Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ

ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ

Amandeep Singh Goldy Musafir AAP

Web Admin

Web Admin

5 Dariya News

ਫਾਜ਼ਿਲਕਾ , 08 Jan 2024

Last updated on: Jan 08, 2024, 00:00 IST

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ 'ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਦੇ ਕੰਮਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਲਕਸ਼ ਸਾਰੇ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੀਣ ਵਾਲਾ ਪਾਣੀ , ਸੀਵਰੇਜ਼ ਅਤੇ ਪੱਕੀਆਂ ਨਾਲੀਆਂ ਆਦਿ ਦੇ ਪ੍ਰਬੰਧ ਕਰਨਾ ਹੈ।

ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਵਿਚ ਲਗਾਤਾਰ ਵਿਕਾਸ ਦੇ ਫ਼ੰਡ ਆ ਰਹੇ ਹਨ, ਜਿਸ ਨਾਲ ਪੇਂਡੂ ਇਲਾਕਿਆਂ ਵਿਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਆ ਰਹੀਆਂ ਹਨ। ਪੰਚਾਇਤਾਂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੇ ਚੌਹਤਰਫਾ ਵਿਕਾਸ ਵਿਚ ਮਦਦ ਮਿਲੇਗੀ ਅਤੇ ਕਈ ਤਰ੍ਹਾਂ ਦੇ ਕੰਮ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਸਮੂਹ ਹਾਜ਼ਰ ਪੰਚਾਇਤਾਂ ਨੂੰ  ਹਦਾਇਤ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦਾ ਵਿਕਾਸ ਕਰਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨੋਜ ਸੁਰੇਨ ਧਰਮਵੀਰ ਗੋਦਾਰਾ ਜੀ ਰੋਸ਼ਨ ਲਾਲ, ਵਿਜੇ ਪਾਲ ਮੈਬਰ, ਬਿਸ਼ਨਾ ਰਾਮ ਮੈਬਰ, ਜੈ ਸਿੰਘ ਜਾਖੜ, ਗੁਰਲਾਲ ਸਿੰਘ, ਰਣਵੀਰ ਮੈਂਬਰ, ਪਾਲੀ ਰਾਮ ਮੈਬਰ, ਬਲਜੀਤ ਬਰਾੜ, ਗੁਗਰ ਸਿੰਘ ਜਾਖੜ, ਸੁਮੀਰ ਜਾਖੜ, ਜਗਜੀਤ ਸਿੰਘ, ਸਮੂਹ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD