Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਵੱਲੋਂ ਬੈਠਕ

DC Sri Mukatsar Sahib Dr. Ruhee Dugg

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 10 Jan 2024

Last updated on: Jan 10, 2024, 00:00 IST

ਗਣਤੰਤਰ ਦਿਵਸ ਮਨਾਉਣ ਸਬੰਧੀ ਅਗੇਤੀਆਂ ਤਿਆਰੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਕਿਹਾ ਕਿ ਹਰੇਕ ਵਿਭਾਗ ਆਪਣੇ ਵਿਭਾਗ ਨਾਲ ਸਬੰਧਤ ਕੰਮ ਸਮਾਂ ਰਹਿੰਦੇ ਮੁਕੰਮਲ ਕਰ ਲਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਅਤੇ ਪ੍ਰਾਪਤੀਆਂ ਸਬੰਧੀ ਝਾਂਕੀਆਂ ਤਿਆਰ ਕਰਵਾਈਆਂ ਜਾਣਗੀਆਂ ਜਿੰਨ੍ਹਾਂ ਰਾਹੀਂ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਵੇਗਾ। 

ਉਨ੍ਹਾਂ ਨੇ ਉਥੇ ਸਫਾਈ ਅਤੇ ਹੋਰ ਪ੍ਰਬੰਧ ਕਰਨ ਲਈ ਵੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਨਯਨ, ਐਸਡੀਐਮ ਸ੍ਰੀ ਕੰਵਰਜੀਤ ਸਿੰਘ, ਤਹਿਸੀਲਦਾਰ ਸ੍ਰੀ ਸੁਖਬੀਰ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਡਿਪਟੀ ਡੀਈਓ ਸ੍ਰੀ ਕਪਿਲ ਸ਼ਰਮਾ ਵੀ ਹਾਜਰ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD