Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

13 ਤੋਂ 15 ਜਨਵਰੀ ਤੱਕ ਮਾਘੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਲੱਗੇਗੀ ਹੁਨਰ ਹਾਟ

14 ਅਤੇ 15 ਜਨਵਰੀ ਨੂੰ ਲਾਇਟ ਐਂਡ ਸਾਊਂਡ ਸ਼ੋਅ ਹੋਵੇਗਾ ਖਿੱਚ ਦਾ ਕੇਂਦਰ

DC Sri Mukatsar Sahib Dr. Ruhee Dugg

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 10 Jan 2024

Last updated on: Jan 10, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ 40 ਮੁਕਤਿਆਂ ਦੀ ਯਾਦ ਵਿਚ ਮਿਤੀ 13 ਤੋਂ 15 ਜਨਵਰੀ ਤੱਕ ਮਾਘੀ ਮੌਕੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੁਨਰ ਹਾਟ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਜਿੱਥੇ ਵੱਖ ਵੱਖ ਦਸਤਕਾਰ ਅਤੇ ਸਵੈ ਸਹਾਇਤਾ ਸਮੂਹ ਆਪਣੀਆਂ ਸਟਾਲਾਂ ਲਗਾਉਣਗੇ। ਇਸ ਤੋਂ ਬਿਨ੍ਹਾਂ 14 ਅਤੇ 15 ਜਨਵਰੀ ਦੀ ਸ਼ਾਮ ਨੂੰ ਇੱਥੇ ਹੀ ਸਰਬੰਸ਼ਦਾਨੀ ਸਿਰਲੇਖ ਹੇਠ ਪੰਜਾਬ ਆਰਟ ਗਰੁੱਪ ਵੱਲੋਂ ਲਾਇਟ ਐਂਡ ਸਾਊਂਡ ਪ੍ਰੋਗਰਾਮ ਦੀ ਪੇਸ਼ਕਸ ਕੀਤੀ ਜਾਵੇਗੀ, ਤਾਂ ਜੋ ਸਾਡੀ ਨਵੀਂ ਪੀੜ੍ਹੀ ਨੂੰ ਸਾਡੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।

ਇਸ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈਏਐਸ ਨੇ ਅੱਜ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪਹੁੰਚ ਕੇ ਜਾਇਜਾ ਲਿਆ। ਉਨ੍ਹਾਂ ਨੇ ਕਿਹਾ ਕਿ 14 ਅਤੇ 15 ਜਨਵਰੀ ਨੂੰ ਸ਼ਾਮ 5 ਤੋਂ ਹੋਣ ਵਾਲੇ ਇਸ ਸਮਾਗਮ ਅਤੇ ਲਾਇਟ ਐਂਡ ਸਾਊਂਡ ਪ੍ਰੋਗਰਾਮ ਰਾਹੀਂ ਪੰਜਾਬ ਸਰਕਾਰ ਨੇ ਉਪਰਾਲਾ ਕੀਤਾ ਹੈ ਕਿ ਸਾਡੇ ਮਹਾਨ ਇਤਿਹਾਸ ਬਾਰੇ ਸਾਡੇ ਬੱਚਿਆਂ ਨੂੰ ਦੱਸਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਵਿਚ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਹੈ। ਗੱਤਕਾ ਅਤੇ ਕਵੀਸਰੀਆਂ ਦੀ ਪੇਸ਼ਕਾਰੀ ਵੀ ਵਿਸੇਸ਼ ਖਿੱਚ ਦਾ ਕੇਂਦਰ ਹੋਵੇਗੀ।

ਇਸੇ ਤਰਾਂ ਇੱਥੇ 13 ਜਨਵਰੀ ਤੋਂ ਤਿੰਨ ਦਿਨ ਲਈ ਸਵੇਰ ਤੋਂ ਸ਼ਾਮ ਤੱਕ ਹੁਨਰ ਹਾਟ ਤਹਿਤ ਵੱਖ ਵੱਖ ਦਸਤਕਾਰਾਂ ਦੇ ਸਮਾਨ, ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਸਮਾਨ, ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਤਿਆਰ ਕੁਦਰਤੀ ਭੋਜਨ ਆਦਿ ਦੇ ਸਟਾਲ, ਪੁਸਤਕ ਪ੍ਰਦਰਸ਼ਨੀਆਂ, ਰਵਾਇਤੀਆਂ ਖਾਣਿਆਂ ਦੇ ਸਟਾਲ ਲਗਾਏ ਜਾਣਗੇ। ਇੱਥੇ ਦਸਤਾਰ ਸਿਖਲਾਈ ਕੈਂਪ ਵੀ ਇਸਦਾ ਭਾਗ ਹੋਵੇਗਾ। ਉਨ੍ਹਾਂ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਇਸ ਹੁਨਰ ਹਾਟ ਦਾ ਲਾਹਾ ਲੈਣ ਦੀ ਅਪਲ ਕਰਦਿਆਂ ਇਸ ਵਿਚ ਪਹੁੰਚਣ ਦਾ ਸੱਦਾ ਦਿੱਤਾ।

ਇਸ ਮੌਕੇ ਉਨ੍ਹਾਂ ਨੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਕਰ ਲਈਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਨਯਨ, ਐਸਡੀਐਮ ਸ੍ਰੀ ਕੰਵਰਜੀਤ ਸਿੰਘ, ਤਹਿਸੀਲਦਾਰ ਸ੍ਰੀ ਸੁਖਬੀਰ ਸਿੰਘ ਬਰਾੜ, ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਡਿਪਟੀ ਡੀਈਓ ਸ੍ਰੀ ਕਪਿਲ ਸ਼ਰਮਾ ਵੀ ਹਾਜਰ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD