Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਭੁੱਖ ਹੜਤਾਲ ਸ਼ੁਰੂ

Northern Railway Mens Union

Web Admin

Web Admin

5 Dariya News

ਸਰਹਿੰਦ , 08 Jan 2024

ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ  ਵੱਲੋਂ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਤੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸੰਯੁਕਤ ਮੋਰਚਾ ( ਜੇ. ਐਫ. ਆਰ. ਓ.ਪੀ.ਐਸ) ਨਵੀਂ ਦਿੱਲੀ ਦੇ ਸੱਦੇ ਤੇ ਅੱਜ ਚਾਰ ਦਿਨਾਂ ਭੁੱਖ ਹੜਤਾਲ ਸਰਹਿੰਦ ਰੇਲਵੇ ਸਟੇਸ਼ਨ ਤੇ ਸ਼ੁਰੂ ਕੀਤੀ ਗਈ। ਇਸ ਭੁੱਖ ਹੜਤਾਲ ਦੇ ਪ੍ਰੋਗਰਾਮ ਦੀ ਅਗਵਾਈ  ਸਰਹਿੰਦ ਬ੍ਰਾਂਚ ਦੇ ਪ੍ਰਧਾਨ ਸੰਜੀਵ ਵਰਮਾ ਅਤੇ ਬ੍ਰਾਂਚ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੇ ਕੀਤੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਦੇ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਭੁੱਖ ਹੜਤਾਲ ਦਾ ਪ੍ਰੋਗਰਾਮ 8 ਜਨਵਰੀ ਤੋਂ 11 ਜਨਵਰੀ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਲਾਇਆ ਜਾਵੇਗਾ। ਇਸ ਭੁੱਖ ਹੜਤਾਲ ਦੇ ਪ੍ਰੋਗਰਾਮ ਵਿੱਚ ਰੇਲਵੇ ਕਰਮਚਾਰੀਆਂ ਤੋਂ ਇਲਾਵਾ ਭਾਰਤੀ ਸੈਨਾ, ਅਧਿਆਪਕ  ਅਤੇ ਰਾਜ ਸਰਕਾਰ ਦੇ ਕਰਮਚਾਰੀ ਵੀ ਹਿੱਸਾ ਲੈ ਰਹੇ ਹਨ। 

ਉਹਨਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਪਿਛਲੇ ਲੰਬੇ ਸਮੇਂ ਤੋਂ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਸ ਯੂਨੀਅਨ ਸੰਘਰਸ਼ ਕਰ ਰਹੀ ਹੈ। ਉਹਨਾਂ ਦੱਸਿਆ ਕਿ 1 ਜਨਵਰੀ 2004 ਤੋਂ ਬਾਅਦ ਜੋ ਵੀ ਕਰਮਚਾਰੀ ਸਰਕਾਰੀ ਨੌਕਰੀ ਵਿੱਚ ਆਏ ਹਨ ਉਹਨਾਂ ਨੂੰ ਪੈਨਸ਼ਨ ਤੋਂ ਵਾਂਝਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਇਹ ਮੁੱਦਾ ਪੂਰੇ ਦੇਸ਼ ਵਿੱਚ ਫੈਲ ਗਿਆ ਹੈ ਅਤੇ ਹਰ ਇੱਕ ਕਰਮਚਾਰੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। 

ਇਸ ਮੌਕੇ ਜਾਣਕਾਰੀ ਦਿੰਦਿਆਂ ਬ੍ਰਾਂਚ ਪ੍ਰਧਾਨ ਸੰਜੀਵ ਵਰਮਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਭੁਪਿੰਦਰ ਸਿੰਘ, ਰਾਮ ਸਲੇਸ਼,  ੳਪਿੰਦਰ ਕੁਮਾਰ, ਗਗਨਦੀਪ ਸਿੰਘ, ਬਿਕਰਮਜੀਤ ਸਿੰਘ,ਯੂਥ ਆਗੂ ਕ੍ਰਿਸ਼ਨ ਕੁਮਾਰ ਤੇ ਸੈਂਕੜੇ ਨੌਜਵਾਨ ਕਰਮਚਾਰੀ ਹਾਜ਼ਰ ਸਨ।

 

Tags: Protest , Northern Railway Mens Union Sirhind , All India Railway Mens Federation , Sirhind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD