Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ

Laljit Singh Bhullar AAP

Web Admin

Web Admin

5 Dariya News

ਰੂਪਨਗਰ , 10 Jan 2024

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਜ਼ਮੀਨ 'ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰਕੇ ਖੇਤੀ ਕੀਤੀ ਜਾ ਰਹੀ ਸੀ। 

ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ। ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਿਲ ਨਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਯਕੀਨਣ ਮਦਦ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸ਼ਖਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰਾਂ ਵਲੋਂ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਕਰਵਾਏ ਗਏ ਅਤੇ ਸੂਬੇ ਦੇ ਹਜ਼ਾਰਾਂ ਲੱਖਾਂ ਏਕੜ ਜ਼ਮੀਨ ਜਿਸ ਤੋਂ ਪੰਜਾਬ ਸਰਕਾਰ ਨੂੰ ਵਿਆਪਕ ਪੱਧਰ ਉਤੇ ਮਾਲੀਆ ਇਕੱਠਾ ਹੋਣਾ ਸੀ ਉਹ ਨਹੀਂ ਹੋ ਪਾਇਆ। ਜਿਸ ਨਾਲ ਸੂਬਾ ਸਰਕਾਰ ਨੂੰ ਵਿੱਤੀ ਘਾਟਾ ਪਿਆ ਹੈ ਉਥੇ ਹੀ ਕੀਮਤੀ ਜ਼ਮੀਨਾਂ ਉਤੇ ਨਜ਼ਾਇਜ ਕਬਜ਼ਿਆਂ ਨੂੰ ਹਟਵਾਉਣ ਲਈ ਜੱਦੋ ਜ਼ਹਿਦ ਵੀ ਕਰਨੀ ਪੈ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਰੂਪਨਗਰ ਹਰਕੀਰਤ ਕੌਰ, ਡੀ.ਐਸ.ਪੀ. ਤ੍ਰਿਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD