Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ

Sabh Se Bada Ptangbaaz

Web Admin

Web Admin

5 Dariya News

ਚੰਡੀਗੜ੍ਹ , 12 Jan 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ  ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ  ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ  ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ  ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ  ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ।

ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ।  

ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ "ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ" ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ।

ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ। ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shaheed Bhagat Singh State University at Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD