Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਡਾ.ਓਬਰਾਏ ਦੀ ਬਦੌਲਤ ਬਠਿੰਡਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਦੁਬਈ 'ਚ ਲਵਾਰਿਸ ਮਿਲੀ ਸੀ 25 ਸਾਲਾ ਜਸਪ੍ਰੀਤ ਦੀ ਲਾਸ਼

Sarbat Da Bhala Trust Amritsar

Web Admin

Web Admin

5 Dariya News

ਅੰਮ੍ਰਿਤਸਰ , 12 Jan 2024

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ  ਬਠਿੰਡਾ ਜ਼ਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਜਸਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁਝ ਵਰ੍ਹੇ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ ਦਸੰਬਰ ਦੇ ਆਖਰੀ ਹਫ਼ਤੇ ਕਿਸੇ ਕਾਰਨ ਉਸਦੀ ਮੌਤ ਹੋ ਗਈ। 

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਕੁਝ ਦਿਨਾਂ ਤੋਂ ਲਾਵਾਰਿਸ ਪਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਬਠਿੰਡਾ ਟੀਮ ਦੇ ਪ੍ਰਧਾਨ ਜਸਵੰਤ ਸਿੰਘ ਬਰਾੜ ਨੂੰ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਜਸਪ੍ਰੀਤ ਦੇ ਪਿਤਾ ਨੂੰ ਇਕ ਫੋਟੋ ਰਾਹੀਂ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਆਪਣੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਜਸਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। 

ਡਾ. ਓਬਰਾਏ ਨੇ ਦੱਸਿਆ ਕਿ ਜਸਪ੍ਰੀਤ ਦੇ ਵੱਡੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਇਹ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦਿਆਂ ਹੋਇਆ ਜਿੱਥੇ ਅੱਜ ਉਸਦੇ ਮਿ੍ਤਕ ਸਰੀਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਟਰੱਸਟ ਦੀ ਐਂਬੂਲੈਂਸ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ ਉੱਥੇ ਹੀ ਸਸਕਾਰ ਮੌਕੇ ਟਰੱਸਟ ਦੀ ਬਠਿੰਡਾ ਇਕਾਈ ਵੱਲੋਂ ਪਹੁੰਚ ਕੇ ਜਸਪ੍ਰੀਤ ਦੇ ਪਰਿਵਾਰ ਦੇੇ ਗੁਜ਼ਾਰੇ ਲਈ ਮਹੀਨਾਵਾਰ ਪੈਨਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਜਸਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ। ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 352 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਸਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ, ਮਾਮਾ ਸਿਕੰਦਰ ਸਿੰਘ, ਚਚੇਰਾ ਭਰਾ ਇਕਬਾਲ ਸਿੰਘ, ਚਾਚਾ ਇੰਦਰਜੀਤ ਸਿੰਘ ਤੋਂ ਇਲਾਵਾ ਕਸਬਾ ਮਹਿਰਾਜ ਦੀ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ  ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD