Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਆਵਾਸ ਯੋਜਨਾ ਅਤੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਬਣਦਾ ਲਾਭ ਪ੍ਰਦਾਨ ਕੀਤਾ ਗਿਆ

ਪ੍ਰਧਾਨ ਮੰਤਰੀ ਦੀ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ ਦਾ ਦਸੂਹਾ ਦੇ ਲੋਕਾਂ ਨੇ ਸੁਣਿਆ ਪ੍ਰਸਾਰਣ

Som Parkash BJP

Web Admin

Web Admin

5 Dariya News

ਦਸੂਹਾ (ਹੁਸ਼ਿਆਰਪੁਰ) , 08 Jan 2024

Last updated on: Jan 08, 2024, 00:00 IST

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ- ਭਲਾਈ ਸਕੀਮਾਂ ਰਾਹੀਂ ਦੇਸ਼ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਮਾਲੀ ਪੱਖ ਤੋਂ ਮਜ਼ਬੂਤ ਬਣਾਉਣ ਵਾਲੀਆ ਨੀਤੀਆਂ ਦੇਸ਼ ਨੂੰ ਨਵੀਆਂ ਉਚਾਈਆਂ ਵੱਲ ਲਿਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਤਕ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ  ਪਹੁੰਚਾਉਣਾ ਯਕੀਨੀ ਕਰਦੇ ਹੋਏ ਭਾਰਤ ਨੂੰ ਵਿਸ਼ਵ ਦਾ ਇੱਕ ਵਿਕਸਿਤ ਅਤੇ ਮੋਢੀ ਰਾਸ਼ਟਰ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਇਸ ਅੰਮ੍ਰਿਤ ਕਾਲ ਵਿੱਚ ਸਾਲ 2047 ਤੋਂ ਪਹਿਲਾਂ  ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਬਣ ਕੇ ਉਭਰੇਗਾ। ਅੱਜ ਹੁਸ਼ਿਆਰਪੁਰ ਦੇ ਦਸੂਹਾ ਰੇਲਵੇ ਸਟੇਸ਼ਨ ਦੇ ਕੰਪਲੈਕਸ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨਾਲ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਰਕਾਰ ਦੀਆਂ ਕਲਿਆਣਕਾਰੀ ਸਕੀਮਾਂ ਤੋਂ ਹੁਣ ਤੱਕ ਵਾਂਝੇ ਰਹਿ ਗਏ ਹਨ, ਉਹ ਇਸ ਯਾਤਰਾ ਰਾਹੀਂ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ।

ਪ੍ਰੋਗਰਾਮ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਸਾਰਿਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪੰਜਾਬ ਦੇ ਗੁਰਦਾਸਪੁਰ ਸਮੇਤ, ਹੋਰਨਾਂ ਸੂਬਿਆਂ ਦੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੇ ਗਏ ਸਿੱਧੇ ਸੰਵਾਦ ਨੂੰ ਬੜੀ ਦਿਲਚਸਪੀ ਨਾਲ ਸੁਣਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਦੇ ਨਵੇਂ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦੇ ਸ਼ਨਾਖਤੀ ਕਾਰਡ ਵੀ ਵੰਡੇ, ਜਿਸ ਰਾਹੀਂ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ ਅਤੇ ਮਕਾਨ ਬਣਾਉਣ ਦਾ ਕੰਮ ਵੀ ਕਰ ਸਕਦੇ ਹਨ।

ਉਨ੍ਹਾਂ ਉੱਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਗੈਸ ਕੁਨੈਕਸ਼ਨ ਵੀ ਵੰਡੇ। ਭਾਰਤ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਪਹਿਲਾਂ ਤੋਂ ਹੀ ਲਾਭ ਲੈ ਰਹੇ ਲਾਭਪਾਤਰੀਆਂ ਵੱਲੋਂ  ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਲਈ 'ਮੇਰੀ ਕਹਾਣੀ -ਮੇਰੀ ਜੁਬਾਨੀ' ਵਿਸ਼ੇ ਤਹਿਤ ਦੱਸਿਆ ਗਿਆ ਕਿ ਕਿਵੇਂ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦਾ ਉਨ੍ਹਾਂ ਨੂੰ ਲਾਭ ਹੋਇਆ ਅਤੇ ਉਨ੍ਹਾਂ ਦੇ ਜੀਵਨ ਵਿੱਚ ਤਬਦੀਲੀ ਆਈ ਹੈ।

ਇਸ ਮੌਕੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਯੋਜਨਾਵਾਂ ਦਾ ਲਾਭ ਦੇਣ ਲਈ ਸਟਾਲ ਵੀ ਲਗਾਏ ਗਏ ਸਨ। ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਵੈਨਾਂ ਚੱਲ ਰਹੀਆਂ ਹਨ। ਇਸ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਪ੍ਰਮੁੱਖ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਦੇਸ਼ ਵਾਸੀਆਂ ਦੀ ਸਮੂਹਿਕ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਅਤੇ ਦੂਜਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਕੀਮਾਂ ਦਾ ਲਾਭ ਉਠਾਉਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਹਾਜ਼ਰ ਸਮੂਹ ਲੋਕਾਂ ਨੂੰ ਵਿਕਸਿਤ ਭਾਰਤ ਦੀ ਸਹੁੰ ਵੀ ਚੁਕਾਈ।

ਬਾਅਦ ਵਿੱਚ, ਦਸੂਹਾ ਰੇਲਵੇ ਸਟੇਸ਼ਨ 'ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਤਿੰਨ ਰੇਲ ਗੱਡੀਆਂ ਜੰਮੂ ਤਵੀ - ਪੁਣੇ (ਜੇਹਲਮ ਐਕਸਪ੍ਰੈਸ), ਜੰਮੂ ਤਵੀ - ਜੈਸਲਮੇਰ (ਸ਼ਾਲੀਮਾਰ ਐਕਸਪ੍ਰੈਸ) ਅਤੇ ਜੰਮੂ ਤਵੀ - ਕੋਲਕਾਤਾ (ਸਿਯਾਲਦਹ ਐਕਸਪ੍ਰੈਸ) ਦੇ ਰੁਕਣ ਦਾ ਵੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਮੁਕੇਰੀਆਂ ਰੇਲਵੇ ਸਟੇਸ਼ਨ 'ਤੇ ਕੁਝ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ।

 

Tags: Som Parkash , BJP , Bharatiya Janata Party , Hoshiarpur , Viksit Bharat Sankalp Yatra , VBSY , Information Education and Communication , Meri Kahani Meri Zubani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD