Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

Chetan Singh Jauramajra AAP

Web Admin

Web Admin

5 Dariya News

ਅੰਮ੍ਰਿਤਸਰ , 09 Jan 2024

Last updated on: Jan 09, 2024, 00:00 IST

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਵਿਚ ਭਰਤੀ ਪਾਉਣ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। 

ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। 

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਘੇਰੇ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ।

ਨਹਿਰਾਂ, ਸੂਇਆਂ ਤੇ ਡਰੇਨ ਨਾਲਿਆਂ ਦੀ ਸਫਾਈ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ।

ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ, ਵਿਧਾਇਕ ਸ. ਜਸਬੀਰ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰੀ ਸ੍ਰੀ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਸ. ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਸ੍ਰੀ ਸਮਸ਼ੇਰ ਸਿੰਘ ਦੀਨਾਨਗਰ, ਸ. ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਮੀਟਿੰਗ ਵਿਚ ਹਿੱਸਾ ਲਿਆ ਤੇ ਆਪਣੇ ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ। ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sherry Kalsi , Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD