Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਡੱਚ ‘ਚ ਅਜ਼ਮਾਏ ਗਏ ਡੇਅਰੀ ਨੁਕਤੇ ਬਰਨਾਲਾ ਦੇ ਪਿੰਡਾਂ ਵਿੱਚ ਜਲਦੀ ਹੀ ਗੂੰਜ ਸਕਦੇ ਹਨ, ਡੱਚ ਡੇਅਰੀ ਮਾਹਿਰਾਂ ਨੇ ਬਰਨਾਲਾ ਦੀਆਂ ਮਹਿਲਾ ਐਫ.ਪੀ.ਸੀ. ਨੂੰ ਦਿੱਤੀ ਸਿਖਲਾਈ

ਗ੍ਰਾਂਟ ਥੌਰਨਟਨ ਪਰਿਵਰਤਨ ਪਹਿਲਕਦਮੀ ਦੇ ਤਹਿਤ ਚਾਰ ਪਿੰਡਾਂ ਦੀਆਂ ਔਰਤਾਂ ਨੂੰ ਡੇਅਰੀ ਕਿੱਤੇ ਸਬੰਧੀ ਦੱਸੇ ਗਏ ਗੁਰ, ਦਿੱਤੀ ਗਈ ਸਿਖਲਾਈ

DC Barnala PoonamDeep Kaur

Web Admin

Web Admin

5 Dariya News

ਬਰਨਾਲਾ , 10 Jan 2024

ਡੱਚ ਡੇਅਰੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਾਪਿਤ ਮਹਿਲਾ ਫਾਰਮਰ ਪ੍ਰੋਡਿਊਸਰ ਕੰਪਨੀਆਂ (ਐਫ.ਪੀ.ਸੀ.) ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਜਿਸ ਵਿੱਚ ਡੇਅਰੀ ਕਿੱਤੇ ਰਾਹੀਂ ਵਧੇਰੇ ਕਮਾਈ ਦੇ ਸਾਧਨ ਪੈਦਾ ਕਰਨਾ ਅਤੇ ਜਾਨਵਰਾਂ ਦੀ ਸੰਭਾਲ ਸਬੰਧੀ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ। ਅੱਜ ਇੱਥੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੁਨਮਦੀਪ ਕੌਰ ਨੇ ਦੱਸਿਆ ਕਿ ਗ੍ਰਾਂਟ ਥੌਰਨਟਨ ਭਾਰਤ ਅਤੇ ਐਚ.ਡੀ.ਐਫ.ਸੀ ਪਰਿਵਰਤਨ ਵੱਲੋਂ ਜ਼ਿਲ੍ਹੇ ਵਿੱਚ ਮਹਿਲਾ ਐਫ.ਪੀ.ਸੀ. ਗਰੁੱਪ ਬਣਾਏ ਗਏ ਹਨ ਜਿਨ੍ਹਾਂ ਰਾਹੀਂ ਮਹਿਲਾਵਾਂ ਨੂੰ ਖੇਤੀਬਾੜੀ ਆਧਾਰਿਤ ਚੀਜਾਂ ਬਣਾਉਣ ਅਤੇ ਉਸ ਦੇ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਗ੍ਰਾਂਟ ਥੌਰਨਟਨ ਪੀ. ਯੂ. ਐਮ (ਪ੍ਰੋਗਰਾਮ ਯੂਟਜ਼ੈਂਡਿੰਗ ਮੈਨੇਜਰ) ਡੱਚ ਡੇਅਰੀ ਮਾਹਰ ਸ੍ਰੀ ਐਡ. ਮਰਕਸ ਨੇ ਚੜਦੀਕਲਾ ਵੂਮੈਨ ਐਫ.ਪੀ.ਸੀ. ਕੋਟਦੁੰਨਾ ਅਤੇ ਮਾਤਾ ਭਾਗੋ ਵਿਮੈਨ ਐਫ.ਪੀ.ਸੀ. ਪਿੰਡ ਭੋਤਨਾ ਦੀਆਂ ਔਰਤਾਂ ਨੂੰ ਡੇਅਰੀ ਵਿੱਚ ਮਿਆਰੀ ਕੰਮ ਰਾਹੀਂ ਵਧੇਰੇ ਦੁੱਧ ਉਤਪਾਦਨ ਅਤੇ ਜਾਨਵਰਾਂ ਦੀ ਸੰਭਾਲ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਸ੍ਰੀ ਐਡ. ਮਰਕਸ ਨੇ ਦਵਾਈਆਂ ਕਿ ਪਿੰਡ ਕੋਟਦੁੱਨਾ, ਭੋਤਨਾ, ਰੂੜੇਕੇ ਕਲਾਂ ਅਤੇ ਸਹਿਣਾ ਵਿਖੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਵੇਖਿਆ ਕਿ ਪੇਂਡੂ ਮਹਿਲਾਵਾਂ ‘ਚ ਡੇਅਰੀ ਦੇ ਕਿੱਤੇ ਨੂੰ ਵਧੇਰੇ ਪ੍ਰਫੁੱਲਿਤ ਕਰਨ ਦਾ ਜਜ਼ਬਾ ਹੈ। ਇਸ ਕੰਮ ਲਈ ਮਹਿਲਾਵਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਸਹੀ ਤਰੀਕੇ ਬਾਰੇ ਜਾਣਕਾਰੀ ਦੇਣ ਦੀ ਲੋੜ ਹੈ।

ਪਿੰਡਾਂ ਦੇ ਦੌਰੇ ਦੌਰਾਨ ਉਹ ਪਸ਼ੂਆਂ ਲਈ ਅਰਾਮਦਾਇਕ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਵਕਾਲਤ ਕਰਦੇ ਰਹੇ ਹਨ, ਤਾਂ ਜੋ ਦੁੱਧ ਉਤਪਾਦਨ ਵਧੇ ਅਤੇ ਦੁੱਧ ਚੰਗੀ ਗੁਣਵੱਤਾ ਦਾ ਹੋਵੇ। ਉਹ ਡੇਅਰੀ ਪਸ਼ੂਆਂ ਦੀ ਸਹੀ ਦੇਖਭਾਲ, ਪੋਸ਼ਣ ਅਤੇ ਸਿਹਤ ਪ੍ਰਬੰਧਨ ਦੀ ਵੀ ਵਕਾਲਤ ਕਰ ਰਿਹਾ ਹੈ। ਸ੍ਰੀ ਐਡ. ਮਰਕਸ ਟਿਕਾਊ ਡੇਅਰੀ ਕੰਮਾਂ ‘ਤੇ ਜ਼ੋਰ ਦੇ ਰਿਹਾ ਹੈ ਜਿਵੇਂ ਕਿ ਜਾਨਵਰਾਂ ਨੂੰ ਬਹੁਤ ਲੰਬੇ ਸਮੇਂ ਲਈ ਨਾ ਖੜ੍ਹਾ ਕਰਨਾ, ਉਸ ਨੂੰ ਆਰਾਮ ਦੇਣਾ, ਉਸ ਨੂੰ ਆਰਾਮਦਾਇਕ ਥਾਂ ਉੱਤੇ ਬਿਠਾਉਣਾ ਅਤੇ ਵਧੀਆ ਤੇ ਸੰਤੁਲਿਤ ਆਹਾਰ ਵਾਲੀ ਪਸ਼ੂ ਫੀਡ ਦੇਣਾ। 

ਉਨ੍ਹਾਂ ਕਿਹਾ ਕਿ ਔਰਤਾਂ ਡੇਅਰੀ ਦਾ ਧੰਦਾ ਕੁਸ਼ਲਤਾ ਨਾਲ ਚਲਾਉਣ ਲਈ ਵਧੇਰੇ ਸਸ਼ਕਤ ਹੁੰਦੀਆਂ ਹਨ ਕਿਉਂਕਿ ਉਹ ਪਸ਼ੂਆਂ ਦੀ ਵਧੀਆ ਤਰੀਕੇ ਨਾਲ ਦੇਖਭਾਲ ਕਰਨ ਦੇ ਯੋਗ ਹੁੰਦੀਆਂ ਹਨ। ਉਨ੍ਹਾਂ ਸਹਿਕਾਰਤਾ  ਉੱਤੇ ਅਧਾਰਿਤ ਚਲਾਏ ਜਾ ਰਹੇ ਵੇਰਕਾ ਵਰਗੇ ਯਤਨਾਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਿਸ ਨੇ ਦੁੱਧ ਉਤਪਾਦਨ ਵਿੱਚ ਨਵਾਂ ਅਧਿਆਏ ਲਿਖਿਆ ਹੈ ਅਤੇ ਲਗਾਤਾਰ ਵਿਕਾਸ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਗ੍ਰਾਂਟ ਥੌਰਨਟਨ   ਭਾਰਤ ਬਰਨਾਲਾ, ਮੋਗਾ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 27000 ਮਹਿਲਾ ਲਾਭਪਾਤਰੀਆਂ ਨੂੰ ਸ਼ਾਮਿਲ ਕਰਨ ਲਈ ਕੰਮ ਕਰ ਰਿਹਾ ਹੈ। ਇਹ ਖੇਤੀਬਾੜੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨਾਲ ਕੰਮ ਕਰਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਗ੍ਰਾਂਟ ਥੌਰਨਟਨ ਤੋਂ ਮਨਪ੍ਰੀਤ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD