Monday, 20 May 2024

 

 

ਖ਼ਾਸ ਖਬਰਾਂ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ

 

ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਤੇ ਮੁਆਵਜ਼ਾ ਯਕੀਨੀ ਬਣਾਇਆ ਜਾਵੇ - ਵਧੀਕ ਜ਼ਿਲ੍ਹਾ ਮੈਜਿਸਟਰੇਟ

Scheduled Caste Commission

Web Admin

Web Admin

5 Dariya News

ਫ਼ਿਰੋਜ਼ਪੁਰ , 10 Jan 2024

ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਸਬੰਧੀ ਜ਼ਿਲ੍ਹਾ ਪੱਧਰ ਤੇ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ  ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਗਠਿਤ ਕਮੇਟੀ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ  ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਰੂਲਜ਼ 1995 ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫਤੀਸ਼ ਮੁਕੰਮਲ ਕਰਕੇ ਰਿਪੋਰਟ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਸਕੀਮ ਤਹਿਤ ਪੀੜਤਾਂ ਨੂੰ ਸਮੇਂ ਸਿਰ ਇਨਸਾਫ ਦਿਵਾਇਆ ਜਾ ਸਕੇ।

ਉਨਾਂ ਆਦੇਸ਼ ਦਿੱਤੇ ਕਿ ਜਿਲ਼੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਵੱਲੋਂ ਜਿ਼ਲ੍ਹੇ ਅੰਦਰ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਤਹਿਤ ਦਰਜ ਕੇਸਾਂ ਦੀ ਮੌਜੂਦਾ ਸਥਿਤੀ ਮਾਨਯੋਗ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਵਿੱਚ ਹੁਣ ਤੱਕ ਜਿ਼ਲ੍ਹੇ ਅੰਦਰ 37 ਮੁਕੱਦਮੇ ਦਰਜ ਹੋਏ, ਜਿਸ ਵਿੱਚ ਜੇਰੇ ਤਫਤੀਸ਼ ਕੇਸ 08, ਜੇਰੇ ਸਮਾਇਤ 09 ਕੇਸ ਅਤੇ ਅਖਰਾਜ/ਕੈਂਸਲ/ਬਰੀ/ਸਜ਼ਾ/ਫੈਸਲਾ ਹੋਏ 17 ਕੇਸਾਂ ਅਤੇ 03 ਮਾਨਯੋਗ ਅਦਾਲਤ ਵਿੱਚ ਸਿੱਧੇ ਤੌਰ ਤੇ ਦਰਖਾਸਤਾਂ ਦੇ ਆਧਾਰ ਤੇ ਚੱਲ ਰਹੇ ਕੇਸਾਂ ਬਾਰੇ ਦੱਸਿਆ ਗਿਆ।

 ਮੀਟਿੰਗ ਵਿੱਚ ਸ਼੍ਰੀ ਬਲਕਾਰ ਸਿੰਘ ਉੱਪ ਪੁਲਿਸ ਕਪਤਾਨ (ਡੀ), ਉੱਪ ਜ਼ਿਲ੍ਹਾ ਅਟਾਰਨੀ ਸ਼੍ਰੀ ਲਖਵਿੰਦਰ ਸਿੰਘ, ਸ਼੍ਰੀ ਗੁਰਿੰਦਰ ਸਿੰਘ, ਸ਼੍ਰੀ ਵਿਜੈ ਸ਼ੈਰੀ, ਸ਼੍ਰੀ ਰਾਮ ਪ੍ਰਕਾਸ਼ ਅਤੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।  

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD