Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ

MP Ludhiana Ravneet Singh Bittu

Web Admin

Web Admin

5 Dariya News

ਲੁਧਿਆਣਾ , 09 Jan 2024

Last updated on: Jan 09, 2024, 00:00 IST

ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ,  ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰ ਸਿੰਘ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਸ. ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ। ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਮਨਰੇਗਾ, ਧਾਂਦਰਾ ਕਲੱਸਟਰ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ।

 

Tags: Ravneet Singh Bittu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD