Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ - ਵਿਧਾਇਕ ਹਾਕਮ ਸਿੰਘ ਠੇਕੇਦਾਰ

ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

Mukh Mantri Tirth Yatra Scheme

Web Admin

Web Admin

5 Dariya News

ਰਾਏਕੋਟ/ਲੁਧਿਆਣਾ , 11 Jan 2024

Last updated on: Jan 11, 2024, 00:00 IST

ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕਰਨ ਮੌਕੇ, ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਉਨ੍ਹਾਂ ਦੇ ਦਫ਼ਤਰ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ 'ਤੇ ਯਕੀਨੀ ਬਣਾਉਣ।

 

Tags: Mukh Mantri Teerth Yatra , Raikot , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD