Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ

Khedan Watan Punjab Dian

Web Admin

Web Admin

5 Dariya News

ਚੰਡੀਗੜ੍ਹ , 10 Jan 2024

Last updated on: Jan 10, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD