Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਉੱਤਰੀ ਭਾਰਤ ਦਾ 'ਸਵੱਛ ਸ਼ਹਿਰ' ਪੁਰਸਕਾਰ ਜਿੱਤਿਆ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਨਵੀਂ ਦਿੱਲੀ 'ਚ ਲਿਆ ਜੇਤੂ ਐਵਾਰਡ

Mullanpur Dakha Nagar Council

Web Admin

Web Admin

5 Dariya News

ਲੁਧਿਆਣਾ , 11 Jan 2024

Last updated on: Jan 11, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਲਈ ਇੱਕ ਵੱਡੀ ਪ੍ਰਾਪਤੀ ਵਜੋਂ ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਉੱਤਰੀ ਭਾਰਤ ਦਾ 'ਸਵੱਛ ਸ਼ਹਿਰ' ਪੁਰਸਕਾਰ ਜਿੱਤਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਤਰਫ਼ੋਂ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰਾਲੇ ਦੇ ਸਕੱਤਰ ਸ੍ਰੀ ਮਨੋਜ ਜੋਸ਼ੀ ਤੋਂ ਪੁਰਸਕਾਰ ਪ੍ਰਾਪਤ ਕੀਤਾ।

ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਤਹਿਤ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਧੀਆ ਕਾਰਗੁਜ਼ਾਰੀ ਵਾਲੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ ਅਤੇ ਇਸ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਡਾ ਦ੍ਰੋਪਦੀ ਮੁਰਮੂ ਵੀ ਮੌਜੂਦ ਸਨ। ਨਗਰ ਕੌਂਸਲ ਮੁੱਲਾਂਪੁਰ ਦਾਖਾ ਨੂੰ ਆਬਾਦੀ ਸ਼੍ਰੇਣੀ 15000-25000 ਤਹਿਤ ਉੱਤਰੀ ਭਾਰਤ ਦਾ 'ਸਵੱਛ ਸ਼ਹਿਰ' ਐਵਾਰਡ ਜਿੱਤਣ ਦਾ ਮਾਣ ਪ੍ਰਾਪਤ ਹੋਇਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਤਰਫੋਂ ਐਵਾਰਡ ਪ੍ਰਾਪਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਲਾਂਪੁਰ ਦਾਖਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਅਤੇ ਨਗਰ ਨਿਵਾਸੀਆਂ ਨੂੰ ਵਧਾਈ ਸੰਦੇਸ਼ ਵੀ ਭੇਜਿਆ। ਸਵੱਛ ਸਰਵੇਖਣ 2023 ਦੇ ਤਹਿਤ, ਸ਼ਹਿਰਾਂ/ਕਸਬਿਆਂ ਨੂੰ ਕੂੜਾ ਮੁਕਤ ਸ਼ਹਿਰ ਦੇ ਤਹਿਤ ਸਟਾਰ ਰੇਟਿੰਗ ਅਤੇ ਓ.ਡੀ.ਐਫ. ਤਹਿਤ ਰੈਂਕਿੰਗ ਦਿੱਤੀ ਗਈ ਹੈ, ਜਿਸ ਵਿੱਚ ਸਭ ਤੋਂ ਵੱਧ ਰੈਂਕਿੰਗ ਵਾਟਰ ਪਲੱਸ ਦੀ ਹੈ। ਨਗਰ ਕੌਂਸਲ ਮੁੱਲਾਂਪੁਰ ਦਾਖਾ ਨੇ ਗਾਰਬੇਜ ਫਰੀ ਸਿਟੀ ਸਰਟੀਫੀਕੇਟ ਅਤੇ ਓ.ਡੀ.ਐਫ. ਵਿੱਚ ਵਾਟਰ ਪਲੱਸ ਸਰਟੀਫਿਕੇਟ ਵਿੱਚ 1 ਸਟਾਰ ਰੈਂਕਿੰਗ ਹਾਸਲ ਕੀਤੀ ਹੈ। ਜਿਸਦੇ ਤਹਿਤ ਨਗਰ ਕੌਂਸਲ ਮੁੱਲਾਂਪੁਰ ਦਾਖਾ ਨੇ ਸਵੱਛ ਸਰਵੇਖਣ 2023 ਵਿੱਚ ਜ਼ੋਨ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD