Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ : ਲਾਲਜੀਤ ਸਿੰਘ ਭੁੱਲਰ

ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ

Punjab Transport Minister Laljit Singh Bhullar

Web Admin

Web Admin

5 Dariya News

ਚੰਡੀਗੜ੍ਹ , 11 Jan 2024

Last updated on: Jan 11, 2024, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। 

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। 

ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।

ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ।

ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD