Tuesday, 14 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ

 

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ

Crime News Amritsar

Web Admin

Web Admin

5 Dariya News

ਅੰਮ੍ਰਿਤਸਰ , 08 Jan 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ  ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ  ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਕੋਲੋਂ .30 ਬੋਰ ਦੇ 10 ਜਿੰਦਾ ਕਾਰਤੂਸ ਅਤੇ 9 ਐਮ.ਐਮ ਦੇ 9 ਜਿੰਦਾ ਕਾਰਤੂਸਾਂ ਸਣੇ ਇੱਕ ਕਾਰ (ਸਫਾਰੀ) ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ , ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ  ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਲਗਭਗ ਹਫ਼ਤੇ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। 

ਦੱਸਣਯੋਗ ਹੈ ਉਕਤ ਰੈਕੇਟ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰਗ ਮਨੀ , 7 ਪਿਸਤੌਲਾਂ ਸਮੇਤ ਇੱਕ 9 ਐਮਐਮ ਗਲਾਕ ਅਤੇ ਡਰੋਨ ਦੇ ਕਲ-ਪੁਰਜ਼ੇ ਬਰਾਮਦ ਕੀਤੇ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਵਾਂਟਡ ਮੁਲਜ਼ਮ ਅਨਮੋਲ ਸਿੰਘ ਉਰਫ਼ ਲਾਲੂ ਨੂੰ ਉਸਦੇ ਸਾਥੀਆਂ ਸਮੇਤ ਸੁਲਤਾਨਵਿੰਡ ਦੇ ਇਲਾਕੇ ਵਿੱਚ ਦੇਖੇ ਜਾਣ ਦੀ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ , ਏਡੀਸੀਪੀ ਸਿਟੀ-3 ਅਭਿਮਨੀਊ ਰਾਣਾ, ਏਸੀਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਵਿੱਚ  ਸੀ.ਆਈ.ਏ. ਸਟਾਫ਼-3 ਦੀ ਪੁਲਿਸ ਟੀਮ ਨੇ ਵਿਸ਼ੇਸ਼ ਨਾਕਾਬੰਦੀ ਕਰ ਕੇ ਤਿੰਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਮੁਲਜ਼ਮ , ਪਾਕਿਸਤਾਨ ਸਥਿਤ ਤਸਕਰ ਸ਼ਾਹ ਅਤੇ ਅਮਰੀਕਾ ਸਥਿਤ ਮਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ’ਚ ਨਸ਼ੀਲੇ ਪਦਾਰਥਾਂ ਅਤੇ ਗੋਲੀ-ਸਿੱਕੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਵੀ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ।

ਸੀ.ਪੀ. ਭੁੱਲਰ ਨੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ  ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾ ਕੇ ਸਿੱਟਾਪੂਰਨ ਨਤੀਜੇ ਤੇ ਪਹੰਚਿਆ ਜਾ ਸਕੇ। ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 298 ਮਿਤੀ 31/12/2023 ਨੂੰ ਪੁਲਿਸ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25  ਤਹਿਤ ਪਹਿਲਾਂ ਹੀ ਕੇਸ ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD