Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਜਥਾ ਕੀਤਾ ਰਵਾਨਾ

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਦੇ ਦਰਸ਼ਨ ਕਰਨਗੇ ਸ਼ਰਧਾਲੂ

Mukh Mantri Teerth Yatra Scheme

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 12 Jan 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਰਵਾਨਾ ਕੀਤਾ। ਗੜ੍ਹਸ਼ੰਕਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਡਿਪਟੀ ਸਪੀਕਰ ਨੇ ਦੇਸ਼-ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। 

ਉਨ੍ਹਾਂ ਦੱਸਿਆ ਕਿ ਦਰਸ਼ਨਾਂ ਲਈ ਜਾ ਰਹੇ ਇਸ ਜਥੇ ਵਿਚ ਬੀਤ ਏਰੀਏ ਦੇ ਪਿੰਡਾਂ ਦੇ ਸ਼ਰਧਾਲੂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਿਲ ਹੈ। 

ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਕਰਨ ਨਾਲ ਲੋਕਾਂ ਨੂੰ ਅਧਿਆਤਮਿਕ ਤੌਰ ’ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁੱਖ-ਸਹੂਲਤ ਲਈ ਅਰਾਮਦਾਇਕ ਬੱਸਾਂ, ਠਹਿਰਨ ਲਈ ਸਰਾਵਾਂ ਅਤੇ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਲੋਕਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ, ਜੋ ਜੀਵਨ ਦੇ ਜ਼ਰੂਰੀ ਰੁਝੇਵਿਆਂ ਕਾਰਨ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਗਏ ਸਨ ਜਾਂ ਉਨ੍ਹਾਂ ਦੇ ਮਨ ਦੀ ਇੱਛਾ ਸੀ ਕਿ ਅਸੀਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੀਏ। 

ਉਨ੍ਹਾਂ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ।  ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ਸੰਜੀਵ ਸਿੰਘ ਭਵਾਨੀਪੁਰ, ਓ. ਐਸ. ਡੀ ਚਰਨਜੀਤ ਸਿੰਘ ਚੰਨੀ ਤੇ ਹਰਜਿੰਦਰ ਸਿੰਘ ਧੰਜਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD