Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਯਕੀਨੀ ਬਣਾਉਣ ਅਧਿਕਾਰੀ-ਡਵੀਜ਼ਨਲ ਕਮਿਸ਼ਨਰ

ਲੋਕਾਂ ਦੇ ਸਰਕਾਰੀ ਦਫਤਰਾਂ ਅੰਦਰ ਹੋਣ ਵਾਲੇ ਕੰਮਾਂ ’ਚ ਬੇਲੋੜੀ ਦੇਰੀ ਤੋਂ ਗੁਰੇਜ਼ ਕਰਨ ਅਧਿਕਾਰੀ-ਮਨਜੀਤ ਸਿੰਘ ਬਰਾੜ

DC Mansa Paramvir Singh

Web Admin

Web Admin

5 Dariya News

ਮਾਨਸਾ , 08 Jan 2024

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ ਰੂਮ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਐਸ.ਡੀ.ਐਮ ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਅਤੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਹਾਜ਼ਰ ਸਨ।

ਡਵੀਜ਼ਨਲ ਕਮਿਸ਼ਨਰ ਮਨਜੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ ਨਾਲ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਸਮੂਹ ਤਹਿਸਲੀਦਾਰ, ਨਾਇਬ ਤਹਿਸੀਲਦਾਰ ਸਮੇਤ ਸਬੰਧਤ ਅਧਿਕਾਰੀ ਗਿਰਦਾਵਰੀ ਕੇਸਾਂ ’ਚ ਨਿੱਜੀ ਤੌਰ ’ਤੇ ਪਿੰਡਾਂ ਵਿੱਚ ਜਾ ਕੇ ਮੌਕਾ ਵੇਖ ਕੇ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਅਤੇ ਢਿੱਲਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਾਖੂਬੀ ਨਿਪਟਾਉਣ ਲਈ ਕਾਨੂੰਗੋ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ 47 ਏ ਦੇ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਵਾਤਾਵਰਣ ਕਮੇਟੀ ’ਚ ਸ਼ਾਮਲ ਵੱਖ ਵੱਖ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਉਨ੍ਹਾਂ ਕਾਰਜਸਾਧਕ ਅਫ਼ਸਰਾਂ ਤੋਂ ਸ਼ਹਿਰਾਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਪਿੰਡ ਪੱਧਰ ’ਤੇ ਡੋਰ ਟੂ ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ, ਸਾਫ ਸਫਾਈ, ਛੱਪੜਾਂ ਦੇ ਨਵੀਨੀਕਰਨ ਦੇ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਲਈ।  ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਵਾਤਾਵਰਣ ਨੂੰ ਸਾਫ ਸੁੱਥਰਾ ਬਣਾਉਣ ਲਈ ਲੋਕ ਹਿਤ ਦੇ ਇਸ ਕਾਰਜ ਵਿਚ ਡਿਊਟੀ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਕਿਹਾ।

ਉਨ੍ਹਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਹੱਡਾਰੋੜੀ ਵਾਲੀਆਂ ਥਾਵਾਂ ’ਤੇ ਚਾਰਦੀਵਾਰੀ ਕਰਵਾਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਕਾਰਜਸਾਧਕ ਅਫ਼ਸਰਾਂ ਸਮੇਤ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀ ਗ਼ੈਰਮਿਆਰੀ ਸਮੱਗਰੀ ਦੇ ਵੱਧ ਤੋਂ ਵੱਧ ਚਲਾਣ ਕੀਤੇ ਜਾਣ।

ਇਸ ਤੋਂ ਪਹਿਲਾਂ ਉਨ੍ਹਾਂ ਸਪੈਸ਼ਲ ਸਮਰੀ ਰਿਵੀਜ਼ਨ 2024 ਬਾਰੇ ਜਾਣਕਾਰੀ ਲੈਂਦਿਆਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਸੁਧਾਈ ਦੌਰਾਨ ਆਮ ਜਨਤਾ ਤੋਂ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਮੁਤਾਬਿਕ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ, ਕਾਰਜਸਾਧਕ ਅਫ਼ਸਰ ਅਸ਼ੀਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ, ਐਕਸੀਅਨ ਸਰੂਪ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸਾਹਿਲ ਗੋਇਲ, ਸੁਪਰਡੰਟ ਜਗਸੀਰ ਸਿੰਘ, ਸੀ.ਐਫ. ਜਸਵਿੰਦਰ ਸਿੰਘ, ਸੈਨੇਟਰੀ ਸੁਪਰਵਾਈਜ਼ਰ ਤਰਸੇਮ ਸਿੰਘ, ਚੋਣ ਕਾਨੂੰਗੋ ਵਰੁਣ ਗੋਇਲ, ਚੋਣ ਕਾਨੂੰਗੋ ਅਮਨਦੀਪ ਸਿੰਘ ਸਮੇਤ ਸਮੂਹ ਤਹਿਸੀਲਦਾਰ, ਨਾਇਬ ਤਹਿਸਲੀਦਾਰ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।

 

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD