Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ

Civil Surgeon Amritsar

Web Admin

Web Admin

5 Dariya News

ਅੰਮ੍ਰਿਤਸਰ , 10 Jan 2024

Last updated on: Jan 10, 2024, 00:00 IST

ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (“ਸੋਸਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ”) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ ਕਰਨ ਦਾ ਮੁੱਖ ਉਦੇਸ਼ ਨਿਮੋਨੀਆਂ ਦੇ ਲੱਛਣਾਂ ਦੀ ਜਲਦ ਪਹਿਚਾਣ ਕਰਨਾਂ ਅਤੇ ਸਮੇਂ ਤੇ ਸਹੀ ਉਪਚਾਰ ਕਰਨਾਂ ਹੈ, ਤਾ ਜੋ ਨਿਮੋਨੀਆਂ ਕਾਰਣ ਹੋਣ ਵਾਲੀਆ ਮੌਤਾਂ ਦੇ ਦਰ ਵਿਚ ਕਮੀਂ ਲਿਆਂਦੀ ਜਾ ਸਕੇ।

ਪੂਰੇ ਵਿਸਵ ਭਰ ਵਿਚ ਨਿਮੋਨੀਆਂ ਕਾਰਣ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਇਸੇ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਸਾਂਸ ਪ੍ਰੋਗਰਾਮ ਤਹਿਤ ਸਮੂਹ ਕਮਿਉਨਟੀ ਹੈਲਥ ਅਫਸਰ, ਸਟਾਫ ਨਰਸਾਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਨਿਮੋਨੀਆਂ ਸੰਬਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਪੋਸਟਰ ਰਾਹੀਂ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨਿਮੋਨੀਆਂ ਦੇ ਲਛਣਾਂ ਦੀ ਤੁਰੰਤ ਪਹਿਚਾਣ ਕਰਕੇ, ਸਮੇਂ ਤੇ ਇਲਾਜ ਕਰਨਾਂ ਸੰਭਵ ਹੋ ਸਕੇ।

ਇਸ ਮੌਕੇ ਜਿਲਾ੍ਹ ਟੀਕਾਰਕਰਣ ਅਫਸਰ ਡਾ ਭਾਰਤੀ ਧਵਨ ਵਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਕਿਹਾ ਕਿ ਨਿਮੋਨੀਆਂ ਇਕ ਗੰਭੀਰ ਬੀਮਾਰੀ ਹੈ, ਜੋ ਕਿ ਹਰ ਸਾਲ ਪੂਰੇ ਦੇਸ਼ ਵਿਚ 5 ਸਾਲਾ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸੱਭ ਤੋਂ ਵੱਡਾ ਕਾਰਣ ਬਣਦੀ ਹੈ। ਨਿਮੋਨੀਆਂ ਦੇ ਆਮ ਲੱਛਣ ਖਾਂਸੀ ਅਤੇ ਜੁਾਕਮ ਦਾ ਵਧੱਣਾਂ, ਤੇਜੀ ਨਾਲ ਸਾਹ ਲੈਣਾਂ, ਸਾਹ ਲੈਣ ਸਮੇਂ ਪੱਸਲੀਆਂ ਦਾ ਧੱਸਣਾਂ ਅਤੇ ਤੇਜ  ਬੁਖਾਰ ਹੋਣਾਂ ਹੈ।

ਇਸ ਤੋਂ ਇਲਾਵਾ ਗੰਭੀਰ ਲੱਛਣਾਂ ਵਿਚ ਬੱਚੇ ਦਾ ਖਾ-ਪੀ ਨਾਂ ਸਕਣਾਂ, ਝੱਟਕੇ ਆਉਣਾਂ, ਬੱਚੇ ਦਾ ਨਿਢਾਲ ਹੋਣਾਂ ਆਦਿ ਹੈ। ਇਸ ਲਈ ਇਹਨਾਂ ਵਿਚੋਂ ਕੋਈ ਲਛੱਣ ਸਾਹਮਣੇਂ ਆਵੇ ਤਾਂ ਤੁਰੰਤ ਨਜਦੀਕੀ ਸਰਕਾਰੀ ਮਾਹਿਰ ਡਾਕਟਰਾਂ ਕੋਲੋਂ ਇਲਾਜ ਕਰਵਾਉਣਾਂ ਚਾਹੀਦਾ ਹੈ। ਇਸ ਮੌਕੇ ਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਨੇ ਕਿਹਾ ਕਿ ਨਮੂਨੀਆਂ ਤੋਂ ਬਚਾਉ ਲਈ ਬੱਚੇ ਨੂੰ ਨਿੱਘਾ ਰਖਣਾਂ, ਸਮਪੂਰਣ ਵੈਕਸੀਨੇਸ਼ਨ ਕਰਾਉਣਾਂ, ਐਕਸਕਲੁਸਿਵ ਬੈ੍ਰਸਟ ਫੀਡਿੰਗ ਕਰਵਉਣਾਂ ਅਤੇ ਨਿਮੋਨੀਆਂ ਦੇ ਲੱਛਣਾਂ ਦੀ ਪਹਿਚਣ ਹੋਣਾਂ ਬਹੁਤ ਜਰੂਰੀ ਹੈ।

ਇਸ ਅਵਸਰ ਤੇ ਡਾ ਰਘਵ ਗੁਪਤਾ, ਜਿਲਾ੍ਹ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ਹ ਐਮ.ਈ.ਆਈ.ਓ.ਅਮਰਦੀਪ ਸਿੰਘ, ਡਿਪਟੀ ਸੁਖਵਿੰਦਰ ਕੌਰ, ਸੁਰਡੈਂਟ ਸੰਜੀਵ ਕੁਮਾਰ, ਸਮੂਹ ਬਲਾਕ ਐਕਸਟੇਂਸ਼ਨ ਐਜੂਕੇਟਰ ਅਤੇ ਸਮੂਹ ਸਟਾਫ ਹਾਜਰ ਸੀ।

 

Tags: Health , Amritsar , Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD