Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਇੱਕ ਵਿਚਾਰ ਬਦਲ ਸਕਦਾ ਹੈ ਲੋਕਾਂ ਦੀ ਜਿੰਦਗੀ, ਹਰਜੋਤ ਬੈਂਸ

ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਕਿੱਕ-ਸਟਾਰਟ ਅਵੈਅਰਨੈਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Harjot Singh Bains AAP

Web Admin

Web Admin

5 Dariya News

ਫ਼ਰੀਦਕੋਟ , 10 Jan 2024

ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਜਿਨ੍ਹਾਂ ਦੀ ਟਰਨ ਓਵਰ (ਕਮਾਈ) ਅੱਜ ਕਰੋੜਾਂ ਵਿੱਚ ਹੈ ਦੀ ਸ਼ੁਰੂਆਤ ਬਹੁਤ ਹੀ ਛੋਟੇ ਪੱਧਰਾਂ ਤੇ ਬੇਸਮੈਂਟਾਂ ਜਾਂ ਕਿਰਾਏ ਦੇ ਕਮਰਿਆਂ ਵਿੱਚ ਹੋਈ ਸੀ ਜਿਸ ਤੋਂ ਆਪਾਂ ਨੂੰ ਇਹ ਸਿੱਖਿਆ ਮਿਲਦੀ ਹੈ ਕਿ ਇੱਕ ਵਿਚਾਰ ਅਤੇ ਦਿਨ ਰਾਤ ਕੀਤੀ ਸਖਤ ਮਿਹਨਤ ਨਾਲ ਸਾਡੀ ਅਤੇ ਸਮਾਜ ਦੀ ਜ਼ਿੰਦਗੀ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਵਿਖੇ ਕਿੱਕ ਸਟਾਰਟ ਅਵੈਅਰਨੈਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤੀ। ਉਨ੍ਹਾਂ ਬੱਚਿਆਂ ਤੇ ਨੌਜਵਾਨ ਵਰਗ ਨੂੰ ਅਜਿਹੀਆਂ ਕਈ ਉਦਾਹਰਨਾਂ ਦੇ ਕੇ ਜੀਵਨ ਵਿੱਚ ਕੁਝ ਨਵਾਂ ਅਤੇ ਨਵੇਕਲਾ ਕਰਨ ਲਈ ਪ੍ਰੇਰਿਤ ਕੀਤਾ।  

ਸ. ਹਰਜੋਤ ਬੈਂਸ ਨੇ ਆਪਣੀ ਤਕਰੀਰ ਸਾਂਝੀ ਕਰਦਿਆਂ ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਜਿਸ ਕੰਮ ਵਿੱਚ ਵੀ ਦਿਲਚਸਪੀ ਰੱਖਦੇ ਹਨ ਉਸ ਕੰਮ ਨੂੰ ਪੂਰੀ ਜੀਅ ਜਾਨ ਨਾਲ ਦਿਨ ਰਾਤ ਮਿਹਨਤ ਕਰਕੇ ਸਫਲਤਾ ਦਾ ਟੀਚਾ ਹਾਸਿਲ ਕਰ ਸਕਦੇ ਹਨ। ਯੂਨੀਵਰਸਿਟੀ ਦੇ ਨੁਮਾਇੰਦਿਆਂ ਖਾਸ ਕਰਕੇ ਡਾ. ਰਾਜੀਵ ਸੂਦ, ਵਾਇਸ-ਚਾਂਸਲਰ ਨੂੰ ਉਨ੍ਹਾਂ ਇੱਕ ਰੋਜਾ ਵਰਕਸ਼ਾਪ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਬੱਚਿਆਂ ਨੂੰ ਜ਼ਰੂਰ ਕੁਝ ਨਵਾਂ ਸਿੱਖਣ ਨੂੰ ਮਿਲੇਗਾ।

ਸ. ਹਰਜੋਤ ਬੈਂਸ ਨੇ  ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇਸਜ਼ ਦੇ ਉੱਚ ਅਤੇ ਸਟ੍ਰਾਟ-ਅਪ ਸਪੋਰਟ ਸੈਲ ਅਤੇ ਤਕਨੀਕੀ ਸਿੱਖਿਆ ਮੰਤ੍ਰਾਲਿਆ ਨਾਲ ਜੁੜੇ ਹੋਏ ਸਕਿਲ ਡਵਲੈਪਮੈਂਟ ਸੈਂਟਰ ਦਾ ਈ-ਉਦਘਟਾਨ ਵੀ ਕੀਤਾ । ਇਸ ਵਰਕਸ਼ਾਪ ਦੇ ਵਿੱਚ 200 ਤੋ ਵੱਧ ਵਿਦਿਆਰਥੀਆਂ ਅਤੇ ਪ੍ਰੋਫੇਸਰਾਂ ਨੇ ਭਾਗ ਲਿਆ।ਇਹ ਵਰਕਸ਼ਾਪ ਭਾਰਤ ਅਤੇ ਪੰਜਾਬ ਸੂਬੇ ਦੇ ਵਾਧੇ ਅਤੇ ਵਿਕਾਸ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ। ਇਸ ਨਾਲ਼ ਰੁਜ਼ਗਾਰ ਵਿੱਚ ਵੀ ਵਾਧਾ ਹੋਵੇਗਾ। 

ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ  ਵਿੱਚ ਦੱਸਿਆ ਕਿ ਪੰਜਾਬ ਸਰਕਾਰ ਦਾ ਉਪਰਾਲਾ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ ਜਿਸ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੰਜੀਦਾ ਕਦਮ ਚੁੱਕੇ ਜਾ ਰਹੇ ਹਨ। ਪਰੰਤੂ ਇਸ ਦੇ ਨਾਲ ਨਾਲ ਨੌਜਵਾਨਾਂ ਨੂੰ ਵੀ ਵਪਾਰ ਅਤੇ ਇਸ ਦੇ ਨਾਲ ਜੁੜੇ ਹੋਏ ਕਿੱਤਿਆਂ ਵਿੱਚ ਆਪਣੀ ਨਵੇਕਲੀ ਪਹਿਲ ਨਾਲ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਵੀ ਸਮੇਂ ਦੀ ਲੋੜ ਹੈ। ਉਨ੍ਹਾਂ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਸ ਇੱਕ ਰੋਜ਼ਾ ਵਰਕਸ਼ਾਪ ਨੂੰ ਨੌਜਵਾਨਾਂ ਲਈ ਰਾਹ ਦਸੇਰਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਹੋਰ ਵਰਕਸ਼ਾਪਾਂ ਆਯੋਜਿਤ ਕਰਨ ਨਾਲ ਨੌਜਵਾਨਾਂ ਨੂੰ ਲਾਭ ਹੋਣ ਦੀ ਆਸ ਹੈ।

ਡਾ. ਰਾਜੀਵ ਸੂਦ, ਵਾਇਸ-ਚਾਂਸਲਰ ਨੇ ਕਿਹਾ ਕਿ ਸਟਾਰਟ-ਅਪ ਸੈੱਲ ਜਿਹੜਾ ਕਿ ਰਿਸਰਚ ਸੈਂਟਰ ਦੇ ਵਿੱਚ ਸਥਾਪਿਤ ਕੀਤਾ ਗਿਆ ਹੈ , ਪੰਜਾਬ ਵਿੱਚ ਇਸ ਦੀ ਬਹੁਤ ਲੋੜ ਸੀ। ਸਪੋਰਟ ਸੈਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਅਤੇ ਇਸ ਦੇ ਅਦਾਰੇ ਅੰਦਰ ਆਉਦੇਂ 160 ਕਾਲਜਾਂ ਵਿੱਚ ਤਕਨੀਕੀ ਉੱਦਮ ਦੀ ਮਾਨਸਿਕਤਾ ਨੂੰ ਜਾਗਰੂਕ ਕਰੇਗਾ ਅਤੇ ਇਸ ਦੇ ਪੋਲੀਸੀ ਦਸਤਾਵੇਜ ਦੇ ਅਨੁਸਾਰ ਸਟ੍ਰਾਟ-ਅਪ ਵਿਚਾਰਾਂ ਨੂੰ ਸਟਾਰਟ-ਅੱਪ ਪੰਜਾਬ ਅਤੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਕੋਲ ਵਿੱਤੀ ਸਹਾਇਤਾ ਲਈ ਅੱਗੇ ਭੇਜੇਗਾ । 

ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਸ੍ਰੀ ਵਰੁਣ ਕੁਮਾਰ,ਦੀਪਇੰਦਰ ਸਿੰਘ ਢਿੱਲੋਂ (ਜੁਆਂਇਟ ਡਾਇਰੈਕਟਰ, ਡੂ-ਇਟ ਸਟਾਰਟ-ਅਪ ਸੈੱਲ), ਨੀਲ ਗਰਗ, ਚੇਅਰਮੈਨ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ, ਸ. ਦਲਵੀਰ ਸਿੰਘ ਢਿਲੋਂ, ਚੇਅਰਮੈਂਨ, ਪੰਜਾਬ ਸਮਾਲ ਇੰਡਸਟਰੀ ਐਡ ਐਕਸਪ੍ਰਟ ਕੋਰਪੋਰੇਸ਼ਨ, ਸ਼੍ਰੀਮਤੀ ਰੀਵਾ ਸੂਦ, ਡਾਇਰੈਕਟਰ, ਆਈ.ਐਨ.ਡੀ.ਸੀ.ਏ.ਆਰ.ਈ ਟ੍ਰਸਟ, ਸ੍ਰੀ ਸੋਮਵੀਰ ਅਨੰਦ, (ਸੀ.ਈ.ਓ, ਇਨੋਵੇਸ਼ਨ ਮਿਸ਼ਨ ਪੰਜਾਬ), ਡਾ.ਪਰਵੀਨ ਬਾਂਸਲ, ਸ੍ਰੀ ਸਮੀਰ ਅਹੂਜਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗੁਰਤੇਜ ਸਿੰਘ ਖੋਸਾ ਅਤੇ ਹੋਰ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD