Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਜੇਲ 'ਚ ਬੰਦ 'ਆਪ' ਵਿਧਾਇਕ ਚੈਤਰ ਵਸਾਵਾ ਦੇ ਸਮਰਥਨ 'ਚ ਗੁਜਰਾਤ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਕਿਹਾ- ਭਾਜਪਾ ਸਰਕਾਰ ਨੇ ਝੂਠੇ ਕੇਸ 'ਚ ਗ੍ਰਿਫਤਾਰ ਕੀਤਾ ਹੈ

ਦੋਹਾਂ ਨੇਤਾਵਾਂ ਨੇ ਨੇਤਰੰਗ 'ਚ ਜਨਤਕ ਮੀਟਿੰਗ ਵੀ ਕੀਤੀ, ਸੋਮਵਾਰ ਨੂੰ ਜੇਲ 'ਚ ਵਸਾਵਾ ਨੂੰ ਮਿਲਣਗੇ

Chief Minister Bhagwant Mann

Web Admin

Web Admin

5 Dariya News

ਗੁਜਰਾਤ , 07 Jan 2024

Last updated on: Jan 07, 2024, 00:00 IST

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ 'ਚ ਜਨਤਕ ਮੀਟਿੰਗ ਕੀਤੀ।  ਦੋਵਾਂ ਆਗੂਆਂ ਨੇ ਭਾਜਪਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਵਸਾਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਜਰਾਤ ਦੀ ਭਾਜਪਾ ਸਰਕਾਰ ਨੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ।  ਮਾਨ ਅਤੇ ਕੇਜਰੀਵਾਲ ਸੋਮਵਾਰ ਨੂੰ ਜੇਲ 'ਚ ਚੈਤਰਾ ਵਸਾਵਾ ਨਾਲ ਮੁਲਾਕਾਤ ਵੀ ਕਰਨਗੇ।

ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ।  ਪਰ ਜੇਲ ਜਾਣ ਨਾਲ ਉਨਾਂ ਦਾ ਹੌਂਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਣਗੇ।

ਮਾਨ ਨੇ ਕਿਹਾ ਕਿ ਸਰਕਾਰਾਂ ਲਈ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ।  ਆਜ਼ਾਦੀ ਦੀ ਲੜਾਈ ਦੇ ਸਮੇਂ ਤੋਂ ਹੀ ਅਜਿਹਾ ਹੁੰਦਾ ਆ ਰਿਹਾ ਹੈ।  ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ ਅਤੇ ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ।

ਮਾਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਵੀ ਸਾਡੇ ਆਗੂਆਂ ਨਾਲ ਅਜਿਹਾ ਹੀ ਕੀਤਾ ਹੈ।  ਜਦੋਂ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।  ਦਿੱਲੀ ਵਿੱਚ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣੇ ਨਾਂ ਹਟਾ ਕੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਰਹੇ ਹਨ ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੋ ਗਏ ਹਨ।

ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਰਕਾਰੀ ਹਸਪਤਾਲਾਂ ਨੂੰ  ਵਧੀਆ ਕੀਤਾ।  ਦਿੱਲੀ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਗਏ ਹਨ।  ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣ ਲੱਗ ਪਈਆਂ ਹਨ।  ਫਿਰ ਉਨ੍ਹਾਂ ਨੇ ਸਤੇਂਦਰ ਜੈਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ।

ਇਨ੍ਹਾਂ ਲੋਕਾਂ ਨੇ ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਸੰਸਦ ਵਿੱਚ ਅਡਾਨੀ ਘੁਟਾਲੇ ਵਿਰੁੱਧ ਬੋਲਣ ਕਾਰਨ ਜੇਲ੍ਹ ਵਿੱਚ ਡੱਕ ਦਿੱਤਾ।  ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਜਿੱਥੇ ਵੀ ਜਾਂਦੇ ਹਨ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ।  ਇਸ ਲਈ ਹੁਣ ਉਨ੍ਹਾਂ ਨੂੰ ਵੀ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਮਾਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ਸਾਨੂੰ ਜੇਲ 'ਚ ਰੱਖ ਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ 'ਚ ਹਨ।  ਉਹ ਕੁੱਝ ਵੀ ਕਰ ਲੈਣ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਨਾਂ ਤੋਂ  ਡਰਣਗੇ ਨਹੀਂ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , AAP , Aam Aadmi Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD