Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਲੋਕ ਸਭਾ ਚੋਣਾਂ ਸਬੰਧੀ ਵਲਨਰਬਲ ਪੋਲਿੰਗ ਬੂਥਾਂ ਬਾਰੇ ਕੀਤੀ ਗਈ ਬੈਠਕ

ਜ਼ਿਲ੍ਹਾ ਚੋਣ ਅਫ਼ਸਰ ਨੇ ਦਿੱਤੇ ਸੰਵੇਦਨਸ਼ੀਲ ਇਲਾਕਿਆਂ 'ਚ ਪੁਲਿਸ ਤਾਇਨਾਤੀ ਸਬੰਧੀ ਨਿਰਦੇਸ਼

DC Barnala PoonamDeep Kaur

Web Admin

Web Admin

5 Dariya News

ਬਰਨਾਲਾ , 10 Jan 2024

ਲੋਕ ਸਭਾ ਚੋਣਾਂ ਸਬੰਧੀ ਵਲਨਰਬਲ ਪੋਲਿੰਗ ਬੂਥਾਂ ਬਾਰੇ ਅਹਿਮ ਬੈਠਕ ਜ਼ੀਖਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਦੀ ਅਗਵਾਈ ਹੇਠ ਕੀਤੀ ਗਈ । ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਨਿਰਦੇਸ਼ ਦਿੱਤੇ ਕਿ ਉਨ੍ਹਾਂ ਇਲਾਕਿਆਂ ਦੀ ਪਛਾਣ ਕਰ ਲਈ ਜਾਵੇ ਜ਼ਿੱਥੇ ਕਿਸੇ ਵੀ ਗ਼ਲਤ ਤਰੀਕੇ ਨਾਲ ਵੋਟਾਂ ਪਾਉਣ ਤੋਂ ਰੋਕੇ ਜਾਣ ਜਾਂ ਵੋਟਾਂ ਕਿਸੇ ਦਬਾਅ ਹੇਠ ਪਵਾਉਣ ਦਾ ਖ਼ਦਸ਼ਾ ਹੋਵੇ । 

ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਦੀ ਪਛਾਣ ਕਰਕੇ ਇੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੈਕਟਰ ਅਫ਼ਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਨਾਲ ਹੀ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਖੇਤਰਾਂ ਦੀ ਵੀ ਪਛਾਣ ਕਰ ਲਈ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਸ ਸਬੰਧੀ ਡਾਟਾ ਦਿੱਤਾ ਜਾ ਸਕੇ ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਨੇ ਦੱਸਿਆ ਕਿ ਹਰ ਇਕ ਸਿਵਲ ਪ੍ਰਸ਼ਾਸਨ ਨਾਲ ਇੱਕ ਪੁਲਿਸ ਪ੍ਰਸ਼ਾਸਨ ਦੇ ਸੈਕਟਰ ਅਫ਼ਸਰ ਨਿਯੁਕਤ ਕੀਤੇ ਜਾਣਗੇ । ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਵੱਖ ਵੱਖ ਹਲਕਿਆਂ 'ਚ ਪਿਛਲੇ ਸਮੇਂ ਦੌਰਾਨ ਚੋਣਾਂ ਵੇਲੇ ਹੋਈਆਂ ਵਾਰਦਾਤਾਂ ਬਾਰੇ ਜਾਣਕਾਰੀ ਲੈਣ ਅਤੇ ਇਸ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰਨ।

ਇਸ ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ, ਪੁਲਿਸ ਅਧਿਕਾਰੀ ਡਾ. ਮਾਨਵਜੀਤ ਸਿੰਘ, ਸਤਵੀਰ ਸਿੰਘ, ਪਰਮਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਅਤੇ ਹੋਰ ਲੋਕ ਹਾਜ਼ਰ ਸਨ ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD