Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਬੋਹਰ ਪਹੁੰਚ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੀਤੀ ਸ਼ਿਰਕਤ

ਧੀਆਂ ਦੀ ਲੋਹੜੀ ਮਨਾਉਣਾ ਪੁਰਾਣੀਆਂ ਰਵਾਇਤਾਂ ਨੂੰ ਬਦਲਣ ਦਾ ਸੰਕਲਪ- ਬਲਜੀਤ ਕੌਰ

Dr. Baljit Kaur AAP

Web Admin

Web Admin

5 Dariya News

ਅਬੋਹਰ, ਫਾਜ਼ਿਲਕਾ , 12 Jan 2024

ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਅਬੋਹਰ ਵਿਖੇ ਆਯੋਜਿਤ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ| ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮਕਸਦ ਪੁਰਾਣੀਆਂ ਰਵਾਇਤਾਂ ਨੂੰ ਬਦਲਣ ਦਾ ਸੰਕਲਪ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮਿਆਂ ਵਿਚ ਲੜਕੇ ਹੋਣ *ਤੇ ਹੀ ਲੋਹੜੀ ਦੇ ਤਿਉਹਾਰ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਸੀ ਪਰ ਹੁਣ ਲੜਕੀਆਂ ਦੀ ਆਮਦ *ਤੇ ਵੀ ਬੜੇ ਉਤਸਾਹ ਨਾਲ ਇਹ ਤਿਉਹਾਰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਦੇ ਹੱਕਾਂ ਨੂੰ ਦਰਸ਼ਾਉਂਦੇ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤਾਂ ਨੂੰ ਬਦਲਣਾ ਪੰਜਾਬੀਆਂ ਦਾ ਸੁਭਾਅ ਹੈ ਤੇ ਮਾਲਵੇ ਦੀ ਧਰਤੀ ਸਮੇਂ-ਸਮੇਂ *ਤੇ ਇਹ ਮਿਸਾਲਾਂ ਪੇਸ਼ ਕਰਦੀ ਆਈ ਹੈ।

ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰਦਿਆਂ ਜਿੰਦਗੀ *ਚ ਅਗੇ ਵਧ ਰਹੀਆਂ ਹਨ ਤੇ ਉਚੀਆਂ—ਉਚੀਆਂ ਪਦਵੀਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਵਾਇਤਾਂ ਨੂੰ ਬਦਲਦਿਆਂ ਲੜਕੀਆਂ ਦੀ ਆਮਦ *ਤੇ ਮਾਪੇ ਖੁਸ਼ੀ-ਖੁਸ਼ੀ ਨਵਜੰਮੀਆਂ ਧੀਆਂ ਦਾ ਸਵਾਗਤ ਕਰਦੇ ਹਨ ਤੇ ਪੁੱਤਾਂ ਵਾਂਗ ਮਾਣ ਸਤਿਕਾਰ ਦਿੰਦੇ ਹਨ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਾ ਬਲਜੀਤ ਕੌਰ ਨੇ 21 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਤੇ ਸਨਮਾਨਿਤ ਵੀ ਕੀਤਾ। 

ਉਨ੍ਹਾਂ ਕਿਹਾ ਕਿ ਜਿੰਨਾਂ ਘਰ ਲੜਕੀ ਜਨਮ ਲੈਂਦੀ ਉਹ ਮਾਪੇ ਕਿਸਮਤ ਵਾਲੇ ਹੁੰਦੇ ਹਨ ਕਿਉਂਕਿ ਸਭ ਤੋਂ ਜ਼ਿਆਦਾ ਧਿਆਨ ਮਾਪਿਆਂ ਦਾ ਧੀਆਂ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮਾਪਿਆ ਨੂੰ ਆਪਦੀਆਂ ਧੀਆਂ *ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਨਾਲ ਲੋਹੜੀ ਮਨਾਂ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਾਜਰੀਨ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਵਧਾਈ ਦੇਣ ਦੇ ਨਾਲ-ਨਾਲ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ 90 ਫੀਸਦੀ ਤੱਕ ਪੂਰਾ ਕੀਤਾ ਗਿਆ ਹੈ ਤੇ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਵਿਚ 850 ਕਰੋੜ ਤੋਂ ਵਧੇਰੇ ਦੇ ਪ੍ਰੋਜੈਕਟ ਦੇ ਵਿਕਾਸ ਕੰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਹਲਕੇ ਦਾ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ।

ਉਨ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਹੁੰਚੇ ਅਤੇ ਆਪਣੇ ਕੀਮਤੀ ਵਿਚਾਰ ਸਭਨਾਂ ਨਾਲ ਸਾਂਝੇ ਕੀਤੇ। ਇਸ ਤੋਂ ਪਹਿਲਾਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਆਦਿ ਪਤਵੰਤੇ ਸਜਨਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਸਵਾਗਤ ਕੀਤਾ।

ਇਸ ਮੌਕੇ ਗੀਤਕਾਰ ਜਸਵਿੰਦਰ ਸਿੰਘ ਜੱਸੀ ਵੱਲੋਂ ਆਪਣੇ ਗੀਤਾਂ ਨਾਲ ਸਭਦਾ ਮਨੋਰਜੰਨ ਕੀਤਾ ਗਿਆ ਅਤੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿਧਾ ਅਤੇ ਗੀਤ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਸ. ਰਵਿੰਦਰ ਸਿੰਘ ਅਰੋੜਾ, ਹਲਕਾ ਇੰਚਾਰਜ ਅਰੁਨ ਨਾਰੰਗ, ਕੁਲਦੀਪ ਕੁਮਾਰ ਦੀਪ ਕੰਬੋਜ, ਪੂਨਮ ਗੋਦਾਰਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਆਦਿ ਬਲਾਕ ਪ੍ਰਧਾਨ, ਆਪ ਵਰਕਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD