Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰੋਨਿਕ ਐਂਡ ਇਨਫੋਰਮੇਸ਼ਨ ਟੈਕਨੋਲੋਜੀ (ਨਾਈਲਿਟ) ਯੂਨੀਵਰਸਿਟੀ ਦੇ ਰੂਪ ਵਿਚ ਸਥਾਪਿਤ

Dinesh Chadha AAP

Web Admin

Web Admin

5 Dariya News

ਰੂਪਨਗਰ , 11 Jan 2024

ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰੋਨਿਕ ਐਂਡ ਇਨਫੋਰਮੇਸ਼ਨ ਟੈਕਨੋਲੋਜੀ (ਨਾਈਲਿਟ) ਦੇ ਰੂਪ ਵਿਚ ਯੂਨੀਵਰਸਿਟੀ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸੈਸ਼ਨ ਵਿਚ ਯੂ.ਜੀ.ਸੀ. ਵਲੋਂ ਕੋਰਸਾਂ ਦੀ ਮਾਨਤਾ ਮਿਲਣ ਉਤੇ ਇਸ ਯੂਨੀਵਰਸਿਟੀ ਦੇ ਵਿਚ ਬੀ.ਟੈੱਕ, ਐੱਮ ਟੈੱਕ, ਡਿਪਲੋਮਾ ਅਤੇ ਹੋਰ ਵਰਤਮਾਨ ਸਮੇਂ ਦੀ ਮੰਗ ਵਿਚ ਰਹਿਣ ਵਾਲੇ ਅਤਿ ਆਧੁਨਿਕ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਐਡਵੋਕੇਟ ਚੱਢਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗੀ ਰਹੀ ਸੀ ਕਿ ਰੋਪੜ ਦੇ ਵਿਚ ਕੋਈ ਵੱਡੀ ਸੰਸਥਾ ਸਥਾਪਿਤ ਕੀਤੀ ਜਾਵੇ ਅਤੇ ਇਸ ਯੂਨੀਵਰਸਿਟੀ ਬਣਨ ਦੇ ਨਾਲ ਰੋਪੜ ਦੇ ਵਿਦਿਆਰਥੀਆਂ ਲਈ ਆਪਣਾ ਬਿਹਤਰ ਭਵਿੱਖ ਸਿਰਜਣ ਲਈ ਇੱਕ ਸੁਨਿਹਰੀ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਈਲੈਟ ਯੂਨੀਵਰਸਿਟੀ ਦੇ ਰੂਪ ਵਜੋਂ ਸਥਾਪਿਤ ਹੋਣ ਨਾਲ ਸ਼ਹਿਰ ਵਾਸੀਆਂ ਲਈ ਸਿੱਖਿਆ ਦੀ ਬਹੁ ਤਕਨੀਕੀ ਵੱਡੀ ਸੰਸਥਾ ਮਿਲੀ ਹੈ।

ਕਾਰਜਕਾਰੀ ਡਾਇਰੈਕਟਰ ਨਾਇਲਿਟ ਰੋਪੜ ਡਾ. ਰਾਜੀਵ ਕੁਮਾਰ ਗੁਪਤਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਰੋਪੜ ਸਿੱਖਿਆ ਦਾ ਇੱਕ ਵੱਡਾ ਹੱਬ ਬਣ ਜਾਵੇਗਾ ਜਿਸ ਵਿਚ ਆਈ.ਆਈ.ਟੀ. ਅਤੇ ਨਾਈਲੈਟ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਾਈਲੈਟ ਵਿਚ ਆਰਟੀਫਿਸ਼ਲ ਇੰਟੈਲੀਜੈਂਸ, ਸਾਈਬਰ ਕ੍ਰਾਈਮ, ਡਾਟਾ ਸਾਇੰਸਟਿੰਸ ਅਤੇ ਆਧੁਨਿਕ ਤਕਨੀਕੀ ਪ੍ਰੋਗਰਾਮ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਨਾਈਲੈਟ ਪੀ.ਜੀ.ਆਈ. ਦੇ ਨਾਲ ਮਿਲ ਕੇ ਮੈਡੀਕਲ ਇਲੈਕਟ੍ਰੋਨਿਕ ਸਬੰਧੀ ਸਿਸਟਮ ਤਿਆਰ ਕਰਨ ਦੀ ਕੋਸ਼ਿਸ਼ ਕਰਾਂਗਾ ਜਿਸ ਵਿਚ ਜਾਨਲੇਵਾ ਬਿਮਾਰੀਆਂ ਕੈਂਸਰ, ਸੂਗਰ ਆਦਿ ਦੀ ਸ਼ੁਰੂਆਤ ਹੋਣ ਉਤੇ ਹੀ ਕੁਝ ਸੰਕੇਤ ਦੇਣ ਤਾਂ ਜੋ ਇਨ੍ਹਾਂ ਬਿਮਾਰੀ ਉਤੇ ਕਾਬੂ ਪਾਉਣ ਲਈ ਕੋਸ਼ਿਸ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਰੋਪੜ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕਿਆਂ ਵਿਚ ਵਾਧਾ ਹੋਵੇਗਾ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD