Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ ਆਦਰਸ਼ਪਾਲ ਕੌਰ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਕੀਤਾ ਦੌਰਾ

ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ:

Director Health Department Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Jan 2024

Last updated on: Jan 08, 2024, 00:00 IST

ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ ਆਦਰਸ਼ਪਾਲ ਕੌਰ ਨੇ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦਾ ਬੀਤੇ ਐਤਵਾਰ ਸ਼ਾਮ ਨੂੰ ਅਚਨਚੇਤ ਦੌਰਾ ਕੀਤਾ, ਜਿਸ ਦੋਰਾਨ ਉਨ੍ਹਾਂ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾ ਵਲੋਂ ਐਮਰਜੈਂਸੀ ਵਿਭਾਗ ਅਤੇ ਵੱਖ ਵੱਖ ਵਾਰਡਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਸਪਤਾਲ ਵਿਚ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ।

ਉਨ੍ਹਾ   ਸਿਵਲ ਹਸਪਤਾਲ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪਰਗਟ ਕੀਤੀ। ਇਸ ਮੋਕੇ ਉਨ੍ਹਾ ਦੱਸਿਆ ਜਿਲ੍ਹਾ ਹਸਪਤਾਲ ਵਿਚ ਮਾਹਿਰ ਡਾਕਟਰਾਂ ਅਤੇ ਸਟਾਫ ਦੀ ਘਾਟ ਹੋਣ ਦੇ ਬਾਵਜੂਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ । 

ਉਨ੍ਹਾ ਦੱਸਿਆ ਕਿ ਜਿਲ੍ਹਾ ਹਸਪਤਾਲ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਤਰ੍ਹਾ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।ਉਨ੍ਹਾ ਮੌਕੇ ਤੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣ।

ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੀ ਯੋਗ ਅਗਵਾਈ ਵਿਚ ਸਿਵਲ ਹਸਪਤਾਲਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਹੋਰ ਬੇਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

 

 

Tags: Health , Dr. Adarshpal Kaur , Director Health Department Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD