Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ

DC Mansa Paramvir Singh

Web Admin

Web Admin

5 Dariya News

ਮਾਨਸਾ , 10 Jan 2024

ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰÇੱਖਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।

ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਐਮਰਜੈਂਸੀ ਵਾਹਨ, ਰਿਕਵਰੀ ਵੈਨਾਂ ਅਤੇ ਹੋਰ ਵਾਹਨ ਧੁੰਦ ਦੇ ਸੰਕੇਤਾਂ ਨਾਲ ਲੈਸ ਹੋਣੇ ਚਾਹੀਦੇ ਹਨ, ਤਾਂ ਜੋ ਦੁਰਘਟਨਾ ਤੋਂ ਬਚਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਲਾਜ਼ਮੀ ਸਾਧਨ ਮੌਜੂਦ ਹੋਣੇ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਹਾਈਵੇਅ ’ਤੇ ਬੈਰੀਅਰ ਲਗਾਉਣ ਸਮੇਂ ਧੁੰਦ ਵਿੱਚ ਰਿਫਲੈਕਟਰ ਅਤੇ ਫਲੈਸ਼ਿੰਗ ਲਾਈਟ ਜ਼ਰੂਰ ਲਗਾਉਣੀ ਚਾਹੀਦੀ ਹੈ। ਡਿਊਟੀ ’ਤੇ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਉੱਚ ਗੁਣਵੱਤਾ ਵਾਲੀਆਂ ਰੈਟਰੋ ਰਿਫਲੈਕਟਿਵ ਜੈਕਟਾਂ ਪਾਉਣੀਆਂ ਚਾਹੀਦੀਆਂ ਹਨ, ਤਾਂ ਜੋ ਵਾਹਨ ਚਾਲਕਾਂ ਨੂੰ ਆਸਾਨੀ ਨਾਲ ਬੈਰੀਅਰ ਅਤੇ ਪੁਲਿਸ ਮੁਲਾਜ਼ਮ ਦਿਖਾਈ ਦੇਣ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੜਕ ਦੇ ਕਿਨਾਰਿਆਂ ’ਤੇ ਢਾਬੇ ਜਾਂ ਚੁੰਗੀ ਪੋਸਟ ਦੇ ਨੇੜੇ ਖੜ੍ਹੇ ਵਾਹਨ ਹਾਈਵੇਅ ਦੇ ਸਾਫ਼ ਜ਼ੋਨ ਤੋਂ ਕਾਫ਼ੀ ਦੂਰ ਹੋਣ।

ਉਨ੍ਹਾਂ ਹਦਾਇਤ ਕੀਤੀ ਕਿ ਸੜਕਾਂ ’ਤੇ ਓਵਰਲੋਡਿੰਗ ਵਾਹਨਾਂ ਦੇ ਚਲਾਨ ਕੱਟੇ ਜਾਣ, ਤਾਂ ਜੋ ਅਜਿਹੇ ਵਾਹਨਾਂ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਈ ਵਾਰ ਬੇਸਹਾਰਾ ਪਸ਼ੂ ਦਿਖਾਈ ਨਾ ਦੇਣ ਕਾਰਨ ਵਾਹਨਾਂ ਨਾਲ ਟਕਰਾ ਜਾਂਦੇ ਹਨ, ਇਸ ਲਈ ਅਜਿਹੇ ਬੇਸਹਾਰਾ ਪਸ਼ੂਆਂ ਦੇ ਗਲਾਂ ਵਿੱਚ ਰਾਤ ਸਮੇਂ ਚਮਕਣ ਵਾਲੀਆਂ ਪੱਟੀਆਂ ਪਾਈਆਂ ਜਾਣ, ਤਾਂ ਜੋ ਵਾਹਨ ਚਾਲਕਾਂ ਨੂੰ ਦੂਰ ਤੋਂ ਹੀ ਇਹ ਪਸ਼ੂ ਦਿਖਾਈ ਦੇਣ। ਉਨ੍ਹਾਂ ਨਾਲ ਹੀ ਕਿਹਾ ਕਿ ਸਕੂਲਾਂ ਦੇ ਆਸ-ਪਾਸ ‘ਸਪੀਡ ਲਿਮਟ’ ਅਤੇ ‘ਅੱਗੇ ਸਕੂਲ ਹੈ’ ਵਰਗੇ ਸਾਈਨ ਬੋਰਡ ਲਗਵਾਉਣੇ ਯਕੀਨੀ ਬਣਾਏ ਜਾਣ।

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੜਕਾਂ ’ਤੇ ਝੁਕੇ ਹੋਏ ਦਰਖ਼ਤਾਂ ਨੂੰ ਛਾਂਗਣ, ਟਰੈਫਿਕ ਲਾਈਟਾਂ, ਸਪੀਡ ਬਰੇਕਰ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸੜਕੀ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਡੀ.ਐਸ.ਪੀ. ਸ਼੍ਰੀ ਪੁਸਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਿੰਦਰ ਸਿੰਘ ਭੁੱਲਰ ਅਤੇ ਟਰੈਫਿਕ ਇੰਚਾਰਜ ਸ਼੍ਰੀ ਸੁਰੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD