Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ਵਿੱਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ

ਵਿਧਾਇਕ ਡੇਰਾਬੱਸੀ ਵੱਲੋਂ ਨਵਜੰਮੀਆਂ ਬੱਚੀਆਂ ਦੇ ਸਨਮਾਨ ਲਈ ਕਰਵਾਏ ਗਏ ਲੋਹੜੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ

Bhagwant Singh Mann wife Dr. Gurpreet Kaur

Web Admin

Web Admin

5 Dariya News

ਡੇਰਾਬੱਸੀ , 10 Jan 2024

Last updated on: Jan 10, 2024, 00:00 IST

ਡਾ. ਗੁਰਪ੍ਰੀਤ ਕੌਰ (ਸੁਪਤਨੀ ਸ. ਭਗਵੰਤ ਸਿੰਘ ਮਾਨ) ਨੇ ਅੱਜ ਪਿੰਡ ਬਾਕਰਪੁਰ ਵਿਖੇ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੇ ਤੋਹਫ਼ੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਲਿੰਗਕ ਅਸਮਾਨਤਾ ਨੂੰ ਦੂਰ ਕੀਤਾ ਜਾਵੇ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਵੰਤ ਸਿੰਘ ਰੰਧਾਵਾ ਵੱਲੋਂ ਬਾਕਰਪੁਰ ਵਿਖੇ ਕਰਵਾਏ ਲੋਹੜੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਥਾਨਕ ਵਿਧਾਇਕ ਵੱਲੋਂ ਸਮਾਜ ਨੂੰ ਇੱਕ ਮਜ਼ਬੂਤ ਸਕਾਰਾਤਮਕ ਸੰਦੇਸ਼ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਤੇ ਅਜਿਹੀਆਂ ਸਕਾਰਾਤਮਕ ਗੱਲਾਂ ਅਤੇ ਤਬਦੀਲੀਆਂ ਨੂੰ ਅੱਗੇ ਵਧਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਧੀਆਂ ਅੱਜ ਕੱਲ੍ਹ ਹਰ ਪਾਸੇ ਮੱਲਾਂ ਮਾਰ ਰਹੀਆਂ ਹਨ, ਪੜ੍ਹਾਈ ਵਿੱਚ ਹੋਣ, ਰਾਜਨੀਤੀ ਵਿੱਚ ਹੋਣ ਜਾਂ ਅਹਿਮ ਅਹੁਦਿਆਂ ’ਤੇ ਹੋਣ।ਉਨ੍ਹਾਂ ਧੀਆਂ ਦੁਆਰਾ ਹਰ ਹਾਲਤ ਵਿੱਚ ਮਾਪਿਆਂ ਦਾ ਹਿੱਸਾ ਬਣਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਖੌਤੀ ਲਿੰਗ ਅਸਮਾਨਤਾ ਨੂੰ ਹੁਣ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, "ਹਾਲਾਂਕਿ ਮਾਨਸਿਕਤਾ ਬਦਲ ਗਈ ਹੈ, ਪਰ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ।"ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਭਰਪੂਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ ਤਾਂ ਜੋ ਕੋਈ ਵੀ ਮਾਤਾ-ਪਿਤਾ ਆਪਣੇ ਬੱਚੇ ਨੂੰ ਰੁਜ਼ਗਾਰ ਲਈ ਵਿਦੇਸ਼ ਨਾ ਭੇਜੇ।

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਮਾਗਮ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲਿੰਗਕ ਸਮਾਨਤਾ ਨੂੰ ਪ੍ਰਫੁੱਲਤ ਕਰਨ ਲਈ ਲੜਕੀਆਂ ਦੀ ਲੋਹੜੀ ਮਨਾਉਣ ਦਾ ਸਭ ਤੋਂ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੇਮਿਸਾਲ ਗੁਣਾਂ ਨਾਲ ਭਰਪੂਰ ਧੀਆਂ ਨੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਇਸ ਨਾਲ ਉਨ੍ਹਾਂ ਦੇ ਮਾਪਿਆਂ ਦਾ ਮਾਣ ਵਧਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਵਿੱਚ ਬਦਲਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੀ ਪੂਰੀ ਵਾਹ ਲਾ ਰਹੀ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ ਦੀਆਂ ਵਿਦਿਆਰਥਣਾਂ ਨੇ ਲੋਹੜੀ ਦੀਆਂ ਬੋਲੀਆਂ ਨਾਲ ਭਰਪੂਰ ਲੋਕ ਨਾਚ ਗਿੱਧਾ ਪੇਸ਼ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਡਾ: ਸੰਦੀਪ ਗਰਗ ਐਸ.ਐਸ.ਪੀ., ਵਿਰਾਜ ਐਸ ਟਿੱਡਕੇ ਏ.ਡੀ.ਸੀ.(ਜੀ), ਹਿਮਾਂਸ਼ੂ ਗੁਪਤਾ ਐਸ.ਡੀ.ਐਮ ਡੇਰਾਬੱਸੀ, ਦਰਪਨ ਆਹਲੂਵਾਲੀਆ ਏ.ਐਸ.ਪੀ ਡੇਰਾਬੱਸੀ ਆਦਿ ਹਾਜ਼ਰ ਸਨ।

 

Tags: Dr. Gurpreet Kaur , Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD