Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ

ਪੰਜਾਬ, ਦਿੱਲੀ, ਆਈ.ਬੀ.ਐਸ.ਓ., ਰਾਜਸਥਾਨ, ਹਰਿਆਣਾ, ਤਾਮਿਲਨਾਡੂ, ਝਾਰਖੰਡ ਅਤੇ ਛੱਤੀਸਗੜ੍ਹ ਟੀਮਾਂ ਕੁਆਰਟਰ ਫਾਈਨਲ ਵਿਚ

Sports News, Patiala

Web Admin

Web Admin

5 Dariya News

ਪਟਿਆਲਾ , 09 Jan 2024

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਚੱਲ ਰਹੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ 6-11 ਜਨਵਰੀ ਤੱਕ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਨੈਸ਼ਨਲ ਸਕੂਲ ਖੇਡਾਂ 2023-24 ਦਾ ਆਯੋਜਨ ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ ਜਿਸ ਦੇ ਚੌਥੇ ਦਿਨ ਬਾਸਕਟਬਾਲ ਲੜਕੇ ਅੰਡਰ 19 ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਖੇਡੇ ਗਏ।  

ਇਸ ਦੌਰਾਨ ਸ਼ਹਿਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ।  ਐਸਪੀ ਚੰਦ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ਦੀ ਨੌਕਰੀ ਪ੍ਰਾਪਤੀ ਲਈ ਮਹੱਤਤਾ ਦੇ ਨਾਲ ਨਾਲ ਸਿਹਤਮੰਦ ਅਤੇ ਨਰੋਏ ਜੀਵਨ ਬਾਰੇ ਦੱਸਿਆ। ਇਸ ਤੋਂ ਇਲਾਵਾ ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਵਿਜੈ ਕਪੂਰ ਨੇ ਟੂਰਨਾਮੈਂਟ ਦੇ ਆਯੋਜਨ ਵਿੱਚ ਕਾਰਜ ਕਰ ਰਹੇ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਵਧੀਆ ਸਹਿਯੋਗ ਦੇਣ ਲਈ ਉਤਸ਼ਾਹਿਤ ਕੀਤਾ।

ਡਿਪਟੀ ਡੀਈਓ ਰਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਪਹੁੰਚੀਆਂ ਟੀਮਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਦੇ ਮਹੱਤਵ ਪੂਰਨ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਜਿਸ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐਨ.ਆਈ.ਐੱਸ.) ਟੀਮਾਂ ਨੇ ਬਹੁਤ ਹੀ ਜ਼ਿਆਦਾ ਉਤਸੁਕਤਾ ਦਿਖਾਈ। ਵਨੀਤ ਕੁਮਾਰ ਕਾਰਜਕਾਰੀ ਡਾਇਰੈਕਟਰ ਅਤੇ ਮੰਗਾ ਸਿੰਘ ਲਾਇਬ੍ਰੇਰੀਅਨ ਨੇ ਖਿਡਾਰੀਆਂ ਨੂੰ ਐਨ.ਆਈ.ਐੱਸ ਦੇ ਬਾਰੇ ਜਾਣਕਾਰੀ ਦਿੱਤੀ।

ਦੇਸ਼ ਦੀ ਇਸ ਮਾਣਮੱਤੀ ਸੰਸਥਾ ਵਿੱਚ ਦੇਸ਼ ਦੇ ਬਹੁਤ ਸਾਰੇ ਖਿਡਾਰੀ ਤਿਆਰ ਹੋਏ ਹਨ ਅਤੇ ਭਾਰਤ ਦਾ ਨਾਮ ਅੰਤਰ-ਰਾਸ਼ਟਰੀ ਪੱਧਰ ਤੇ ਚਮਕਾਇਆ ਹੈ। ਕੁਬੇਰ ਦਾਸ ਮੈਨੇਜਰ ਤਾਮਿਲਨਾਡੂ ਨੇ ਦੱਸਿਆ ਕਿ ਉਹਨਾਂ ਪਹਿਲੀ ਵਾਰ ਐਨ.ਆਈ.ਐੱਸ ਪਟਿਆਲਾ ਵਿਖੇ ਦੌਰਾ ਕਰਕੇ ਬਹੁਤ ਵਧੀਆ ਲੱਗਿਆ ਹੈ। ਉਹਨਾਂ ਕਿਹਾ ਕਿ ਇਹ ਮੇਰਾ ਸੁਫ਼ਨਾ ਸੀ ਕਿ ਐਨ.ਆਈ.ਐੱਸ ਦੇਖਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਹ ਸ਼ਾਨਦਾਰ ਮੌਕਾ ਦਿੱਤਾ ਹੈ। ਇਸ ਮੌਕੇ ਸਮੂਹ ਖਿਡਾਰੀਆਂ ਨੇ ਵੀ ਐਨ.ਆਈ.ਐੱਸ ਦਾਦਰਾ ਕਰਕੇ ਖੁਸ਼ੀ ਪ੍ਰਗਟ ਕੀਤੀ।

ਇਸ ਮੌਕੇ ਗੁਰਪ੍ਰੀਤ ਸਿੰਘ ਨਾਮਧਾਰੀ ਨੈਸ਼ਨਲ ਅਵਾਰਡੀ ਅਧਿਆਪਕ, ਪ੍ਰਿੰਸੀਪਲ ਰਜਨੀਸ਼ ਗੁਪਤਾ, ਰਾਜਿੰਦਰ ਸਿੰਘ ਚਾਨੀ, ਅਮਰਜੋਤ ਸਿੰਘ, ਜਸਵੀਰ ਸਿੰਘ ਕੋਚ, ਇਰਵਿਨ ਕੌਰ,  ਪ੍ਰਿੰਸੀਪਲ ਵਿਕਰਮਜੀਤ ਸਿੰਘ,  ਪ੍ਰਿੰਸੀਪਲ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਸੀਨੀਅਰ ਸਹਾਇਕ, ਜਗਜੀਤ ਸਿੰਘ ਵਾਲੀਆ, ਅਮਰਿੰਦਰ ਸਿੰਘ ਬਾਬਾ, ਲਲਿਤ ਮੋਦਗਿਲ, ਰਾਜੀਵ ਕੁਮਾਰ ਅਤੇ ਹੋਰ ਹਾਜ਼ਰ ਸਨ।

ਪ੍ਰੀ-ਕੁਆਰਟਰ ਫਾਈਨਲ ਦੇ ਨਤੀਜੇ:

ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਹੋਏ ਪ੍ਰੀ-ਕੁਆਰਟਰ ਫਾਈਨਲ ਨਾਕ-ਆਉਟ ਮੈਚਾਂ ਵਿੱਚ ਪੰਜਾਬ ਨੇ ਕੇਰਲ ਨੂੰ 112-54 ਅੰਕਾਂ ਨਾਲ ਹਰਾਇਆ। ਇਸ ਤੋਂ ਇਲਾਵਾ ਆਈਬੀਐਸਓ ਨੇ ਮੱਧ ਪ੍ਰਦੇਸ਼ ਨੂੰ 106-76 ਅੰਕਾਂ ਨਾਲ, ਦਿੱਲੀ ਨੇ ਕਰਨਾਟਕ ਨੂੰ 73-53 ਅੰਕਾਂ ਨਾਲ, ਹਰਿਆਣਾ ਨੇ ਸੀਆਈਐਸਸੀਈ ਨੂੰ 92-74 ਅੰਕਾਂ ਨਾਲ, ਰਾਜਸਥਾਨ ਨੇ ਓੜੀਸਾ ਨੂੰ 81-43 ਅੰਕਾਂ ਨਾਲ, ਤਾਮਿਲਨਾਡੂ ਨੇ ਨਵੋਦਿਆ ਵਿਦਿਆਲਿਆ ਨੂੰ 58-28 ਅੰਕਾਂ ਨਾਲ, ਝਾਰਖੰਡ ਨੇ ਗੁਜਰਾਤ ਨੂੰ 71-47 ਅੰਕਾਂ ਨਾਲ ਅਤੇ ਚੰਡੀਗੜ੍ਹ ਨੇ ਮਹਾਰਾਸ਼ਟਰ ਨੂੰ 77-57 ਅੰਕਾਂ ਨਾਲ ਹਰਾਇਆ।

 

Tags: Sports News , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD