Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼

Harjinder Singh Dhami SGPC

Web Admin

Web Admin

5 Dariya News

ਅੰਮ੍ਰਿਤਸਰ , 07 Jan 2024

ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼ ਰਿਲੀਜ਼ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਕਾਰਜਕਰਨੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਵਿੱਚ ਸਕੱਤਰ ਬਲਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ, ਐਨ.ਜੀ.ਏ.ਆਈ. ਦੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਤੇ ਮਨਦੀਪ ਸਿੰਘ ਜੀਰਕਪੁਰ, ਸ਼ੈਰੀ ਸਿੰਘ ਅਤੇ ਹਰਸਿਮਰਨ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਸਤਰ ਵਿੱਦਿਆ ਸਿੱਖ ਕੌਮ ਦੀ ਇਤਿਹਾਸਿਕ ਤੇ ਵਿਰਾਸਤੀ ਜੰਗਜੂ ਕਲਾ ਹੈ ਅਤੇ ਹਰੇਕ ਸਿੱਖ ਮਾਈ-ਭਾਈ ਤੇ ਬੱਚਿਆਂ ਨੂੰ ਸਵੈ-ਰੱਖਿਆ ਦੀ ਇਸ ਕਲਾ ਨੂੰ ਅਪਣਾਉਣਾ ਚਾਹੀਦਾ ਹੈ। ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਇਸ ਸ਼ਸਤਰ ਵਿੱਦਿਆ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ। ਉਹਨਾਂ ਹਰਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਇਸ ਤੋਂ ਪਹਿਲਾਂ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਜੋ ਕਿ ਐਨ.ਜੀ.ਏ.ਆਈ. ਦੇ ਪ੍ਰਧਾਨ ਵੀ ਹਨ, ਨੇ ਐਡਵੋਕੇਟ ਧਾਮੀ ਅਤੇ ਰਜਿੰਦਰ ਸਿੰਘ ਮਹਿਤਾ ਨੂੰ ਗੱਤਕੇ ਦੇ ਸਲਾਨਾ ਕੈਲੰਡਰ ਦੀਆਂ ਖੂਬੀਆਂ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜਿੱਥੇ ਰੋਜਾਨਾ ਜੀਵਨ ਵਿੱਚ ਇਹ ਕੈਲੰਡਰ ਸੰਗਰਾਂਦ, ਮੱਸਿਆ, ਪੂਰਨਮਾਸ਼ੀ ਸਮੇਤ ਦੇਸੀ-ਅੰਗਰੇਜ਼ੀ ਮਹੀਨਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ ਉੱਥੇ ਹੀ ਗੱਤਕਾ ਖੇਡਣ ਦੇ ਲਾਭ ਬਾਰੇ ਵੀ ਇਸ ਰਾਹੀਂ ਜਾਣਕਾਰੀ ਮਿਲਦੀ ਰਹੇਗੀ।

 

Tags: Religious , Harjinder Singh Dhami , Advocate Harjinder Singh Dhami , Shiromani Gurdwara Parbandhak Committee , SGPC Amritsar , International Sikh Martial Art Council , Harjeet Singh Grewal , National Gatka Association of India , Gatka Association of Punjab , Shastra Vidya , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD