਰਵਾਲ, ਰਾਜੇਸ਼ ਬਾਂਸਲ, ਮਨਪ੍ਰੀਤ ਸਿੰਘ, ਕਨਿਸ਼ਕਾ ਤੁਲੀ, ਰਕੇਸ਼ ਮਾਰਸ਼ਲ, ਵਿਕਰਮ ਵਾਲੀਆ, ਕਮਲਜੀਤ ਸਿੰਘ, ਹਰਮਿੰਦਰ ਸੋਨੀ, ਵਿਨੇ ਭੰਡਾਰੀ, ਪ੍ਰੀਆ ਮਾਰਸ਼ਲ, ਲਖਵਿੰਦਰ ਸਿੰਘ ਸੰਘੇੜਾ, ਗੁਰਪਰੀਤ ਸਿੰਘ, ਲਵਪਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਦਰਸ਼ਕ ਮੌਜੂਦ ਸਨ। 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balbir Singh Pannu , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD