Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

15 ਦੁਕਾਨਾਂ ਦੇ ਪਲਾਟ ਵੇਚ ਕੇ 700 ਦੁਕਾਨਦਾਰਾਂ ਦਾ ਨੁਕਸਾਨ ਕਰ ਰਹੀ ਆਮ ਆਦਮੀ ਪਾਰਟੀ

ਸ਼ਹਿਰ ਵਾਸੀਆਂ ਲਈ ਰਖੀ ਪਾਰਕਿੰਗ ਦੀ ਜ਼ਮੀਨ ਵੇਚਣਾ ਸਰਕਾਰ ਦੀ ਨਾਕਾਮੀ

Jai Inder Kaur BJP Punjab

Web Admin

Web Admin

5 Dariya News

ਪਟਿਆਲਾ , 08 Jan 2024

ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਹੂਲਤ ਦੇਣ ਲਈ ਪੁਰਾਣੀ ਟਰੈਕਟਰ ਮਾਰਕੀਟ ਨੂੰ ਰਾਜਪੁਰਾ ਰੋਡ ’ਤੇ ਤਬਦੀਲ ਕਰ ਦਿੱਤਾ ਸੀ। ਸ਼ਹਿਰ ਵਾਸੀਆਂ ਲਈ ਜਿੱਥੇ ਬਹੁਮੰਜ਼ਿਲਾ ਪਾਰਕਿੰਗ ਬਣਾਈ ਜਾਣੀ ਸੀ, ਉਸ ਜ਼ਮੀਨ 'ਤੇ 15 ਦੁਕਾਨਾਂ ਦੇ ਪਲਾਟ ਵੇਚ ਕੇ ਆਮ ਆਦਮੀ ਪਾਰਟੀ ਦੀ ਸਰਕਾਰ 700 ਦੁਕਾਨਦਾਰਾਂ ਤੋਂ ਕਾਰੋਬਾਰ ਖੋਹ ਰਹੀ ਹੈ। 

ਪੁਰਾਣੀ ਟਰੈਕਟਰ ਮਾਰਕੀਟ ਵਾਲੀ ਜਮੀਨ ਤੇ ਬਹੁਮੰਜ਼ਿਲਾ ਪਾਰਕਿੰਗ ਸ਼ਹਿਰ ਵਾਸੀਆਂ ਲਈ ਬਣਾਈ ਜਾਣੀ ਸੀ, ਪਰ ਇਸ ਜ਼ਮੀਨ ਨੂੰ ਭਗਵੰਤ ਮਾਨ ਸਰਕਾਰ ਵੇਚ ਰਹੀ ਹੈ। ਪਾਰਕਿੰਗ ਵਾਲੀ ਜ਼ਮੀਨ ਵਿੱਚੋਂ ਕਰੀਬ ਪੰਜ ਸ਼ੋਅਰੂਮ ਪਲਾਂਟ ਈ-ਨਿਲਾਮੀ ਰਾਹੀਂ ਵੇਚੇ ਜਾ ਚੁੱਕੇ ਹਨ। ਸ਼ਹਿਰ ਦੇ ਬਾਜ਼ਾਰਾਂ ਦੀਆਂ ਕਈ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਇਸ ਮਾਮਲੇ ਦੀ ਜਾਣਕਾਰੀ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਬੀਬਾ ਜੈਇੰਦਰ ਕੌਰ ਨੂੰ ਦੇ ਕੇ ਮਦਦ ਦੀ ਮੰਗ ਕੀਤੀ। 

ਬੀਬਾ ਜੈਇੰਦਰਾ ਕੌਰ ਸਮੇਤ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਭਾਜਪਾ ਆਗੂ ਕੇ.ਕੇ ਸ਼ਰਮਾ ਅਤੇ ਹੋਰ ਵਰਕਰਾਂ ਨੇ ਸੋਮਵਾਰ ਨੂੰ ਪੁਰਾਣੀ ਟਰੈਕਟਰ ਮਾਰਕੀਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਦੁਕਾਨਦਾਰ ਅਤੇ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ।

ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਸ਼ਹਿਰ ਦੀ ਪਾਰਕਿੰਗ ਲਈ ਰਾਖਵੀਂ ਰੱਖੀ ਗਈ ਜ਼ਮੀਨ ਨੂੰ ਵੇਚਣ ਦਾ ਫੈਸਲਾ ਕਰਕੇ ਭਗਵੰਤ ਮਾਨ ਸਰਕਾਰ ਨੇ ਪਟਿਆਲਾ ਵਾਸੀਆਂ ਨਾਲ ਬੇਇਨਸਾਫ਼ੀ ਕੀਤੀ ਹੈ। ਜਿਸ ਰਫ਼ਤਾਰ ਨਾਲ ਵਾਹਨਾਂ ਦੀ ਗਿਣਤੀ ਵੱਧ ਰਹੀ ਹੈ, ਉਸ ਹਿਸਾਬ ਨਾਲ ਸ਼ਹਿਰ ਵਿੱਚ ਪਾਰਕਿੰਗ ਦਾ ਕੋਈ ਪ੍ਰਬੰਧ ਨਹੀਂ ਹੈ। 

ਕੈਪਟਨ ਅਮਰਿੰਦਰ ਸਿੰਘ ਅਤੇ ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪਟਿਆਲਾ ਸ਼ਹਿਰ ਨੂੰ ਸਮਾਰਟ ਸਿਟੀ ਦੀ ਸ਼੍ਰੇਣੀ ਵਿੱਚ ਲਿਆਉਣ ਦਾ ਸੁਪਨਾ ਵੇਖਿਆ ਗਿਆ ਹੈ। ਵਿਰਾਸਤੀ ਸ਼ਹਿਰ ਦੀ ਮੁੱਖ ਪਾਰਕਿੰਗ ਥਾਂ ਨੂੰ ਵੇਚਣਾ ਪਟਿਆਲਾ ਦੇ ਲੋਕਾਂ ਨਾਲ ਧੋਖਾ ਹੈ। ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਦੱਸਿਆ ਕਿ ਚਾਂਦਨੀ ਚੌਕ, ਅਨਾਰਦਾਨਾ ਚੌਕ, ਏ.ਸੀ. ਮਾਰਕੀਟ ਦਾ ਪਿਛਲਾ ਹਿੱਸਾ, ਅਦਾਲਤ ਬਜ਼ਾਰ ਅਤੇ ਧਰਮਪੁਰਾ ਬਜ਼ਾਰ ਪੂਰੇ ਜ਼ਿਲ੍ਹੇ ਦੇ ਹੀ ਨਹੀਂ ਸਗੋਂ ਪੂਰੇ ਸੂਬੇ ਦੇ ਨਾਲ-ਨਾਲ ਗੁਆਂਢੀ ਰਾਜ ਹਰਿਆਣਾ ਦੇ ਲੋਕਾਂ ਲਈ ਵੀ ਪ੍ਰਮੁੱਖ ਖਰੀਦ ਕੇਂਦਰ ਹਨ।

ਇਸ ਸਮੇਂ ਧਰਮਪੁਰਾ ਬਾਜਾਰ ਅਤੇ ਅਦਾਲਤ ਬਾਜਾਰ ਦੇ ਕਈ ਦੁਕਾਨਦਾਰ ਪਾਰਕਿੰਗ ਦੀ ਸਮੱਸਿਆ ਤੋਂ ਦੁਖੀ ਹੋ ਕੇ ਬਾਹਰਲੇ ਇਲਾਕਿਆਂ ਵਿੱਚ ਜਾਣ ਲਈ ਮਜਬੂਰ ਹੋ ਗਏ ਹਨ। ਮੌਜੂਦਾ ਦੁਕਾਨਦਾਰਾਂ ਨੂੰ ਆਸ ਸੀ ਕਿ ਇੱਕ ਦਿਨ ਪੁਰਾਣੀ ਟਰੈਕਟਰ ਮਾਰਕੀਟ ਵਿੱਚ ਬਹੁਮੰਜ਼ਿਲਾ ਪਾਰਕਿੰਗ ਸਥਾਪਤ ਹੋ ਜਾਵੇਗੀ ਅਤੇ ਉਕਤ ਬਾਜ਼ਾਰਾਂ ਵਿੱਚ ਕਾਰੋਬਾਰ ਆਮ ਵਾਂਗ ਹੋ ਜਾਵੇਗਾ। ਪਰ ਆਮ ਆਦਮੀ ਪਾਰਟੀ ਨੇ ਪਾਰਕਿੰਗ ਦੀ ਜਮੀਨ ਨੂੰ ਵੇਚਣ ਦਾ ਫੈਸਲਾ ਲੈ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸੇ ਨਾ ਕਿਸੇ ਤਰ੍ਹਾਂ ਜ਼ਮੀਨ ਵੇਚ ਕੇ ਆਪਣੀ ਆਮਦਨ ਵਧਾਉਣਾ ਚਾਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਦੀ ਸਹੂਲਤ ਦੀ ਕੋਈ ਚਿੰਤਾ ਨਹੀਂ ਹੈ। 

ਇਹੀ ਕਾਰਨ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਪਟਿਆਲਾ ਦੇ ਨਵ-ਨਿਯੁਕਤ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਪਾਰਕਿੰਗ ਦੀ ਜ਼ਮੀਨ ਵੇਚਣਾ ਸਰਾਸਰ ਗਲਤ ਹੈ ਅਤੇ ਸਰਕਾਰ ਵੱਲੋਂ ਦੁਕਾਨਦਾਰਾਂ ਨਾਲ ਇਹ ਧੱਕਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਪਹਿਲਾਂ ਹੀ ਕਬਜ਼ਿਆਂ ਕਾਰਨ ਸੁੰਗੜਦਾ ਜਾ ਰਿਹਾ ਹੈ ਅਤੇ ਜੇਕਰ ਪਾਰਕਿੰਗ ਦੀ ਸਹੂਲਤ ਵੀ ਲੋਕਾਂ ਤੋਂ ਖੋਹ ਲਈ ਗਈ ਤਾਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੋ ਪਹੀਆ ਵਾਹਨ ਪਾਰਕ ਕਰਨ ਲਈ ਵੀ ਥਾਂ ਨਹੀਂ ਬਚੇਗੀ। 

ਉਨ੍ਹਾਂ ਕਿਹਾ ਕਿ ਪਾਰਕਿੰਗ ਲਈ ਰਾਖਵੀਂ ਜ਼ਮੀਨ ਨੂੰ ਵੇਚਣਾ ਸਰਾਸਰ ਗਲਤ ਹੈ ਅਤੇ ਜੇਕਰ ਇਸ ਸਬੰਧੀ ਦੁਕਾਨਦਾਰਾਂ ਨੂੰ ਅਦਾਲਤ ਵਿੱਚ ਜਾਣਾ ਪੈਂਦਾ ਹੈ ਤਾਂ ਉਹ ਦੁਕਾਨਦਾਰਾਂ ਦੀ ਹਰ ਸੰਭਵ ਮਦਦ ਕਰਨਗੇ, ਤਾਂ ਜੋ ਦੁਕਾਨਦਾਰਾਂ ਦੇ ਡੁੱਬਦੇ ਕਾਰੋਬਾਰ ਨੂੰ ਬਚਾਇਆ ਜਾ ਸਕੇ। ਭਾਜਪਾ ਆਗੂਆਂ ਸਮੇਤ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਮ ਆਦਮੀ ਪਾਰਟੀ ਖ਼ਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੀਬਾ ਜਿੰਦਰਾ ਕੌਰ, ਸੰਜੀਵ ਸ਼ਰਮਾ ਬਿੱਟੂ, ਕੇ.ਕੇ.ਸ਼ਰਮਾ, ਅਨਿਲ ਬਜਾਜ, ਬਿਮਲਾ ਦੇਵੀ, ਨੱਥੂ ਰਾਮ, ਅਨਿਲ ਮੰਗਲਾ, ਸੋਨੂੰ ਸੰਗਰ ਤੋਂ ਇਲਾਵਾ ਵੱਖ-ਵੱਖ ਬਾਜ਼ਾਰਾਂ ਦੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਅਧਿਕਾਰੀ ਅਤੇ ਦੁਕਾਨਦਾਰ ਹਾਜ਼ਰ ਸਨ।

 

Tags: Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD