Thursday, 16 May 2024

 

 

ਖ਼ਾਸ ਖਬਰਾਂ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਝੋਨੇ ਦੇ ਖਰੀਦ ਸੀਜਨ 2023-24 ਦੌਰਾਨ ਬਿਹਤਰੀਨ ਕਾਰਗੁਜਾਰੀ ਬਦਲੇ ਜ਼ਿਲ੍ਹਾ ਫਾਜ਼ਿਲਕਾ ਨੁੰ ਮਿਲਿਆ ਦੂਜਾ ਰੈਂਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਹੱਥੋਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਪ੍ਰਾਪਤ ਕੀਤਾ ਅਵਾਰਡ

Lal Chand Kataruchak AAP

Web Admin

Web Admin

5 Dariya News

ਫਾਜ਼ਿਲਕਾ , 09 Jan 2024

ਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਸੀਜਨ 2023-24 ਦੌਰਾਨ ਬਿਹਤਰੀਨ ਕਾਰਗੁਜਾਰੀ ਦਿਖਾਉਣ ਬਦਲੇ ਜ਼ਿਲਿ੍ਹਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਵਿਚ ਫਾਜ਼ਿਲਕਾ ਜ਼ਿਲੇ੍ਹ ਨੂੰ ਦੂਸਰਾ ਸਥਾਨ ਹਾਸਲ ਹੋਇਆ ਹੈ ਜ਼ੋ ਕਿ ਇਸ ਖੇਤਰ ਨਾਲ ਜੁੜੇ ਫਾਜ਼ਿਲਕਾ ਦੇ ਹਰ ਇਕ ਵਿਅਕਤੀ ਲਈ ਮਾਣ ਵਾਲੀ ਗੱਲ ਹੈ।

ਇਸ ਸਮਾਗਮ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕਿਰਪਾਲ ਸਿੰਘ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਫਾਜ਼ਿਲਕਾ ਜ਼ਿਲੇ੍ਹ ਨੂੰ ਐਵਾਰਡ ਮਿਲਣ *ਤੇ ਕਿਸਾਨ, ਮਜ਼ਦੂਰ, ਆੜਤੀਆ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਬੰਧਤਾਂ ਨੂੰ ਵਧਾਈ ਦਿੱਤੀ ਹੈ ਅਤੇ ਝੋਨੇ ਦੇ ਖਰੀਦ ਸੀਜਨ ਨੂੰ ਸਫਲਤਾਪੂਰਵਕ ਚਲਾਉਣ ਲਈ ਧੰਨਵਾਦ ਵੀ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਮੰਡੀਆਂ ਵਿਖੇ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜ਼ੋ ਕਿਸਾਨਾਂ ਨੂੰ ਮੰਡੀਆਂ ਵਿਖੇ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਜਿਵੇਂ ਹੀ ਫਸਲ ਮੰਡੀਆਂ ਵਿਖੇ ਲੈ ਕੇ ਆਉਂਦੇ ਸਨ ਨਾਲ ਦੀ ਨਾਂਲ ਫਸਲ ਦੀ ਖਰੀਦ ਕਰਨ ਉਪਰੰਤ ਫਸਲ ਦੀ ਲਿਫਟਿੰਗ ਅਤੇ ਅਦਾਇਗੀ ਕਰਨੀ ਯਕੀਨੀ ਬਣਾਈ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੇ ਖਰੀਦ ਸੀਜਨ 2023- 24 ਦੌਰਾਨ ਕੁੱਲ 1701275 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ 350.92 ਕਰੋੜ ਦੀ ਅਦਾਇਗੀ ਵੀ ਨਿਰਧਾਰਤ ਸਮੇਂ ਅੰਦਰ ਕੀਤੀ ਗਈ। ਉਨ੍ਹਾਂ ਕਿਹਾ ਕਿ ਅਵਾਰਡ ਅਤੇ ਰੈਂਕ ਦੀ ਪ੍ਰਾਪਤੀ ਹਰ ਇਕ ਵਿਅਕਤੀ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗੀ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਹੱਥੋਂ ਅਵਾਰਡ ਪ੍ਰਾਪਤ ਕਰਨ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ- ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਅਤੇ ਫਸਲ ਖਰੀਦ ਉਪਰੰਤ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣਾ ਇਹ ਅਵਾਰਡ ਦੇ ਮਾਪਦੰਢ ਹਨ ਜਿਸ ਨੂੰ ਜ਼ਿਲ੍ਹਾ ਫਾਜ਼ਿਲਕਾ ਨੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਬਾਖੂਬੀ ਢੰਗ ਨਾਲ ਪੂਰਾ ਕੀਤਾ ਹੈ। ਉਨ੍ਹਾਂ ਸਮੂਹ ਫੂਡ ਸਪਲਾਈ ਵਿਭਾਗ ਦਾ ਵੀ ਧੰਨਵਾਦ ਪ੍ਰਗਟ ਕੀਤਾ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD