Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਤੀਰਥ ਯਾਤਰਾ- ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਸਾਲਾਸਰ ਧਾਮ-ਖਾਟੂਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਅੱਠਵੇਂ ਜਥੇ ਨੂੰ ਰਵਾਨਾ ਕੀਤਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ

Mukh Mantri Teerth Yatra Scheme

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Jan 2024

Last updated on: Jan 11, 2024, 00:00 IST

ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੀਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠਵੇਂ ਜਥੇ ਨੂੰ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੋਹਾਲੀ) ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ, ਭਾਵੇਂ ਇਹ ਮੁਫਤ ਬਿਜਲੀ, ਨਾਗਰਿਕ ਕੇਂਦਰਿਤ ਸੇਵਾਵਾਂ  ਨੂੰ ਘਰ-ਘਰ ਪਹੁੰਚਾਉਣ, ਨੌਜੁਆਨਾਂ ਨੂੰ ਰੋਜ਼ਗਾਰ ਦੇਣ ਅਤੇ ਬਹੁਤ ਸਾਰੇ ਹੋਰ ਹੋਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ 'ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਸਨ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਤੀਰਥ ਸਥਾਨਾਂ ਤੱਕ ਪਹੁੰਚਾਉਣ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ।

ਬੱਸ ਵਿੱਚ ਸਵਾਰ ਹੋਣ ਲਈ ਇਕੱਤਰ ਹੋਏ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਦੋ ਰੋਜ਼ਾ ਧਾਰਮਿਕ ਯਾਤਰਾ ਲਈ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਹਰੇਕ ਸ਼ਰਧਾਲੂ ਨੂੰ ਇੱਕ ਕੰਬਲ, ਇੱਕ ਸਿਰਹਾਣਾ ਅਤੇ ਇੱਕ ਬੈੱਡਸ਼ੀਟ ਤੋਂ ਇਲਾਵਾ ਟਾਇਲਟਰੀ ਕਿੱਟ ਸਮੇਤ ਇੱਕ- ਇੱਕ ਕਿੱਟ ਵੀ ਸੌਂਪੀ। ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੀ ਇਸ ਯਾਤਰਾ ਦੌਰਾਨ ਸਾਲਾਸਰ ਧਾਮ ਵਿਖੇ ਰਾਤ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ।

ਇੱਕ ਸ਼ਰਧਾਲੂ ਰਾਣੀ ਕੌਸ਼ਿਕ, ਜੋ ਅੱਜ ਦੇ ਤੀਰਥ ਯਾਤਰਾ ਸਮੂਹ ਦਾ ਹਿੱਸਾ ਬਣਨ ਦਾ ਮੌਕਾ ਮਿਲਣ 'ਤੇ ਖੁਸ਼ੀ ਦੇ ਆਲਮ ਵਿੱਚ ਸੀ, ਨੇ ਕਿਹਾ ਕਿ ਉਹ ਸਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਮੁਫਤ ਧਾਰਮਿਕ ਯਾਤਰਾ ਦੇ ਮੌਕੇ ਦਾ ਲਾਭ ਦੇਣ ਲਈ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਫੈਸਲਾ ਉਨ੍ਹਾਂ ਵਰਗੇ ਬਹੁਤ ਸਾਰੇ ਸ਼ਰਧਾਲੂਆਂ ਲਈ ਨਿਸ਼ਚਿਤ ਤੌਰ 'ਤੇ ਲਾਹੇਵੰਦ ਸਾਬਤ ਹੋਵੇਗਾ, ਜੋ ਆਪਣੇ ਪਵਿੱਤਰ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣਾ ਚਾਹੁੰਦੇ ਹਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD