Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ : ਅਨਮੋਲ ਗਗਨ ਮਾਨ

ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ

Anmol Gagan Mann AAP

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Jan 2024

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ, ਮਿਸ ਅਨਮੋਲ ਗਗਨ ਮਾਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਵਚਨਬੱਧ ਹੈ।

ਅੱਜ ਖਰੜ ਹਲਕੇ ਦੇ ਪਿੰਡ ਪਲਹੇੜੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਸਾਡੀ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਪੈਦਾ ਕਰਕੇ ਉਨ੍ਹਾਂ ਲਈ ਵਰਦਾਨ ਸਾਬਤ ਹੋਣਗੇ।  ਉਨ੍ਹਾਂ ਅੱਗੇ ਕਿਹਾ ਕਿ ਸਟੇਡੀਅਮ ਵਿੱਚ ਕ੍ਰਿਕੇਟ ਪਿੱਚ, ਵਾਲੀਬਾਲ ਗਰਾਊਂਡ ਤੋਂ ਇਲਾਵਾ ਸਵੇਰ ਦੀ ਸੈਰ ਕਰਨ ਵਾਲਿਆਂ ਲਈ ਵਾਕਿੰਗ ਟਰੈਕ ਹੈ ਤਾਂ ਜੋ ਸਾਰੇ ਪਿੰਡ ਨਿਵਾਸੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਲਾਭ ਮਿਲ ਸਕੇ। 

ਉਨ੍ਹਾਂ ਬੀਡੀਪੀਓ ਨੂੰ ਕਿਹਾ ਕਿ ਇੱਥੇ ਇੱਕ ਓਪਨ ਜਿੰਮ ਵੀ ਸਥਾਪਿਤ ਕੀਤਾ ਜਾਵੇ ਤਾਂ ਜੋ ਲੋਕ ਵਿਹਲੇ ਸਮੇਂ ਇੱਥੇ ਕਸਰਤ ਕਰ ਸਕਣ। ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਪ੍ਰੋਜੈਕਟਾਂ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਅਤੇ ਨਾਲ ਲੱਗਦਾ ਪਾਰਕ, 19 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਸੀਵਰੇਜ ਦੇ ਪਾਣੀ ਦਾ ਨਿਕਾਸ ਸਿਸਟਮ, 17 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ 6 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਪਾਰਕ ਸ਼ਾਮਲ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਮੁੱਖ ਸੜਕ ਪੱਕਾ ਹੋਣ ਤੋਂ ਰਹਿੰਦੇ ਕੱਚੇ ਲਿੰਕ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਨਿਊ ਚੰਡੀਗੜ੍ਹ ਖੇਤਰ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਹੋਣ ਦੇ ਨਾਤੇ ਉਹ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਈਆਂ ਗਈਆਂ ਨਿਵੇਸ਼ ਨੀਤੀਆਂ ਨੇ ਇਸ ਖੇਤਰ ਵਿੱਚ ਥੀਮ ਪਾਰਕ ਵਰਗੇ ਵੱਡੇ ਪ੍ਰੋਜੈਕਟਾਂ ਲਈ ਰਾਹ ਪੱਧਰਾ ਕੀਤਾ ਹੈ।

ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਰਾਸ਼ਟਰ ਦੇ ਆਜ਼ਾਦੀ ਨਾਇਕਾਂ ਸਰਦਾਰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦੀ ਤਸਵੀਰ 'ਤੇ ਆਧਾਰਿਤ ਝਾਕੀ ਨੂੰ ਪਰੇਡ ਲਈ ਨਹੀਂ ਵਿਚਾਰਿਆ ਗਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਸਮੇਤ ਪਿੰਡ ਦੀ ਪੰਚਾਇਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD