Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ

ਕਿਹਾ: ਕਾਂਗਰਸ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ

Manish Tewari Punjab Congress

Web Admin

Web Admin

5 Dariya News

ਮਾਹਲਪੁਰ/ਗੜ੍ਹਸ਼ੰਕਰ , 08 Jan 2024

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਮਾਹਲਪੁਰ ਸਮੇਤ ਗਣੇਸ਼ਪੁਰ ਅਤੇ ਮੋਰਾਂਵਾਲੀ ਪਿੰਡਾਂ ਦਾ ਦੌਰਾ ਕੀਤਾ।  ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਸਮੇਤ ਵਿਕਾਸ ਕਾਰਜਾਂ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਫੰਡ ਵੀ ਜਾਰੀ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਨਾ ਉਨ੍ਹਾਂ ਦੀ ਪਹਿਲ ਹੈ। ਇਸ ਕਾਰਨ ਉਹ ਇਲਾਕੇ ਦੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਹਿੱਟ ਐਂਡ ਰਨ ਕਾਨੂੰਨ ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਵੀ ਡਰਾਈਵਰਾਂ ਦਾ ਪੱਖ ਸੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਹਮਦਰਦੀ ਕਰਨੀ ਚਾਹੀਦੀ ਹੈ। 

ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਪਾਰਟੀ ਦੀਆਂ ਸਰਕਾਰਾਂ ਦੌਰਾਨ ਦੇਸ਼ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਮਾਹਲਪੁਰ ਦੀ ਦਾਣਾ ਮੰਡੀ ਸਥਿਤ ਰਾਮਲੀਲਾ ਮੈਦਾਨ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਪ੍ਰਬੰਧਕਾਂ ਨੂੰ 5 ਲੱਖ ਰੁਪਏ ਦੀ ਗਰਾਂਟ ਵੀ ਸੌਂਪੀ।  ਉਨ੍ਹਾਂ ਹੋਰਨਾਂ ਪਿੰਡਾਂ ਦੇ ਵਿਕਾਸ ਲਈ ਵੀ ਫੰਡ ਜਾਰੀ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਰਾਮਲੀਲਾ ਕਮੇਟੀ ਦੇ ਪ੍ਰਧਾਨ ਸੁਭਾਸ਼ ਗੌਤਮ, ਰਾਮਲੀਲਾ ਕਮੇਟੀ ਦੇ ਚੇਅਰਮੈਨ ਬਲਬੀਰ ਠਾਕੁਰ, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਨਰਿੰਦਰ ਆਨੰਦ, ਸੁਰਿੰਦਰ ਸ਼ਰਮਾ, ਕਪਿਲ ਸ਼ਰਮਾ, ਰਾਜ ਕੁਮਾਰ, ਕਿਸ਼ੋਰ ਕੁਮਾਰ, ਗੁਰਚਰਨ ਬੱਬੂ, ਮਾਸਟਰ ਸ਼ੰਭੂ, ਡਾ. ਸਰਪੰਚ ਤੀਰਥ ਕੌਰ, ਇੰਸਪੈਕਟਰ ਬਲਦੇਵ ਕ੍ਰਿਸ਼ਨ, ਸਰਪੰਚ ਰੀਟਾ ਦੇਵੀ, ਸਰਪੰਚ ਜਸਪਾਲ ਸਿੰਘ ਲਾਲੀ ਆਦਿ ਹਾਜ਼ਰ ਸਨ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੰਦਰ ਕਮੇਟੀਆਂ ਨੂੰ ਪਵਿੱਤਰ ਅਕਸ਼ਿਤ ਕਲਸ਼ ਭੇਟ ਕੀਤੇ

ਸ਼੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ 22 ਜਨਵਰੀ ਨੂੰ ਅਯੁੱਧਿਆ ਵਿੱਚ ਬਣਾਏ ਜਾ ਰਹੇ ਭਗਵਾਨ ਸ਼੍ਰੀ ਰਾਮ ਦੇ ਭਵਯ ਮੰਦਰ ਵਿੱਚ ਉਨ੍ਹਾਂ ਬਾਲ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਸਬੰਧੀ ਪਵਿੱਤਰ ਅਕਸ਼ਤ ਕਲਸ਼ ਸ਼ਿਵ ਮੰਦਰ ਮਾਹਲਪੁਰ ਦੀ ਤਰਫੋਂ ਵੱਖ-ਵੱਖ ਮੰਦਰ ਕਮੇਟੀਆਂ ਨੂੰ ਭੇਟ ਕੀਤੇ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਕਰੋੜਾਂ ਭਾਰਤੀਆਂ ਦੀ ਆਸਥਾ ਦੇ ਪ੍ਰਤੀਕ ਹਨ ਅਤੇ ਦੇਸ਼ ਵਿੱਚ ਰਾਮ ਰਾਜ ਦੀ ਸਥਾਪਨਾ ਨਾਲ ਹੀ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਸੰਭਵ ਹੈ।  ਉਨ੍ਹਾਂ ਇਸ ਸ਼ੁਭ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD