ਚਾਲ੍ਹੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਤੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਅਗਾਂਊ ਪ੍ਰਬੰਧਾਂ ਅਤੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸਾਹਿਬ ਨੇ ਅੱਜ ਜਿਲ੍ਹੇ ਦੇ ਸੱਤ ਸੈਕਟਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਹੁਣ ਮੁਕਤ-ਏ-ਮਿਨਾਰ ਦੀ ਸਾਫ ਸਫਾਈ ਅਤੇ ਰੋਸ਼ਨੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ , ਇਸ ਉਪਰੰਤ ਉਹਨਾਂ ਬਠਿੰਡਾ ਰੋਡ , ਮਲੋਟ ਰੋਡ, ਅਬੋਹਰ-ਬਾਈਪਾਸ ਚੌਕ ਤੇ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਦਾ ਜਾਇਜਾ ਲਿਆ ਤਾਂ ਜੋ ਮੇਲੇ ਦੌਰਾਨ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਡਾ.ਰੂਹੀ ਦੁੱਗ ਨੇ ਮਲੋਟ ਰੋਡ ਤੇ ਲੱਗਣ ਵਾਲੇ ਮੇਲਾ ਗਰਾਉਂਡ ਅਤੇ ਗੁਰੂਹਰਸਹਾਏ ਰੋਡ ਦੇ ਪਿੰਡ ਲੰਬੀ ਢਾਬ ਵਿਖੇ ਘੋੜਿਆਂ ਦੀ ਪਸੂ ਮੰਡੀ ਦਾ ਵੀ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੇਲੇ ਦੀ ਧਾਰਮਿਕ ਪਵਿੱਤਰਾਂ ਅਤੇ ਮਰਿਯਾਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਮੇਲੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਨਯਨ ਏ.ਡੀ.ਸੀ.(ਜਨਰਲ) ਸ੍ਰੀ ਮੁਕਤਸਰ ਸਾਹਿਬ , ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਮੋਹਨ ਸਿੰਘ ਮਾਨ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਤੋਂ ਇਲਾਵਾ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।